ETV Bharat / state

ਪੰਜਾਬ ਸਰਕਾਰ ਵੱਲੋਂ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ: ਬਾਜਵਾ - ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ।

ਫ਼ੋਟੋ।
ਫ਼ੋਟੋ।
author img

By

Published : Jun 5, 2020, 6:54 PM IST

ਚੰਡੀਗੜ੍ਹ: ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 16 ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਉਨਾਂ ਦੱਸਿਆ ਕਿ ਜਿਹੜੇ-ਜਿਹੜੇ ਯੋਗ ਪਾਏ ਗਏ ਲੈਕਚਰਾਰ ਆਪਣੇ ਲੋੜੀਂਦੇ ਦਸਤਾਵੇਜ਼ ਵਿਭਾਗ ਕੋਲ ਜਮ੍ਹਾਂ ਕਰਵਾਉਣਗੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਬਾਜਵਾ ਨੇ ਦੱਸਿਆ ਕਿ ਲੈਕਚਰਾਰਾਂ ਦੀ ਭਰਤੀ ਦਾ ਇਹ ਮਾਮਲਾ ਬਹੁਤ ਲੰਮੇ ਅਰਸੇ ਤੋਂ ਅਦਾਲਤੀ ਕਾਰਵਾਈ ਕਰਕੇ ਰੁਕਿਆ ਹੋਇਆ ਸੀ ਪਰ ਹੁਣ ਅਦਾਲਤ ਵੱਲੋਂ ਇਸ ਮਾਮਲੇ ਵਿਚ ਦਿੱਤੇ ਗਏ ਫੈਸਲੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਵਿਭਾਗੀ ਕਮੇਟੀ ਨੇ 61 ਕਾਲਜ਼ ਲੈਕਚਰਾਰਾਂ ਨੂੰ ਨੌਕਰੀ ਲਈ ਯੋਗ ਪਾਇਆ ਹੈ।

ਜ਼ਿਕਰਯੋਗ ਹੈ ਕਿ ਰਵੀਇੰਦਰ ਪਾਲ ਸਿੰਘ ਸਿੱਧੂ, ਸਾਬਕਾ ਚੇਅਰਮੈਨ, ਪੀ.ਪੀ ਐਸ ਸੀ. ਦੇ ਕਾਰਜਕਾਲ ਦੌਰਾਨ ਕਾਲਜ ਲੈਕਚਰਾਰਾਂ ਦੀ ਭਰਤੀ ਸਬੰਧੀ ਕੀਤੀ ਗਈ ਚੋਣ ਨੂੰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸਨ ਮਿਤੀ 16.05.2003 ਰਾਹੀਂ ਰੱਦ ਕਰ ਦਿੱਤਾ ਸੀ, ਜਿਸ ਨੂੰ ਚੁਣੇ ਗਏ ਉਮੀਦਵਾਰਾਂ ਵਿੱਚੋਂ ਕੁੱਲ 69 ਉਮੀਦਵਾਰਾਂ ਨੇ ਵੱਖ-ਵੱਖ ਰਿੱਟ ਪਟੀਸਨਾਂ ਰਾਹੀਂ ਚੈਲੇਂਜ ਕੀਤਾ ਸੀ ਅਤੇ ਮਾਨਯੋਗ ਹਾਈਕੋਰਟ ਨੇ ਸਬੰਧਤ ਵਿਸ਼ਿਆਂ ਵਿੱਚ ਇੰਟਰਵਿਊ ਤੇ ਸਟੇਅ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਇਕ ਰਿਪੋਰਟ ਅਨੁਸਾਰ 69 ਉਮੀਦਵਾਰਾ ਵਿਚੋਂ 48 ਉਮੀਦਵਾਰਾਂ ਨੂੰ ਨਾਨ ਟੇਟਿੰਡ ਅਤੇ 21 ਉਮੀਦਵਾਰਾਂ ਟੇਟਿੰਡ ਘੋਸ਼ਿਤ ਕੀਤਾ ਗਿਆ ਸੀ।

ਇਸ ਉੱਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸ਼ਾ ਦੇ ਸਨਮੁਖ ਵਿੰਨੀ ਮਹਾਜਨ ਆਈ.ਏ.ਐਸ. ਵਧੀਕ ਮੁੱਖ ਸਕੱਤਰ, ਪੰਜਾਬ ਅਤੇ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ. ਸਕੱਤਰ, ਉਚੇਰੀ ਸਿਖਿਆ ਵਿਭਾਗ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਲੋਂ ਟੇਟਿੰਡ ਉਮੀਦਵਾਰਾਂ ਸਬੰਧੀ ਪੁਰੇ ਤੱਥਾਂ ਦੀ ਘੋਖ ਉਪਰੰਤ ਰਿਪੋਰਟ ਪੇਸ਼ ਕੀਤੀ ਗਈ ਅਤੇ 13 ਹੋਰ ਉਮੀਦਵਾਰਾਂ ਨਾਨ-ਟੇਟਿੰਡ ਘੋਸ਼ਿਤ ਕੀਤਾ ਗਿਆ।

ਇਸ ਤਰ੍ਹਾਂ ਹੁਣ ਕੁੱਲ 61 ਉਮੀਦਵਾਰਾਂ ਨੂੰ ਨਿਯੁਕਤ ਕਰਨ ਸਬੰਧੀ ਕਾਰਵਾਈ ਆਰੰਭ ਕਰਦੇ ਹੋਏ ਉਮੀਦਵਾਰਾ ਤੋਂ ਲੋੜੀਂਦੇ ਦਸਤਾਵੇਜ ਪ੍ਰਾਪਤ ਕਰਨ ਉਪਰੰਤ 16 ਉਮੀਦਵਾਰਾ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਵਲੋਂ ਲੋੜੀਂਦੀ ਦਸਤਾਵੇਜ਼ ਪ੍ਰਾਪਤ ਹੋਣ ਉਪਰੰਤ ਉਨ੍ਹਾਂ ਨੁੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.