ਚੰਡੀਗੜ੍ਹ: ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਅਦੇ ਨੂੰ 3 ਸਾਲ ਹੋਣ ਦੇ ਕਰੀਬ ਹਨ ਅਤੇ ਹੁਣ ਕੈਪਟਨ ਸਰਕਾਰ ਇਸ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ। ਇਸ ਦੀ ਸ਼ੁਰੂਆਤ 26 ਜਨਵਰੀ ਗਣਤੰਤਰ ਦਿਵਸ ਮੌਕੇ ਕੀਤੀ ਜਾਵੇਗੀ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਪੇਜ 'ਤੇ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਸਮਾਰਟਫੋਨ ਦੀ ਵੰਡ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਪਹਿਲੇ ਬੈਚ ਵਿੱਚ 1.6 ਲੱਖ ਸਮਾਰਟਫੋਨ 11 ਵੀਂ ਅਤੇ 12 ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਮੀਦ ਹੈ ਕਿ ਇਹ ਫੋਨ ਉਨ੍ਹਾਂ ਦੀ ਪੜ੍ਹਾਈ ਵਿੱਚ ਸਹਾਇਤਾ ਕਰਨਗੇ।