ETV Bharat / state

ਬੱਸਾਂ 'ਚ ਲੱਚਰ ਗੀਤ ਚਲਾਉਣ 'ਤੇ ਰੋਕ ਲਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ - ਸੁੱਖਾ ਕਾਹਲਵਾਂ

ਬੱਸਾਂ 'ਚ ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਤ ਕਰਨ ਵਾਲੇ ਗਾਣਿਆਂ 'ਤੇ ਰੋਕ ਲਗਾਉਣ ਲਈ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ।

ਬੱਸਾਂ 'ਚ ਲੱਚਰ ਗੀਤ ਚਲਾਉਣ 'ਤੇ ਰੋਕ ਲਾਉਣ ਲਈ ਚੱਲਾਈ ਗਈ ਵਿਸ਼ੇਸ਼ ਮੁਹਿੰਮ
ਫ਼ੋਟੋ
author img

By

Published : Feb 12, 2020, 9:41 AM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬਾ ਭਰ ਵਿੱਚ ਚੱਲ ਰਹੀਆਂ ਬੱਸਾਂ 'ਚ ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਤ ਕਰਨ ਵਾਲੇ ਗਾਣੇ ਚਲਾਉਣ 'ਤੇ ਰੋਕ ਲਾਉਣ ਲਈ ਪੰਜ ਦਿਨਾਂ ਵਿਸ਼ੇਸ਼ ਮੁਹਿੰਮ ਚਲਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ 7 ਤੋਂ 11 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਸਾਰੀਆਂ ਖੇਤਰੀ ਟਰਾਂਸਪੋਰਟ ਅਥਾਰਟੀਆਂ (ਆਰ.ਟੀ.ਏਜ਼) ਵੱਲੋਂ ਟਰਾਂਸਪੋਟਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਬੱਸਾਂ ਵਿੱਚ ਲੱਚਰ, ਅਸ਼ਲੀਲ ਗਾਣੇ ਵਜਾਉਣ ਨਾਲ ਨੌਜਵਾਨਾਂ 'ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ

ਟੀਮਾਂ ਨੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਅਜਿਹੀਆਂ ਗੈਰ-ਸਿਹਤਮੰਦ ਕਾਰਵਾਈਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜੋ ਸਾਡੇ ਅਮੀਰ ਸੱਭਿਆਚਾਰ 'ਤੇ ਕਲੰਕ ਲਾਉਂਦੀਆਂ ਹਨ। ਮੁਹਿੰਮ ਦੌਰਾਨ 509 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 212 ਬੱਸਾਂ ਅਜਿਹੇ ਨਿਯਮਾਂ ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ ਅਤੇ ਇਨ੍ਹਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜ਼ੋਰਦਾਰ ਢੰਗ ਨਾਲ ਚਲਾਈਆਂ ਜਾਣਗੀਆਂ ਅਤੇ ਐਸ.ਡੀ.ਐਮਜ਼ ਅਤੇ ਆਰ.ਟੀ.ਏ. ਦੇ ਸਕੱਤਰ ਨੂੰ ਪਹਿਲਾਂ ਹੀ ਇਸ ਮੁੱਦੇ ਨੂੰ ਆਪਣੀ ਰੋਜ਼ਾਨਾ ਚੈਕਿੰਗ ਦੌਰਾਨ ਤਰਜੀਹ ਦੇ ਅਧਾਰ 'ਤੇ ਹੱਲ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਇਸ ਸਬੰਧੀ ਮਹੀਨਾਵਾਰ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸ਼ੋਸਲ ਮੀਡੀਆ 'ਤੇ ਅਪਲੋਡ ਕੀਤੀ ਇੱਕ ਵੀਡੀਓ ਕਲਿੱਪ ਰਾਹੀਂ ਹਿੰਸਾ ਦੇ ਪ੍ਰਚਾਰ ਲਈ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ) ਅਤੇ ਮਨਕੀਰਤ ਔਲਖ ਖਿਲਾਫ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਹਥਿਆਰ ਚੁੱਕਣ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਉਕਸਾਉਣ ਵਾਲੀਆਂ ਫਿਲਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਅਧਾਰਤ ਫਿਲਮ 'ਸ਼ੂਟਰ' 'ਤੇ ਵੀ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਸ ਫਿਲਮ ਦੇ ਨਿਰਮਾਤਾ ਅਤੇ ਪ੍ਰਮੋਟਰ ਕੇ.ਵੀ. ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਘਿਨਾਉਣੇ ਜੁਰਮਾਂ, ਗੈਂਗਸਟਰਵਾਦ, ਨਸ਼ਾਖੋਰੀ, ਡਰਾਉਣਾ-ਧਮਕਾਉਣਾ ਅਤੇ ਅਪਰਾਧਿਕ ਧਮਕੀਆਂ ਨੂੰ ਉਤਸ਼ਾਹਿਤ ਕਰਨ ਲਈ ਕੇਸ ਵੀ ਦਰਜ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.