ETV Bharat / state

High Court on Love Marriage: "ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ"...

ਮਲੋਟ ਵਿਖੇ ਇਕ ਨੌਜਵਾਨ ਨੇ ਆਪਣੀ ਮਰਜ਼ੀ ਨਾਲ ਬਾਲਗ ਲੜਕੀ ਨਾਲ ਵਿਆਹ ਕਰਵਾ ਲਿਆ। ਇਸ ਉਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਕਤ ਲੜਕੇ ਖਿਲਾਫ ਅਗਵਾ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਹੈ। ਹਾਈਕੋਰਟ ਨੇ ਇਸ ਉਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਰਜ਼ੀ ਨਾਲ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ ਹੈ।

High Court on Love Marriage: "ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ"...
High Court on Love Marriage: "ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ"...
author img

By

Published : Feb 24, 2023, 8:48 AM IST

ਚੰਡੀਗੜ੍ਹ : ਮਲੋਟ ਵਿਖੇ ਇਕ ਨੌਜਵਾਨ ਵੱਲੋਂ ਮਰਜ਼ੀ ਨਾਲ ਵਿਆਹ ਕਰਵਾਉਣ ਉਤੇ ਲੜਕੀ ਦੇ ਵਾਰਸਾਂ ਨੇ ਲੜਕੇ ਖਿਲਾਫ ਉਨ੍ਹਾਂ ਦੀ ਲੜਕੀ ਨੂੰ ਅਗਵਾ ਕਰਨ ਤਹਿਤ ਮਾਮਲਾ ਦਰਜ ਕਰਵਾਇਆ ਹੈ। ਲੜਕੇ ਨੇ ਇਸ ਸਬੰਧੀ ਹਾਈ ਕੋਰਟ ਦਾ ਰੁੱਖ ਕਰਦਿਆਂ ਪਟੀਸ਼ਨ ਦਾਇਰ ਕੀਤੀ ਹੈ। ਇਸ ਉਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ, ਭਾਰਤੀ ਸੱਭਿਆਚਾਰ ਵਿਚ ਵਿਆਹ ਕੋਈ ਸਮਝੌਤਾ ਜਾਂ ਇਕਰਾਰਨਾਮਾ ਨਹੀਂ ਸਗੋਂ ਦੋ ਪਰਿਵਾਰਾਂ ਦਾ ਮੇਲ ਹੈ ਪਰ ਇਸ ਦੇ ਨਾਲ ਹੀ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ।

ਇਸ ਦੀਆਂ ਜੜ੍ਹਾਂ ਸਾਡੇ ਇਤਿਹਾਸ ਨਾਲ ਜੁੜੀਆਂ ਹੋਈਆਂ ਹਨ। ਸਵਯੰਵਰ ਵੀ ਆਪਣੀ ਮਰਜ਼ੀ ਨਾਲ ਵਿਆਹ ਕਰਨ ਦੀ ਇੱਕ ਮਿਸਾਲ ਹੈ ਤੇ ਰਾਮਾਇਣ ਅਤੇ ਮਹਾਭਾਰਤ ਵਿੱਚ ਵੀ ਇਸਦਾ ਜ਼ਿਕਰ ਕੀਤਾ ਗਿਆ ਹੈ। ਮੁੱਖ ਤੌਰ ’ਤੇ ਵਿਆਹ ਇਕ ਸਮਾਜਿਕ ਸੰਸਥਾ ਹੈ ਅਤੇ ਇਹ ਸਮਾਜ ਵਿਚ ਹਿੱਸੇਦਾਰੀ ਲਈ ਸਮਾਜ ਨੂੰ ਅੱਗੇ ਵਧਾਉਣ ਅਤੇ ਬੱਚੇ ਪੈਦਾ ਕਰਨ, ਵਿਰਾਸਤੀ ਆਦਾਨ-ਪ੍ਰਦਾਨ ਅਤੇ ਬੁਢਾਪਾ ਸੌਖਾ ਕੱਟਣ ਲਈ ਇਹ ਸਮਾਜਿਕ ਜੀਵਨ ਦਾ ਇਕ ਲੋੜੀਂਦਾ ਅੰਗ ਹੈ। ਵਿਆਹ ਇਕ ਸਮਾਜਿਕ ਬੰਧਨ ਹੈ, ਨਾ ਕਿ ਕੋਈ ਸਮਝੌਤਾ। ਸਮਾਜ ਦੀ ਮੁੱਢਲੀ ਇਕਾਈ ਵਿਅਕਤੀ ਨਹੀਂ ਸਗੋਂ ਪਰਿਵਾਰ ਹੈ।

