ETV Bharat / state

ਪੰਜਾਬ ਪੁਲਿਸ ਨੇ ਚੋਰਾਂ ਦੇ ਅੰਤਰ-ਰਾਜੀ ਗਿਰੋਹ ਨੂੰ ਕਾਬੂ ਕਰ ਦਰਜਨਾਂ ਮਾਮਲਿਆਂ ਦੀ ਸੁਲਝਾਈ ਗੁੱਥੀ - Khanna SSP Harpreet Singh

ਖੰਨਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਚੋਮੋਂ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਨੇੜੇ ਚੋਰੀ ਹੋਈਆਂ ਗੱਡੀਆਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਪੰਜਾਬ ਪੁਲਿਸ ਨੇ ਚੋਰਾਂ ਦੇ ਅੰਤਰ-ਰਾਜੀ ਗਿਰੋਹ ਨੂੰ ਗ੍ਰਿਫਤਾਰ ਕਰਕੇ ਵਾਹਨਾਂ ਦੀ ਚੋਰੀ ਦੇ ਦਰਜਨਾਂ ਮਾਮਲਿਆਂ ਦੀ ਸੁਲਝਾਈ ਗੁੱਥੀ
punjab police cracks several cases of vehicle thefts by arresting inter state gang of thieve
author img

By

Published : Oct 6, 2020, 10:25 PM IST

ਚੰਡੀਗੜ੍ਹ: ਖੰਨਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਮਹਿੰਦਰਾ ਬੋਲੈਰੋ ਪਿਕ ਅੱਪ ਅਤੇ ਹੋਰ ਵਾਹਨਾਂ ਨੂੰ ਪੰਜਾਬ ਅਤੇ ਹਰਿਆਣਾ ਤੋਂ ਚੋਰੀ ਕਰਕੇ ਉਨ੍ਹਾਂ ਦਾ ਸਮਾਨ ਅੱਗੇ ਮਾਰਕੀਟ ਵਿੱਚ ਵੇਚਦੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਦੇ ਐਸ.ਐਸ.ਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਖੰਨਾ ਪੁਲਿਸ ਦੀ ਟੀਮ ਨੇ ਪਿੰਡ ਚੋਮੋਂ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਨੇੜੇ ਚੋਰੀ ਹੋਈਆਂ ਗੱਡੀਆਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਅਮਰੀਕ ਰਾਮ ਅਤੇ ਵਿੱਕੀ ਰਾਮ ਇਨ੍ਹਾਂ ਚੋਰੀ ਕੀਤੇ ਵਾਹਨਾਂ ਨੂੰ ਮਲੌਦ ਵਿਖੇ ਇੱਕ ਕਬਾੜੀ ਦੇ ਗੋਦਾਮ ਵਿੱਚ ਤੋੜ ਕੇ ਇੰਨ੍ਹਾਂ ਦੇ ਪੁਰਜ਼ੇ ਵੇਚ ਰਹੇ ਸਨ।

ਐਸ.ਐਸ.ਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖੰਨਾ ਦੇ ਐਸ.ਪੀ (ਆਈ) ਮਨਪ੍ਰੀਤ ਸਿੰਘ ਅਤੇ ਡੀ.ਐਸ.ਪੀ, ਪਾਇਲ ਹਰਦੀਪ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਕਰਨੈਲ ਸਿੰਘ ਐਸ.ਐਚ.ਓ ਪਾਇਲ ਅਤੇ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ,ਖੰਨਾ ਸਮੇਤ ਪੁਲਿਸ ਪਾਰਟੀ ਨੇ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣੇ ਸਾਥੀ ਅਮਰੀਕ ਰਾਮ, ਵਿੱਕੀ ਰਾਮ ਅਤੇ ਦੀਪਕ ਸਮੇਤ ਅੰਬਾਲਾ ਇਲਾਕੇ ਵਿੱਚੋਂ ਇਹ ਵਾਹਨ ਚੋਰੀ ਕੀਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਮੰਨਿਆ ਹੈ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਅੰਬਾਲਾ, ਹਿਸਾਰ, ਪਟਿਆਲਾ, ਸੰਗਰੂਰ, ਧੂਰੀ ਤੋਂ ਕਈ ਵਾਹਨ ਚੋਰੀ ਕੀਤੇ ਸਨ। ਤਫ਼ਤੀਸ਼ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਉਹ ਚੋਰੀ ਕੀਤੀਆਂ ਗੱਡੀਆਂ ਦੇ ਸਪੇਅਰ ਪਾਰਟਸ ਦੋਸ਼ੀ ਅਮਰੀਕ ਰਾਮ ਨੂੰ 50-60 ਹਜ਼ਾਰ ਰੁਪਏ ਵਿਚ ਵੇਚਦੇ ਸਨ।

ਪੁਲਿਸ ਮੁਖੀ ਨੇ ਦੱਸਿਆ ਕਿ ਇਸ ਪੁੱਛ-ਗਿੱਛ ਕਾਰਨ ਦੋਸ਼ੀ ਅਮਰੀਕ ਰਾਮ ਦੇ ਗੋਦਾਮ ਨੂੰ ਸੀਲ ਕੀਤਾ ਗਿਆ ਹੈ, ਜਿਥੇ ਇਹ ਮੁਲਜ਼ਮ ਚੋਰੀ ਕੀਤੇ ਵਾਹਨ, ਸਪੇਅਰ ਪਾਰਟਸ ਸਟੋਰ ਕਰਦੇ ਸਨ ਅਤੇ ਟੁਕੜਿਆਂ ਵਿੱਚ ਖੋਲ੍ਹ ਕੇ ਇਸ ਨੂੰ ਹੋਰ ਮਾਰਕੀਟਾਂ ਵਿੱਚ ਵੇਚਦੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਨਾਲ ਹੀ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.