ETV Bharat / state

ਪੰਜਾਬ ਪੁਲਿਸ ਨੇ ਸੂਬੇ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ 'ਤੇ ਚਲਾਇਆ ਤਲਾਸ਼ੀ ਅਭਿਆਨ, 34 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ - ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਪੁਲਿਸ ਵਲੋਂ ਸੂਬੇ ਭਰ ਦੇ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਪੁਲਿਸ ਟੀਮਾਂ ਨੇ 195 ਬੱਸ ਸਟੈਂਡਾਂ ਅਤੇ 146 ਰੇਲਵੇ ਸਟੇਸ਼ਨਾਂ 'ਤੇ 4650 ਵਿਅਕਤੀਆਂ ਦੀ ਤਲਾਸ਼ੀ ਲਈ ਹੈ।

Punjab Police conducted a search operation at bus stands, railway stations across the state
ਪੰਜਾਬ ਪੁਲਿਸ ਨੇ ਸੂਬੇ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ 'ਤੇ ਚਲਾਇਆ ਤਲਾਸ਼ੀ ਅਭਿਆਨ, 34 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ
author img

By

Published : May 30, 2023, 10:37 PM IST

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਇਆ ਗਿਆ ਸੀ।

ਪੁਲਿਸ ਮੁਲਾਜਮਾਂ ਨੂੰ ਹਦਾਇਤ : ਇਹ ਅਭਿਆਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਵੈਰੀਫਿਕੇਸ਼ਨ ਲਈ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ 'ਤੇ ਇਸ ਸੂਬਾ ਪੱਧਰੀ ਅਭਿਆਨ ਦੀ ਨਿਗਰਾਨੀ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਅਭਿਆਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਮਿੱਤਰਤਾ ਅਤੇ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 550 ਦੇ ਕਰੀਬ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਸ ਦੇ ਨਾਲ ਹੀ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਵੀ ਯਕੀਨੀ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ 195 ਬੱਸ ਅੱਡਿਆਂ ਅਤੇ 146 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਅਪਰੇਸ਼ਨ ਦੌਰਾਨ 4650 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ। ਇਸ ਅਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 34 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 4703 ਦੋਪਹੀਆ ਵਾਹਨ ਅਤੇ 3106 ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ। (ਪ੍ਰੈੱਸ ਨੋਟ)

ETV Bharat Logo

Copyright © 2025 Ushodaya Enterprises Pvt. Ltd., All Rights Reserved.