ਮਰਜ਼ੀ ਨਾਲ ਵਿਆਹ ਕਰਵਾਉਣ ਉਤੇ ਹਾਈਕੋਰਟ ਦੀ ਟਿੱਪਣੀ: ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਜਗਮੋਹਨ ਬਾਂਸਲ ਨੇ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਹੋਏ ਇਹ ਟਿੱਪਣੀ ਕੀਤੀ ਹੈ। ਮਲੋਟ ਦੇ ਇੱਕ ਨੌਜਵਾਨ ਨੇ ਆਪਣੀ ਮਰਜ਼ੀ ਨਾਲ ਇੱਕ ਮੁਟਿਆਰ ਨਾਲ ਵਿਆਹ ਕਰਵਾ ਲਿਆ ਸੀ। ਇਸ ਕਾਰਨ ਪੁਲਿਸ ਨੇ ਉਸ ਖ਼ਿਲਾਫ਼ ਅਗਵਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਨੌਜਵਾਨ ਨੇ ਐਫਆਈਆਰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਹਾਈ ਕੋਰਟ ਨੇ ਕਿਹਾ, ਦੋਵੇਂ ਬਾਲਗ ਹਨ। ਅਜਿਹੇ 'ਚ ਕਿਸੇ ਨੂੰ ਵੀ ਉਨ੍ਹਾਂ ਦੀ ਜ਼ਿੰਦਗੀ 'ਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਇੱਥੋਂ ਤੱਕ ਕਿ ਅਦਾਲਤ ਅਤੇ ਕੋਈ ਕਾਨੂੰਨੀ ਏਜੰਸੀ ਵੀ ਉਨ੍ਹਾਂ ਨੂੰ ਆਪਣੀ ਮਰਜ਼ੀ ਦੀ ਜ਼ਿੰਦਗੀ ਜਿਊਣ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ ਕੋਈ ਸ਼ੱਕ ਨਹੀਂ ਵਿਆਹ ਜਿਥੇ ਸਰੀਰਕ ਅਤੇ ਸਮਾਜਿਕ ਜ਼ਰੂਰਤ ਹੈ, ਉਥੇ ਉਸ ਦਾ ਅਧਿਕਾਰ ਵੀ ਹੈ ਤੇ ਕਾਨੂੰਨ ਉਸ ਦੇ ਇਸ ਅਧਿਕਾਰ ਦੀ ਰਾਖੀ ਵੀ ਕਰਦਾ ਹੈ।

ਇਹ ਵੀ ਪੜ੍ਹੋ : Girl Rescued in Dumka: ਤਸਕਰੀ ਦਾ ਸ਼ਿਕਾਰ ਹੋ ਸਕਦੀ ਸੀ ਨਬਾਲਿਗ ਕੁੜੀ, RPF ਦੀ ਚੌਕਸੀ ਨੇ ਬਚਾਈ ਜਾਨ

ਲੜਕੀ ਦੇ ਪਿਤਾ ਨੇ ਦੱਸਿਆ ਕਿ ਮੁਲਜ਼ਮ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਸੀ : ਜਨਵਰੀ 2019 ਵਿੱਚ ਲੜਕੀ ਦੇ ਪਿਤਾ ਨੇ ਮਲੋਟ ਥਾਣੇ ਵਿੱਚ ਨੌਜਵਾਨ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਪੁਲੀਸ ਨੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 363 ਅਤੇ 366-ਏ ਤਹਿਤ ਐਫਆਈਆਰ ਦਰਜ ਕੀਤੀ ਸੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਦੋਸ਼ੀ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਭਜਾ ਕੇ ਲੈ ਗਿਆ ਸੀ। ਉਸ ਨੇ ਆਪਣੀ ਲੜਕੀ ਨੂੰ ਲੱਭਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲੀ। ਬਾਅਦ 'ਚ ਪਤਾ ਲੱਗਾ ਕਿ ਦੋਸ਼ੀ ਨੇ ਕੁਝ ਮਹੀਨਿਆਂ ਬਾਅਦ ਹੀ ਆਪਣੀ ਲੜਕੀ ਦਾ ਵਿਆਹ ਕਰ ਦਿੱਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.