ETV Bharat / state

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ 'ਚ ਵੱਧ ਰਹੇ ਨਸ਼ੇ 'ਤੇ ਪ੍ਰਗਟਾਈ ਚਿੰਤਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਪਾਰਟੀ ਦੀ ਜਿੱਤ ਲਈ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਹੈ, ਉਥੇ ਹੀ ਪੰਜਾਬ 'ਚ ਵੱਧ ਰਹੇ ਨਸ਼ੇ 'ਤੇ ਚਿੰਤਾ ਪ੍ਰਗਟਾਈ ਹੈ। (Banwari La Purohit meeting with PM Modi)

Punjab Governor Banwari Lal Purohit meeting with Prime Minister Narendra Modi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮੁਲਾਕਾਤ, ਪਾਰਟੀ ਦੀ ਜਿੱਤ ਲਈ ਦਿੱਤੀ ਵਧਾਈ
author img

By ETV Bharat Punjabi Team

Published : Dec 4, 2023, 3:58 PM IST

ਚੰਡੀਗੜ੍ਹ ਡੈਸਕ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਸਬੰਧੀ ਪੀਐਮਓ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਇਸ ਟਵੀਟ ਨਾਲ ਜਾਰੀ ਤਸਵੀਰ ਵਿੱਚ ਬਨਵਾਰੀ ਲਾਲ ਪੁਰੋਹਿਤ ਪੀਐਮ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮੌਕੇ ਰਾਜਪਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ 'ਤੇ ਚਰਚਾ ਵੀ ਕੀਤੀ ਹੈ ਤੇ ਪੰਜਾਬ ਵਿੱਚ ਵਧ ਰਹੇ ਨਸ਼ੇ ਉੱਤੇ ਚਿੰਤਾ ਪ੍ਰਗਟਾਈ। ਦੋਵਾਂ ਦੀ ਮੁਲਾਕਾਤ ਦਿੱਲੀ ਸਥਿਤ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਹੋਈ ਹੈ।

ਪਾਰਟੀ ਦੀ ਜਿੱਤ ਉੱਤੇ ਵਧਾਈ : ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੋਦੀ ਨਾਲ ਪੰਜਾਬ 'ਚ ਵੱਧ ਰਹੇ ਨਸ਼ੇ 'ਤੇ ਵੀ ਚਰਚਾ ਕੀਤੀ ਹੈ। ਇਸਦੇ ਨਾਲ ਨਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨੂੰ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਦੀ ਜਿੱਤ ਲਈ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੂਬੇ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਪਿਛਲੇ ਕਾਫੀ ਸਮੇਂ ਤੋਂ ਚਿੱਠੀਆ ਦੇ ਜਵਾਬ ਵਿੱਚ ਹੁੰਦੀ ਦੇਰੀ ਨੂੰ ਲੈ ਕੇ ਤਣਾਅ ਦਾ ਮਾਹੌਲ ਹੈ। ਇਹ ਮਾਮਲੇ ਅਦਾਲਤ ਤੱਕ ਪਹੁੰਚ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਪਟੀਸ਼ਨ ਦਾਇਰ ਕਰਕੇ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਹੈ।

ਰਾਜਪਾਲ ਨਾਲ ਬਿੱਲਾਂ ਨੂੰ ਲੈ ਕੇ ਰੌਲਾ : ਪੰਜਾਬ ਸਰਕਾਰ ਦੇ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਐਸਟੀ ਸੋਧ ਬਿੱਲ 2023 ਵੀ ਸ਼ਾਮਲ ਹੈ। ਇਸ ਤਹਿਤ ਸੂਬੇ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ। ਦੂਜਾ ਮਨੀ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ 'ਤੇ ਸਟੈਂਪ ਡਿਊਟੀ ਲਗਾਉਣ ਨਾਲ ਸਬੰਧਤ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਅਜਿਹੀ ਸੰਵਿਧਾਨਕ ਕਾਰਵਾਈ ਕਾਰਨ ਪ੍ਰਸ਼ਾਸਨ ਦਾ ਕੰਮਕਾਜ ਬੰਦ ਹੋ ਗਿਆ ਹੈ।

ਰਾਜਪਾਲ ਉੱਤੇ CM ਮਾਨ ਕੱਸਦੇ ਰਹੇ ਨੇ ਤੰਜ : ਮੁੱਖ ਮੰਤਰੀ ਭਗਵੰਤ ਮਾਨ ਜਨਤਕ ਤੌਰ 'ਤੇ ਕਹਿੰਦੇ ਰਹੇ ਹਨ ਕਿ ਰਾਜਪਾਲ ਚੁਣੇ ਹੋਏ ਨਹੀਂ, ਚੁਣੇ ਹੋਏ ਵਿਅਕਤੀ ਹਨ। ਦਰਅਸਲ ਪੰਜਾਬ ਸਰਕਾਰ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ 'ਚ ਪਾਸ ਹੋਣ ਲਈ ਤਿਆਰ ਕੀਤੇ 3 'ਚੋਂ 2 ਮਨੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਦਨ 'ਚ ਪਾਸ ਕੀਤੇ ਕਈ ਬਿੱਲ ਅਜੇ ਵੀ ਮਨਜ਼ੂਰੀ ਲਈ ਉਨ੍ਹਾਂ ਕੋਲ ਪੈਂਡਿੰਗ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.