ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਵਿੱਚ ਹੋਟਲ, ਰੈਸਟੋਰੈਂਟ, ਢਾਬੇ ਖੋਲ੍ਹਣ ਅਤੇ ਵਿਆਹਾਂ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਹੋਟਲ ਅੰਦਰ ਬੈਠ ਕੇ 8 ਵਜੇ ਤੱਕ ਹੀ ਖਾਣਾ ਖਾਧੇ ਜਾਣ ਦੀ ਸਹੂਲਤ ਦਿੱਤੀ ਗਈ ਹੈ ਪਰ ਪਹਿਲਾ ਨਾਲੋਂ ਅੱਧੀ ਰੇਸ਼ੋ 'ਤੇ ਹੀ ਇਹ ਸਹੂਲਤ ਦਿੱਤੀ ਗਈ ਹੈ।
ਇਸੇ ਤਰ੍ਹਾਂ ਪੈਲਸਾਂ ਵਿੱਚ ਵੀ ਵਿਆਹ ਸਮਰੋਹ ਦੌਰਾਨ 50 ਬੰਦਿਆਂ ਦੇ ਇਕੱਠ ਦੀ ਛੋਟ ਦਿੱਤੀ ਗਈ ਹੈ ਅਤੇ ਇਸ ਦੌਰਾਨ ਕਈ ਤਰ੍ਹਾਂ ਦੀ ਰੋਕ ਲਗਾਈ ਗਈ ਹੈ।
ਇਹ ਵੀ ਪੜੋ: ਭਾਰਤ ਚੀਨ ਵਿਚਾਲੇ ਲੈਫਟੀਨੇਂਟ ਪੱਧਰ ਦੀ ਗੱਲਬਾਤ 'ਚ ਫ਼ੌਜ ਵਾਪਸ ਬੁਲਾਉਣ 'ਤੇ ਬਣੀ ਸਹਿਮਤੀ
ਦੱਸ ਦੇਈਏ ਪੰਜਾਬ ਸਰਕਾਰ ਨੇ ਤਾਲਾਬੰਦੀ ਵਿੱਚ ਢਿੱਲ ਦਿੰਦਿਆਂ ਸੂਬੇ ਵਿੱਚ ਬੀਤੀ 8 ਜੂਨ ਨੂੰ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁੱਝ ਨਿਰਦੇਸ਼ਾਂ ਦੇ ਤਹਿਤ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਸੀ। ਪਹਿਲਾਂ ਹੋਟਲ ਅਤੇ ਰੈਸਟੋਰੈਂਟਾਂ ਵਿੱਚ ਬੈਠ ਕੇ ਖਾਣ ਦੀ ਇਜਾਜ਼ਤ ਨਹੀਂ ਸੀ। ਜੋ ਹੁਣ ਹੋਟਲ ਅੰਦਰ ਬੈਠ ਕੇ 8 ਵਜੇ ਤੱਕ ਹੀ ਖਾਣਾ ਖਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