ETV Bharat / state

Drug smuggler arrested by Punjab Police: ਪੰਜਾਬ ਪੁਲਿਸ ਨੇ 1540 ਵੱਡੀਆਂ ਮੱਛੀਆਂ ਸਮੇਤ 10576 ਤਸਕਰਾਂ ਨੂੰ ਕੀਤੇ ਗ੍ਰਿਫ਼ਤਾਰ, 677 ਕਿਲੋ ਹੈਰੋਇਨ ਬਰਾਮਦ - 677 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10,576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab Police arrest 1540 big fish among 10576 smugglers; 677-kg heroin recovered
ਪੰਜਾਬ ਪੁਲਿਸ ਨੇ 1540 ਵੱਡੀਆਂ ਮੱਛੀਆਂ ਸਮੇਤ 10576 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 677 ਕਿਲੋ ਹੈਰੋਇਨ ਬਰਾਮਦ
author img

By

Published : Feb 13, 2023, 6:52 PM IST

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਅੱਠਵੇਂ ਮਹੀਨੇ 'ਚ ਦਾਖ਼ਲ ਹੋ ਗਈ ਹੈ। ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਹੈਰੋਇਨ ਦੀ ਕੁੱਲ ਬਰਾਮਦਗੀ : ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 529.53 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਦੁਆਰਾ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਸੱਤ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 677.03 ਕਿਲੋ ਹੋ ਗਈ ਹੈ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 424 ਕਿਲੋ ਅਫੀਮ, 480.24 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਸੱਤ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: Nanded police stripped and Beat Youths : ਨਾਂਦੇੜ ਪੁਲਿਸ ਨੇ ਕਈ ਨੌਜਵਾਨਾਂ ਨੂੰ ਅਰਧ ਨਗਨ ਕਰਕੇ ਕੀਤੀ ਕੁੱਟਮਾਰ, ਜਾਣੋ ਕਾਰਨ

ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ: ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ 27 ਵਪਾਰਕ ਮਾਮਲਿਆਂ ਸਮੇਤ 231 ਐਫਆਈਆਰਜ਼ ਦਰਜ ਕਰਕੇ 294 ਨਸ਼ਾ ਤਸਕਰਾਂ, ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 33.60 ਕਿਲੋਗ੍ਰਾਮ ਹੈਰੋਇਨ, 10.60 ਕਿਲੋ ਅਫੀਮ, 12.75 ਕਿਲੋ ਗਾਂਜਾ, 3 ਕੁਇੰਟਲ ਭੁੱਕੀ, 37105 ਗੋਲੀਆਂ,ਕੈਪਸੂਲ,ਟੀਕੇ,ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 33.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 20 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 683 ਹੋ ਗਈ ਹੈ।

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ: ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.