ਚੰਡੀਗੜ੍ਹ : ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਲੇ-ਪਾਲੇ ਦੇ ਖੇਤਰਾਂ ਵਿੱਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੀਆਂ ਕਾਲਾਂ ਕਰ ਕੇ ਫਿਰੌਤੀ ਦੀ ਮੰਗ ਕਰਦਾ ਸੀ।
ਪੇਸ਼ੇ ਵਜੋਂ ਟੈਕਸੀ ਚਾਲਕ ਹੈ ਗੈਂਗ ਦਾ ਮੈਂਬਰ : ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਪੁਲਿਸ ਟੀਮਾਂ ਨੇ ਉਕਤ ਕੋਲੋਂ ਦੋ ਜ਼ਿੰਦਾ ਕਾਰਤੂਸ ਸਮੇਤ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ।
- ਬਠਿੰਡਾ ਦੀ ਮਾਹਿਰਾ ਬਾਜਵਾ ਨੇ ਯੂਜੀਸੀ ਕੀਤਾ ਟੌਪ, ਸੰਸਦ ਮੈਂਬਰ ਹਰਸਿਮਰਤ ਕੌਰ ਨੇ ਵੀ ਦਿੱਤੀ ਵੀਡੀਓ ਕਾਲ ਕਰਕੇ ਵਧਾਈ
- ਮੂੰਗੀ ਦੀ ਦਾਲ 'ਚ ਹੁਣ ਪ੍ਰੋਟੀਨ ਨਹੀਂ ਮੌਤ ! ਖ਼ਤਰਨਾਕ 'ਪੈਰਾਕੁਆਟ' ਦਾ ਛਿੜਕਾਅ ਵਧਾ ਰਿਹਾ ਬਿਮਾਰੀਆਂ - ਖਾਸ ਰਿਪੋਰਟ
- ਬਠਿੰਡਾ ਦੀ ਮਾਹਿਰਾ ਬਾਜਵਾ ਨੇ ਯੂਜੀਸੀ ਕੀਤਾ ਟੌਪ, ਸੰਸਦ ਮੈਂਬਰ ਹਰਸਿਮਰਤ ਕੌਰ ਨੇ ਵੀ ਦਿੱਤੀ ਵੀਡੀਓ ਕਾਲ ਕਰਕੇ ਵਧਾਈ
ਖੰਨਾ ਤੋਂ ਕਾਬੂ ਕੀਤਾ ਬੌਬੀ ਸ਼ੂਟਰ : ਏਆਈਜੀ ਐਸਐਸਓਸੀ ਐਸਏਐਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜ਼ਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਇਕ ਰਿਪੋਰਟਾਂ ਤੋਂ ਬਾਅਦ, ਪੁਲਿਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰ ਕੇ ਪੁਲਿਸ ਨੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਏਆਈਜੀ ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਧਮਕਾ ਕੇ ਜਬਰਨ ਵਸੂਲੀ ਕਰਦਾ ਸੀ।ਉਨ੍ਹਾਂ ਕਿਹਾ ਕਿ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐਫਆਈਆਰ ਨੰਬਰ 10 ਮਿਤੀ 24-06-2023 ਨੂੰ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ।
ਬਰਨਾਲਾ ਪੁਲਿਸ ਨੂੰ ਵੀ ਮਿਲੀ ਵੱਡੀ ਕਾਮਯਾਬੀ : ਉਧਰ ਦੂਜੇ ਪਾਸੇ ਅੱਜ ਬਰਨਾਲਾ ਪੁਲਿਸ ਦੇ ਸੀਆਈਏ ਸਟਾਫ ਦੀ ਟੀਮ ਨੇ ਅੱਜ ਵੱਡੀ ਸਫਲਤਾ ਹਾਸਲ ਕਰਦਿਆਂ 5 ਸਮੱਗਲਰਾਂ ਨੂੰ 13.7 ਲੱਖ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਗੱਡੀਆਂ ਅਤੇ ਇੱਕ ਟਾਟਾ ਏਸ ਬਰਾਮਦ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਵਿੱਚੋਂ ਤਿੰਨ ਨਸ਼ਾ ਵੇਚਣ ਲਈ ਬਦਨਾਮ ਸੈਂਸੀ ਬਸਤੀ ਦੇ ਵਸਨੀਕ ਹਨ। ਜਦਕਿ 2 ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਹਨ।