ETV Bharat / state

State level search operation: ਪੁਲਿਸ ਨੇ ਗੈਂਗਸਟਰ 'ਤੇ ਨਕੇਲ ਕੱਸਣ ਲਈ ਚਲਾਇਆ ਸੂਬਾ ਪੱਧਰੀ ਸਰਚ ਅਭਿਆਨ, ਗੈਂਗਸਟਰਾਂ 2371 ਸ਼ੱਕੀ ਟਿਕਾਣਿਆਂ ਉੱਤੇ ਕੀਤੀ ਛਾਪੇਮਾਰੀ

author img

By

Published : Feb 15, 2023, 12:28 PM IST

ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਕਤ ਗੈਂਗਸਟਰ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਕੀਤੀ ਗਈ। ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿਸ ਸਰਚ ਅਭਿਆਨ ਦੌਰਾਨ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ੱਕੀ ਇਲੈਕਟ੍ਰੋਨਿਕ ਡਿਵਾਇਸਾਂ ਮਿਲੀਆਂ ਨੇ ਜਿੰਨ੍ਹਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ।

Punjab Police conducted a state level search operation against the gangsters
State level search operation: ਪੁਲਿਸ ਨੇ ਗੈਂਗਸਟਰ 'ਤੇ ਨਕੇਲ ਕੱਸਣ ਲਈ ਚਲਾਇਆ ਸੂਬਾ ਪੱਧਰੀ ਸਰਚ ਅਭਿਆਨ, ਗੈਂਗਸਟਰਾਂ 2371 ਸ਼ੱਕੀ ਟਿਕਾਣਿਆਂ ਉੱਤੇ ਕੀਤੀ ਛਾਪੇਮਾਰੀ
State level search operation: ਪੁਲਿਸ ਨੇ ਗੈਂਗਸਟਰ 'ਤੇ ਨਕੇਲ ਕੱਸਣ ਲਈ ਚਲਾਇਆ ਸੂਬਾ ਪੱਧਰੀ ਸਰਚ ਅਭਿਆਨ, ਗੈਂਗਸਟਰਾਂ 2371 ਸ਼ੱਕੀ ਟਿਕਾਣਿਆਂ ਉੱਤੇ ਕੀਤੀ ਛਾਪੇਮਾਰੀ

ਚੰਡੀਗੜ੍ਹ:
ਬੀਤੇ ਦਿਨ ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਦਵਿੰਦਰ ਬੰਬੀਹਾ ਗਰੁੱਪ ਦੇ ਐਸੋਸੀਏਟਾਂ ਤੋਂ ਇਲਾਵਾ ਨਸ਼ਾ ਤਸਕਰਾਂ ਉੱਤੇ ਨਕੇਲ ਕੱਸਣ ਲਈ ਸ਼ੱਕੀ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ 'ਚ ਵੱਖ-ਵੱਖ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਕੀਤੀ ਗਈ ਇਹ ਚੌਥੀ ਛਾਪੇਮਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਰਸ਼ ਡੱਲਾ, ਲਖਬੀਰ ਲੰਡਾ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।

ਪੁਲਿਸ ਦੀਆਂ 409 ਟੀਮਾਂ: ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ, ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਲ ਸਨ ਇੰਨ੍ਹਾਂ ਵੱਲੋਂ ਚਲਾਈ ਇੱਕ ਰੋਜ਼ਾ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਭਗਵਾਨਪੁਰੀਆ ਦੇ ਸਮਰਥਨ ਵਾਲੇ ਫੜੇ ਗਏ ਮੋਡਿਊਲਾਂ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਇਸ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਫੋਰੈਂਸਿਕ ਜਾਂਚ: ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਭਗਵਾਨਪੁਰੀਆ ਨਾਲ ਸਬੰਧਿਤਾਂ ਰਿਹਾਇਸ਼ਾਂ ਅਤੇ ਹੋਰ ਥਾਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇਰੀ ਪੜਤਾਲ ਲਈ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਇਹਨਾਂ ਵਿਅਕਤੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਸਲਾ ਲਾਇਸੈਂਸਾਂ ਦੀ ਜਾਂਚ: ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਹੈ ਅਤੇ ਇਹਨਾਂ ਵਿਅਕਤੀਆਂ ਤੋਂ ਅਸਲੇ ਦੀ ਸੋਰਸਿੰਗ, ਵਿਦੇਸ਼ ਆਧਾਰਿਤ ਪਰਿਵਾਰਕ ਮੈਂਬਰਾਂ ਦੇ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ ਅਧਾਰਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਗਠਜੋੜ ਨੂੰ ਤੋੜਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ।

ਇਹ ਵੀ ਪੜ੍ਹੋ: Punjab Govt U Turn On Manisha Gulati : ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮੀਸ਼ਨ ਦੇ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਪੰਜਾਬ ਸਰਕਾਰ ਦਾ ਯੂ ਟਰਨ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਹੁਣ ਤੱਕ 30 ਅਤਿ ਆਧੁਨਿਕ ਰਾਈਫਲਾਂ, 201 ਰਿਵਾਲਵਰ ਅਤੇ 25 ਡਰੋਨ ਬਰਾਮਦ ਕਰਕੇ 163 ਰੈਡੀਕਲਸ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ 555 ਗੈਂਗਸਟਰਾਂ ਨੂੰ ਗ੍ਰਿਫਤਾਰ ਅਤੇ 2 ਨੂੰ ਮਾਰ-ਮੁਕਾ ਕੇ 140 ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 510 ਹਥਿਆਰ ਅਤੇ 129 ਵਾਹਨਾਂ ਨੂੰ ਬਰਾਮਦ ਕੀਤਾ ਹੈ

ETV Bharat Logo

Copyright © 2024 Ushodaya Enterprises Pvt. Ltd., All Rights Reserved.