ETV Bharat / state

ਰਾਜਘਾਟ ਦੀ ਥਾਂ ਹੁਣ ਜੰਤਰ-ਮੰਤਰ 'ਤੇ ਹੋਵੇਗਾ ਪੰਜਾਬ ਵਿਧਾਇਕਾਂ ਦਾ ਧਰਨਾ - captain amarinder singh

ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦਿੱਲੀ ਦੇ ਰਾਜਘਾਟ ਵਿਖੇ ਆਪਣੇ ਵਿਧਾਇਕਾਂ ਦੇ ਨਾਲ ਧਰਨੇ ਦਾ ਐਲਾਨ ਕੀਤਾ ਸੀ, ਪਰ ਧਾਰਾ 144 ਲੱਗੀ ਹੋਣ ਕਾਰਨ ਰਾਜਘਾਟ ਵਿਖੇ ਧਰਨੇ ਦੀ ਇਜਾਜ਼ਤ ਨਹੀਂ ਮਿਲੀ ਜਿਸ ਕਾਰਨ ਹੁਣ ਵਿਧਾਇਕਾਂ ਦਾ ਇਹ ਧਰਨਾ ਜੰਤਰ-ਮੰਤਰ ਵਿਖੇ ਹੋਵੇਗਾ।

ਰਾਜਘਾਟ ਦੀ ਥਾਂ ਹੁਣ ਜੰਤਰ-ਮੰਤਰ 'ਤੇ ਹੋਵੇਗਾ ਪੰਜਾਬ ਵਿਧਾਇਕਾਂ ਦਾ ਧਰਨਾ
ਰਾਜਘਾਟ ਦੀ ਥਾਂ ਹੁਣ ਜੰਤਰ-ਮੰਤਰ 'ਤੇ ਹੋਵੇਗਾ ਪੰਜਾਬ ਵਿਧਾਇਕਾਂ ਦਾ ਧਰਨਾਰਾਜਘਾਟ ਦੀ ਥਾਂ ਹੁਣ ਜੰਤਰ-ਮੰਤਰ 'ਤੇ ਹੋਵੇਗਾ ਪੰਜਾਬ ਵਿਧਾਇਕਾਂ ਦਾ ਧਰਨਾ
author img

By

Published : Nov 4, 2020, 9:22 AM IST

ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਬੁੱਧਵਾਰ ਨੂੰ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਦੇ ਕ੍ਰਮਵਾਰ (ਰਿਲੇਅ) ਧਰਨੇ ਦੀ ਅਗਵਾਈ ਕਰਨਗੇ ਤਾਂ ਜੋ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਮੱਦੇਨਜ਼ਰ ਸੂਬੇ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤਾਂ ਦੀ ਸਥਿਤੀ ਗੰਭੀਰ ਹੋਣ ਵੱਲ ਧਿਆਨ ਦਿਵਾਇਆ ਜਾ ਸਕੇ।

ਪਰ ਧਾਰਾ 144 ਲੱਗੀ ਹੋਣ ਕਾਰਨ ਰਾਜਘਾਟ ਵਿਖੇ ਧਰਨੇ ਦੀ ਇਜਾਜ਼ਤ ਨਹੀਂ ਮਿਲੀ ਜਿਸ ਕਾਰਨ ਹੁਣ ਵਿਧਾਇਕਾਂ ਦਾ ਇਹ ਧਰਨਾ ਜੰਤਰ-ਮੰਤਰ ਵਿਖੇ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਾਰੇ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਅਤੇ ਸਬਜ਼ੀਆਂ ਦੀ ਸਪਲਾਈ ਵਿੱਚ ਵੀ ਕਾਫੀ ਹੱਦ ਤੱਕ ਵਿਘਨ ਪਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਨੇ ਰਾਜਘਾਟ ਵਿਖੇ ਸੰਕੇਤਿਕ ਧਰਨਾ ਦੇਣ ਦਾ ਫੈਸਲਾ ਇਸ ਕਰਕੇ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦਾ ਧਿਆਨ ਸੂਬੇ ਦੀ ਨਾਜ਼ੁਕ ਸਥਿਤੀ ਵੱਲ ਦਿਵਾਇਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਧਾਰਾ 144 ਲੱਗੀ ਹੋਣ ਦੇ ਮੱਦੇਨਜ਼ਰ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜੱਥਿਆਂ ਵਿੱਚ ਰਾਸ਼ਟਰਪਿਤਾ ਦੀ ਸਮਾਧੀ ਵੱਲ ਜਾਣਗੇ ਅਤੇ ਉਹ ਖੁਦ ਪਹਿਲੇ ਜੱਥੇ ਦੀ ਸਵੇਰੇ 10:30 ਵਜੇ ਅਗਵਾਈ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.