ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨ ਅੱਠਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਅਤੇ ਜ਼ਿਆਦਾਤਰ ਮੌਕਿਆਂ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੀਆਂ ਧੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਟਾਪ ਕੀਤਾ ਹੈ। ਦੱਸ ਦਈਏ ਮਾਨਸਾ ਜ਼ਿਲ੍ਹੇ ਦੀਆਂ ਦੋ ਧੀਆਂ ਨੇ ਪੰਜਾਬ ਵਿੱਚੋਂ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਹ ਦੋਨੋਂ ਧੀਆਂ ਸਰਕਾਰੀ ਕੰਨਿਆ ਸੀਨੀਅਰ ਸਕੰਡਰੀ ਸਕੂਲ ਬੁਢਲਾਡਾ ਦੀਆਂ ਵਿਦਿਆਰਥਣਾਂ ਹਨ ਤੇ ਇਹਨਾਂ ਵਿੱਚ ਇੱਕ ਵਿਦਿਆਰਥਣ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹੈ। ਅੱਠਵੀਂ ਜਮਾਤ ਵਿੱਚੋਂ ਅੱਵਲ ਆਈਆਂ ਤਿੰਨਾਂ ਵਿਦਿਆਰਥਣਾਂ ਨੂੰ ਮੁੱਖ ਮੰਤਰੀ ਮਾਨ ਨੇ ਵਧਾਈ ਦਿੰਦੇ ਹੋਏ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
-
ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ
— Bhagwant Mann (@BhagwantMann) April 29, 2023 " class="align-text-top noRightClick twitterSection" data="
…ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600…ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਨੇ .,,ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ…
">ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ
— Bhagwant Mann (@BhagwantMann) April 29, 2023
…ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600…ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਨੇ .,,ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ…ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ
— Bhagwant Mann (@BhagwantMann) April 29, 2023
…ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600…ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਨੇ .,,ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ…
ਸੀਐੱਮ ਮਾਨ ਨੇ ਕੀਤਾ ਟਵੀਟ: ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਦੇ ਹੋਏ ਲਿਖਿਆ ਕਿ 'ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ, ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600, ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜ਼ਿਲ੍ਹਾ ਮਾਨਸਾ ਦੀਆਂ ਵਿਦਿਆਰਥਣਾਂ ਨੇ, ਸਮਰਪ੍ਰੀਤ ਕੌਰ ਬੱਸੀਆਂ (ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ, ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ ਹੈ, ਸਿੱਖਿਆ ਸਾਡੀ ਤਰਜ਼ੀਹ ਹੈ।’
ਇਨਾਮੀ ਰਾਸ਼ੀ ਲਈ ਸੀਐੱਮ ਮਾਨ ਦਾ ਇੱਕ ਹੋਰ ਟਵੀਟ: ਮਾਨ ਨੇ ਇਨਾਮੀ ਰਾਸ਼ੀ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਕਿ 'ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ, ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ, ਇਨ੍ਹਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ।’
-
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ … pic.twitter.com/gd7BrPqYgz
— Bhagwant Mann (@BhagwantMann) April 29, 2023 " class="align-text-top noRightClick twitterSection" data="
">ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ … pic.twitter.com/gd7BrPqYgz
— Bhagwant Mann (@BhagwantMann) April 29, 2023ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ … pic.twitter.com/gd7BrPqYgz
— Bhagwant Mann (@BhagwantMann) April 29, 2023
ਦੱਸ ਦਈਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਟਾਪ ਕਰਨ ਵਾਲੀ ਲਵਪ੍ਰੀਤ ਕੌਰ ਨੇ 600/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਗੁਰਅੰਕਿਤ ਕੌਰ 600/600 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਪਹਿਲਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਪਹਿਲਾ ਸਥਾਨ ਹਾਸਲ ਕਰਨ ਵਾਲੀ ਲਵਪ੍ਰੀਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਨੇ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਉਸ ਦਾ ਸੁਪਨਾ ਡਾਕਟਰ ਬਣਨ ਦਾ ਹੈ। ਲਵਪ੍ਰੀਤ ਕੌਰ ਨੇ ਕਿਹਾ ਕਿ ਉਸ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ। ਉਸ ਨੂੰ ਉਮੀਦ ਨਹੀਂ ਸੀ ਕਿ ਉਹ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰੇਗੀ। ਲਵਪ੍ਰੀਤ ਕੌਰ ਦੇ ਮਾਤਾ ਪਿਤਾ ਨੇ ਵੀ ਲਵਪ੍ਰੀਤ ਕੌਰ ਦਾ ਸੁਪਨਾ ਪੂਰਾ ਕਰਨ ਦੇ ਲਈ ਭਰੋਸਾ ਦਿੱਤਾ ਹੈ। ਦੂਸਰਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਕੌਰ ਦਾ ਸੁਪਨਾ ਵੀ ਡਾਕਟਰ ਬਣਦਾ ਹੈ। ਗੁਰਅੰਕਿਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ: JEE MAIN 2023 ਦਾ ਨਤੀਜਾ ਜਾਰੀ, ਜੇਈਈ ਐਡਵਾਂਸਡ ਦੇ ਕੁਆਲੀਫਾਇੰਗ ਕੱਟਆਫ ਵਿੱਚ ਵਾਧਾ