ETV Bharat / state

ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਪੰਜਾਬ ਸਰਕਾਰ ਪੱਭਾਂ ਭਾਰ - ਪੰਜਾਬ ਸਰਕਾਰ

ਪੰਜਾਬ ਕੈਂਪਾ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਅਧਿਕਾਰੀਆਂ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਬੈਠਕ 'ਚ ਸੂਬੇ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਨੇ ਕਈ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ਬੈਠਕ ਦੀ ਪ੍ਰਧਾਨਗੀ ਕਰਦੇ ਕੈਪਟਨ ਅਮਰਿੰਦਰ ਸਿੰਘ
author img

By

Published : Aug 1, 2019, 10:01 PM IST

ਚੰਡੀਗੜ੍ਹ: ਸੂਬੇ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਅਤੇ ਉਨ੍ਹਾਂ ਦੀ ਕੋਸ਼ਿਸ਼ਾਂ ਨੂੰ ਹੁਲਾਰਾ ਦੇਣ ਲਈ ਜਿੱਥੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਉੱਥੇ ਹੀ ਜੰਗਲਾਤ ਵਿਭਾਗ ਨੂੰ ਕੰਪਨਸੇਟਰੀ ਅਫੋਰੈਸਟੇਸ਼ਨ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ (ਕੈਂਪਾ) ਦੇ ਹੇਠ 1100 ਕਰੋੜ ਰੁਪਏ ਸੂਬੇ ਨੂੰ ਤੁਰੰਤ ਜਾਰੀ ਕਰਨ ਲਈ ਕੇਂਦਰ ਸਰਕਾਰ 'ਤੇ ਦਬਾਅ ਪਾਉਣ ਲਈ ਕਿਹਾ ਹੈ। ਇਸ ਸਬੰਧੀ ਕੈਰਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।

  • To ensure higher forest cover in Punjab, chaired the 1st meeting of CAMPA & approved the 1st five year plan which aims to achieve a target of planting more than 3 crore saplings across 37,000+ hectares, which will be guarded by tree guards & progress will be monitored via drones. pic.twitter.com/vRkmnXNvMc

    — Capt.Amarinder Singh (@capt_amarinder) August 1, 2019 " class="align-text-top noRightClick twitterSection" data=" ">
  • Have asked the Forest Department to officially engage with the Centre for the immediate release of the Punjab’s share of Rs 1100 crore under the Compensatory Afforestation Management and Planning Authority (CAMPA). Request @PMOIndia to intervene & ensure timely payment. pic.twitter.com/ElGw25C37a

ਪੰਜਾਬ ਕੈਂਪਾ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਮੁੱਖ ਮੰਤਰੀ ਅਤੇ ਮੌਜੂਦਾਂ ਅਧਿਕਾਰੀਆਂ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਨਿੰਮ, ਕਿੱਕਰ, ਟਾਹਲੀ ਅਤੇ ਕਾਠਾ ਅੰਬ ਵਰਗੇ ਪੌਦਿਆਂ ਨੂੰ ਵਿਸ਼ੇਸ਼ ਤੌਰ ’ਤੇ ਸੜਕਾਂ ਦੇ ਦੁਆਲੇ ਲਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਲੋਕ ਨਿਰਮਾਣ ਵਿਭਾਗ ਦੇ ਨਾਲ ਮਿਲ ਕੇ ਪੌਦੇ ਲਾਉਣ ਲਈ ਤਿੱਖੀ ਮੁਹਿੰਮ ਸ਼ੁਰੂ ਕਰਨ ਵਾਸਤੇ ਜੰਗਲਾਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਸਾਰੇ ਪਿੰਡਾਂ ਵਿੱਚ 550-550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੀ ਕੈਪਟਨ ਨੇ ਸ਼ਲਾਘਾ ਕੀਤੀ ਹੈ। ਇਸ ਮਿਸ਼ਨ ਦੀ ਸਫ਼ਲਤਾ ਲਈ ਉਨ੍ਹਾਂ ਵਿਭਾਗ ਨੂੰ ਸਖ਼ਤ ਕੋਸ਼ਿਸ਼ਾਂ ਕਰਨ ਲਈ ਕਿਹਾ ਤਾਂ ਜੋ ਬੂਟਿਆਂ ਦੀ ਸੰਭਾਲ ਨੂੰ ਢੁਕਵੇਂ ਤਰੀਕੇ ਨਾਲ ਯਕੀਨੀ ਬਣਾਇਆ ਜਾ ਸਕੇ। ਉਨਾਂ ਹਰ ਇੱਕ ਘਰ 'ਚ ਘੱਟੋ-ਘੱਟ ਇੱਕ ਫਲਦਾਰ ਬੂਟਾ ਲਾਏ ਜਾਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਜੰਗਲਾਤ ਨੂੰ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਐਡਵੋਕੇਟ ਜਨਰਲ ਨੇ ਕੀਤੀ ਸੀਬੀਆਈ ਕਲੋਜ਼ਰ ਰਿਪੋਰਟ ਦੀ ਨਿਖੇਧੀ

Intro:Body:

captain

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.