ETV Bharat / state

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਪੰਜ ਕਾਰਕੁਨ ਗ੍ਰਿਫਤਾਰ - Police arrested five militants

ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿ-ਆਈਐਸਆਈ ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।

Punjab Police got a big success, arrested five militants of Khalistan Liberation Force
ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਪੰਜ ਕਰਕੁਨ ਗ੍ਰਿਫਤਾਰ
author img

By

Published : Jul 29, 2023, 8:52 PM IST

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿ-ਆਈਐਸਆਈ ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸੂਹ ਮਿਲਣ, ਕਿ ਵਿਦੇਸ਼ਾਂ ਅਧਾਰਤ ਕੁਝ ਅੱਤਵਾਦੀ ਅਨਸਰਾਂ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰ ਕੇ ਮਾਡਿਊਲ ਤਿਆਰ ਕੀਤਾ ਹੈ, ਜੋ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ, ਤਾਂ ਐਸਏਐਸ ਨਗਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਨੇ ਤੁਰੰਤ ਕੇਸ ਦਰਜ ਕਰ ਕੇ ਵਿਸ਼ੇਸ਼ ਆਪਰੇਸ਼ਨ ਸ਼ੁਰੂ ਕਰ ਦਿੱਤਾ।

  • A foreign-based terror module: Khalistan Liberation Force was planning to disrupt peace in Punjab through targeted killings.#SSOC, SAS Nagar busted the module successfully@PunjabPoliceInd is committed to maintain peace & harmony in Punjab as per directions of CM @BhagwantMann pic.twitter.com/a9N9PxM3D8

    — DGP Punjab Police (@DGPPunjabPolice) July 29, 2023 " class="align-text-top noRightClick twitterSection" data=" ">

ਵੱਖਰੇ ਮਾਡਿਊਲ ਨੂੰ ਚਲਾ ਰਹੇ ਸਨ ਕਾਰਕੁਨ : ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਲਗਭਗ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੇਜ਼ੀ ਨਾਲ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਇਸ ਨਾਪਾਕ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ। ਉਨ੍ਹਾਂ ਕਿਹਾ ਕਿ ਇਸ ਨਵੇਂ ਬਣੇ ਮਾਡਿਊਲ ਦੇ ਸਬੰਧ ਉਨ੍ਹਾਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਣ ਬਾਰੇ ਪਤਾ ਚੱਲਿਆ ਹੈ, ਜਿਨ੍ਹਾਂ ਨੇ 24 ਜੂਨ, 2023 ਨੂੰ ਬਟਾਲਾ ਵਿੱਚ ਰਾਜੀਵ ਮਹਾਜਨ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਹ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜਾਮ ਦੇਣ ਲਈ ਇਨ੍ਹਾਂ ਕਾਰਕੁਨਾਂ ਰਾਹੀਂ ਇਸ ਵੱਖਰੇ ਮਾਡਿਊਲ ਨੂੰ ਚਲਾ ਰਹੇ ਸਨ।

ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਗਿਰੋਹ ਵਿੱਚ ਭਰਤੀ ਕਰ ਰਹੇ ਮੈਂਬਰ : ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕੇਐਲਐਫ ਦੇ ਕਾਰਕੁਨ ਫਰਜ਼ੀ ਨਾਮ ਰਣਜੋਧ ਸਿੰਘ ਦੀ ਵਰਤੋਂ ਕਰ ਕੇ ਭਾਰਤ ਵਿੱਚ ਨੌਜਵਾਨਾਂ ਦੀ ਪਛਾਣ ਕਰ ਰਹੇ ਹਨ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਗਿਰੋਹ ਵਿੱਚ ਮੈਂਬਰ ਭਰਤੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਫਿਰ ਉਹ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਅਜਿਹੇ ਨੌਜਵਾਨਾਂ ਨੂੰ ਭਰਮਾਉਂਦੇ ਹਨ ਅਤੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰਦੇ ਹਨ।

ਪੁਲਿਸ ਸੂਬੇ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ : ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਕਾਰਵਾਈ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਹ ਪਤਾ ਲੱਗਿਆ ਹੈ ਕਿ ਕੇਐਲਐਫ ਦੇ ਵਿਦੇਸ਼ ਅਧਾਰਤ ਹੈਂਡਲਰਾਂ ਨੇ ਮਾਡਿਊਲ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀਆਂ ਦੀ ਸੂਚੀ ਪ੍ਰਦਾਨ ਕੀਤੀ ਸੀ ਅਤੇ ਉਨ੍ਹਾਂ ਨੇ ਪਹਿਲਾਂ ਹੀ ਕੁਝ ਵਿਅਕਤੀਆਂ ਦੀ ਰੇਕੀ ਵੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153, 153-ਏ ਅਤੇ 120-ਬੀ, ਆਰਮਜ਼ ਐਕਟ ਦੀ ਧਾਰਾ 25 (7) ਅਤੇ 25 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 18 ਅਤੇ 20 ਤਹਿਤ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.