ETV Bharat / state

99 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕਰੇਗੀ ਸੂਬਾ ਸਰਕਾਰ

ਪੰਜਾਬ ਸਰਕਾਰ ਨੇ ਖੇਡ ਜਗਤ ਵਿੱਚ ਸੂਬੇ ਦਾ ਨਾਂਅ ਚਮਕਾਉਣ ਵਾਲੇ 99 ਖਿਡਾਰੀਆਂ ਨੂੰ ਸੂਬੇ ਦੇ ਸਰਵਉੱਚ ਖ਼ੇਡ ਸਨਮਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕਰਨ ਜਾ ਰਹੀ ਹੈ।

ਫ਼ੋਟੋ
author img

By

Published : Jul 7, 2019, 8:58 PM IST

ਚੰਡੀਗੜ੍ਹ: ਖੇਡ ਜਗਤ 'ਚ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਜੁਲਾਈ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੀ ਸ਼ਾਨ ਬਣੇ 18 ਦਿੱਗਜ ਖਿਡਾਰੀਆਂ ਸਣੇ ਕੁੱਲ 99 ਖਿਡਾਰੀਆਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕਰਨਗੇ। ਇਹ ਜਾਣਕਾਰੀ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਸਨਮਾਨ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ 2 ਲੱਖ ਰੁਪਏ ਵੀ ਦਿੱਤੇ ਜਾਣਗੇ।

  • ... Chief Minister will honour total 99 players including these 18 veteran sports legends on 9th July in Chandigarh with the biggest sports award of the State. (2/2)

    — CMO Punjab (@CMOPb) July 7, 2019 " class="align-text-top noRightClick twitterSection" data=" ">

ਸਿੱਧੂ ਨਾਲ ਨੇੜਤਾ ਪਰਗਟ ਸਿੰਘ ਨੂੰ ਪਈ ਮਹਿੰਗੀ, ਆਪਣੀ ਹੀ ਸਰਕਾਰ ਨੇ ਅਣਗੌਲ਼ਿਆ

ਖ਼ੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ 18 ਅਜਿਹੇ ਖਿਡਾਰੀ ਹਨ, ਜਿਨ੍ਹਾਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਂਅ ਵਿਸ਼ਵ ਪੱਧਰ 'ਤੇ ਚਮਕਾਇਆ ਹੈ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸ਼ੁਰੂਆਤ 1978 ਵਿੱਚ ਹੋਣ ਕਰਕੇ ਇਨ੍ਹਾਂ ਖਿਡਾਰੀਆਂ ਨੂੰ ਹੁਣ ਤੱਕ ਸੂਬੇ ਦਾ ਸਰਵਉੱਚ ਖੇਡ ਸਨਮਾਨ ਨਹੀਂ ਮਿਲਿਆ। ਇਨ੍ਹਾਂ ਖਿਡਾਰੀਆਂ ਨੇ 1978 ਤੋਂ ਪਹਿਲਾਂ ਸੂਬੇ ਤੇ ਦੇਸ਼ ਲਈ ਪ੍ਰਾਪਤੀਆਂ ਹਾਸਲ ਕੀਤੀਆਂ।

ਇਨ੍ਹਾਂ ਖਿਡਾਰੀਆਂ ਵਿੱਚ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ, ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦੇ ਚੈਂਪੀਅਨ ਮਿਲਖਾ ਸਿੰਘ, ਏਸ਼ੀਆ ਦੇ ਸਰਵੋਤਮ ਅਥਲੀਟ ਬਣੇ ਗੁਰਬਚਨ ਸਿੰਘ ਰੰਧਾਵਾ, ਭਾਰਤ ਨੂੰ ਇਕਲੌਤਾ ਹਾਕੀ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਅਜੀਤ ਪਾਲ ਸਿੰਘ, ਭਾਰਤੀ ਕ੍ਰਿਕਟ ਦੇ ਚੋਟੀ ਦੇ ਸਪਿੰਨਰ ਬਿਸ਼ਨ ਸਿੰਘ ਬੇਦੀ, ਏਸ਼ਿਆਈ ਖੇਡਾਂ ਵਿੱਚ ਪਹਿਲੀ ਸੋਨ ਤਮਗਾ ਭਾਰਤੀ ਮਹਿਲਾ ਅਥਲੀਟ ਕਮਲਜੀਤ ਕੌਰ ਸੰਧੂ ਪ੍ਰਮੁੱਖ ਹਨ।

ਇਸ ਤੋਂ ਇਲਾਵਾ ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ ਤੇ ਹਰਭਜਨ ਸਿੰਘ ਸ਼ਾਮਲ ਹਨ।

Intro:Body:

award

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.