ETV Bharat / state

ਸਮਾਰਟ ਰਾਸ਼ਨ ਕਾਰਡ ਬਣਾਉਣ ਸਬੰਧੀ ਪ੍ਰੀਕਿਆ ਸੁਰੂ: ਆਸ਼ੂ - bharat bhushan ashu latest news

ਪੰਜਾਬ ਸਰਕਾਰ ਵਲੋਂ ਆਪਣੇ ਮੈਨੀਫੇਸਟੋ ਅਧੀਨ ਚਿਪ ਵਾਲਾ ਰਾਸ਼ਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸ਼ਨ ਕਾਰਡ ਬਣਾਉਣ ਸਬੰਧੀ ਟੈਂਡਰ ਪ੍ਰੀਕਿਆ ਸੁਰੂ ਕਰ ਦਿੱਤੀ ਗਈ ਹੈ।

ਫ਼ੋਟੋ
ਫ਼ੋਟੋ
author img

By

Published : Jan 7, 2020, 8:31 PM IST

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਆਪਣੇ ਮੈਨੀਫੇਸਟੋ ਅਧੀਨ ਚਿਪ ਵਾਲਾ ਰਾਸ਼ਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸ਼ਨ ਕਾਰਡ ਬਣਾਉਣ ਸਬੰਧੀ ਟੈਂਡਰ ਪ੍ਰੀਕਿਆ ਸੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅੱਜ ਇਥੇ ਅਨਾਜ ਭਵਨ ਵਿਖੇ ਖੁਰਾਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਗਠਿਤ ਮੰਤਰੀ ਦੇ ਸਲਾਹਕਾਰ ਗਰੁਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਰਤ ਭੂਸ਼ਨ ਆਸ਼ੂ ਕੈਬਨਿਟ ਮੰਤਰੀ ਖੁਰਾਕ ਅਤੇ ਸਿਵਲ ਸਪਲਾਈ ਵਲੋਂ ਦਿੱਤੀ ਗਈ।

ਮੀਟਿੰਗ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁੰਦਰ ਸ਼ਾਮ ਅਰੋੜਾ ਤੋਂ ਇਲਾਵਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਰਜਿੰਦਰ ਸਿੰਘ, ਮਦਨ ਲਾਲਾ ਜਲਾਲਪੁਰ, ਕੁਲਬੀਰ ਸਿੰਘ ਜ਼ੀਰਾ, ਸਪੈਸ਼ਲ ਇਨਵਾਈਟੀ ਕੈਪਟਨ ਸੰਦੀਪ ਸੰਧੂ, ਅਨਨਿੰਦਤਾ ਮਿੱਤਰਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਹਜਾਰ ਸਨ।

ਆਸ਼ੂ ਨੇ ਇਸ ਮੌਕੇ ਸਲਾਹਕਾਰ ਗਰੁਪ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਚੋਣ ਵਾਇਦੇ ਅਨੁਸਾਰ ਰਾਸ਼ਨ ਦੇ ਨਾਲ ਨਾਲ ਚਾਹ ਪੱਤੀ ਅਤੇ ਖੰਡ ਦੀ ਵੰਡ ਵੀ ਜਲਦ ਹੀ ਈ-ਪੌਸ ਮਸੀਨਾ ਰਾਹੀ ਹੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਚਿਪ ਵਾਲੇ ਸਮਾਰਟ ਰਾਸ਼ਨ ਕਾਰਡ ਨਾਲ ਲਾਭਪਾਤਰੀ ਵਲੋਂ ਪਿਛਲੇ ਵੰਡ ਅਰਸਿਆਂ ਦੌਰਾਨ ਲਏ ਗਏ ਰਾਸ਼ਨ ਦਾ ਵੇਰਵਾ ਕਦੇਂ ਵੀ ਈ-ਪੌਸ ਸਮੀਨ ਵਿੱਚ ਸਵਾਈਪ ਕਰਨ ਨਾਲ ਪ੍ਰਾਪਤ ਕਰ ਸਕਦਾ ਹੈ।ਇਸ ਦੇ ਨਾਲ ਹੀ ਪੋਰਟੇਬਿਲਟੀ ਫੈਸਿਲਟੀ ਤਹਿਤ ਇਸ ਸਮਾਰਟ ਕਾਰਡ ਰਾਹੀ ਉਹ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਆਪਣਾ ਰਾਸ਼ਨ ਲੈ ਸਕਦਾ ਹੈ।

ਆਸ਼ੂ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਰਾਸਟਰੀ ਸੁਰਖਿਆ ਐਕਟ, 2013 ਅਧੀਨ ਚਲਾਈ ਜਾ ਰਹੀ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਵੰਡ ਅਰਸਾ ਅਕਤੂਬਰ, 2019 ਤੋਂ ਮਾਰਚ, 2020 ਦੌਰਾਨ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ 15 ਜਨਵਰੀ, 2020 ਤੋਂ ਸੁਰੂ ਕਰ ਦਿੱਤੀ ਜਾਵੇਗੀ।

Intro:Body:

Title *:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.