ETV Bharat / state

ਜੇਲ੍ਹ ਵਿਭਾਗ ਨੇ ਨਵਜੋਤ ਸਿੱਧੂ ਤੇ ਨਸ਼ੇ ਦੇ ਤਸਕਰਾਂ ਨੂੰ ਇੱਕੋ ਬੈਰਕ 'ਚ ਰੱਖਣ ਦੇ ਦਾਅਵਿਆਂ ਦਾ ਕੀਤਾ ਖੰਡਨ - ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ

ਪੰਜਾਬ ਦੇ ਜੇਲ੍ਹ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ 'ਚ ਜੇਲ੍ਹ ਵਿਭਾਗ 'ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

ਜੇਲ੍ਹ ਵਿਭਾਗ ਨੇ ਨਵਜੋਤ ਸਿੱਧੂ ਤੇ ਨਸ਼ੇ ਦੇ ਤਸਕਰਾਂ ਨੂੰ ਇੱਕੋ ਬੈਰਕ 'ਚ ਰੱਖਣ ਦੇ ਦਾਅਵਿਆਂ ਦਾ  ਕੀਤਾ ਖੰਡਨ

author img

By

Published : May 22, 2022, 6:32 PM IST

ਚੰਡੀਗੜ੍ਹ: ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ 'ਚ ਜੇਲ੍ਹ ਵਿਭਾਗ 'ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੁਝ ਗੈਰ-ਪ੍ਰਮਾਣਿਤ ਖਬਰਾਂ ਰਾਹੀਂ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਸਮੇਤ ਪਿਛਲੇ ਕੁਝ ਸਮੇਂ ਤੋਂ ਬੈਰਕ 'ਚ ਰੱਖਿਆ ਗਿਆ ਸੀ, ਜਿਨ੍ਹਾਂ ਖਿਲਾਫ ਕਈ ਮਾਮਲੇ ਦਰਜ ਹਨ।

ਬੁਲਾਰੇ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਸਾਰੀਆਂ ਖਬਰਾਂ ਅਤੇ ਰਿਪੋਰਟਾਂ ਸੱਚਾਈ ਤੋਂ ਰਹਿਤ ਅਤੇ ਬੇਬੁਨਿਆਦ, ਝੂਠੀਆਂ ਅਤੇ ਬਦਨਾਮੀ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਵੱਖਰੀ ਬੈਰਕ 'ਚ ਬੰਦ ਹੈ ਅਤੇ ਜੇਲ੍ਹ 'ਚ ਦਾਖ਼ਲ ਹੋਣ ਤੋਂ ਬਾਅਦ ਉਸ ਨੇ ਕਦੇ ਵੀ ਸ੍ਰੀ ਸਿੱਧੂ ਨਾਲ ਕੋਈ ਵੀ ਬੈਰਕ ਸਾਂਝੀ ਨਹੀਂ ਕੀਤੀ।

ਉਨ੍ਹਾਂ ਦੱਸਿਆ ਕਿ ਸਿੱਧੂ ਦੀ ਬੈਰਕ ਵਿੱਚ ਕੁਝ ਕੈਦੀ ਵੀ ਬੰਦ ਹਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਸਿੱਧੂ ਨੂੰ ਇਨ੍ਹਾਂ ਕੈਦੀਆਂ ਦੇ ਪਿਛੋਕੜ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਹੀ ਉਨ੍ਹਾਂ ਕੋਲ ਰੱਖਿਆ ਗਿਆ ਹੈ।

ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਉਸ ਸਮੇਂ ਵਧ ਗਈਆਂ ਜਦੋਂ ਉਨ੍ਹਾਂ ਨੂੰ ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ’ਚ ਇੱਕ ਸਾਲ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ:- SGPC ਪ੍ਰਧਾਨ ਵੱਲੋਂ ਪਿੰਡ ਧਰਮਕੋਟ ’ਚ ਵਾਪਰੀ ਬੇਅਦਬੀ ਘਟਨਾ ਦੀ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.