ਚੰਡੀਗੜ੍ਹ : ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਕ ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਪੁਲਿਸ ਵੱਲੋਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਉਨ੍ਹਾਂ ਵੱਲੋਂ 24 ਨਾਜਾਇਜ਼ ਹਥਿਆਰ ਅਤੇ 12 ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲਗਾਤਾਰ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਮਾੜੇ ਅਨਸਰਾਂ ਉੱਤੇ ਠੱਲ ਪੈ ਜਾ ਸਕੇ। ਉਥੇ ਹੀ ਇਹਨਾਂ ਹਾਲਾਤਾਂ ਵਿੱਚ ਪੁਲਿਸ ਨੂੰ ਸਫਲਤਾ ਵੀ ਮਿਲ ਰਹੀ ਹੈ।
ਪੁਲਿਸ ਪਾਰਟੀ ਵੱਲੋਂ ਬੀਤੇ ਦਿਨੀਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਐਸ.ਏ.ਐਸ.ਨਗਰ ਦੀ CIA ਯੂਨਿਟ ਨੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਇਹਨਾਂ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਵਿਚ ਨਾਮਿ ਗੈਂਗਸਟਰਾਂ ਦੇ ਗੁਰਗੇ ਵੀ ਸ਼ਾਮਿਲ ਹਨ। ਜਿੰਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਹਥਿਆਰਾਂ ਦੀ ਸਪਲਾਈ ਕਰਨ ਸਬੰਧੀ ਕਾਬੂ ਕੀਤਾ ਹੈ, ਇਹਨਾਂ ਦੀ ਪਹਿਚਾਣ ਬੰਬੀਹਾ ਅਤੇ ਲਾਰੈਂਸ ਗੈਂਗ ਦੇ 4 ਮੁੱਖ ਗੈਂਗਸਟਰਾਂ ਵੱਜੋਂ ਹੋਈ ਹੈ ਅਤੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ। ਇਸ ਰੈਕੇਟ ਦਾ ਮੁੱਖ ਸਰਗਨਾ, ਮੇਰਠ ਦਾ ਰਹਿਣ ਵਾਲਾ ਵਿਕਰਾਂਤ, ਵਿੱਕੀ ਠਾਕੁਰ ਹੈ ਜੋ ਕਿ ਇਕ ਵੱਡੇ ਗਿਰੋਹ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸੀ।
ਪੰਜ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ: ਇਹਨਾਂ ਨੂੰ ਪੁਲਿਸ ਨੇ 24 ਨਾਜਾਇਜ਼ ਹਥਿਆਰ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੰਜਾਬ ਪੁਲਿਸ ਵੱਲੋਂ ਬੀਤੀ ਸ਼ਾਮ ਇੱਕ ਵੱਡਾ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਵੱਲੋਂ ਉੱਤਰੀ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਦੇ ਸਭ ਤੋਂ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਹ ਤਸਕਰ ਹਰਿਆਣਾ ਅਤੇ ਪੰਜਾਬ ਵਿੱਚ ਹਥਿਆਰ ਸਪਲਾਈ ਕਰਦੇ ਸਨ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਬੰਬੀਹਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਰੱਖਦੇ ਹਨ। ਨਾਲ ਹੀ ਪੰਜ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਉਨ੍ਹਾਂ ਵੱਲੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।
ਪੰਜਾਬ ਅਤੇ ਹਰਿਆਣਾ ਵਿੱਚ ਹਥਿਆਰਾਂ ਦੀ ਸਪਲਾਈ ਕਰਦੇ ਸਨ: ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਸੀ ਵਿਚ ਉਹਨਾਂ ਲਿਖਿਆ ਕਿ "ਇੱਕ ਵੱਡੀ ਸਫਲਤਾ ਵਿੱਚ, ਮੋਹਾਲੀ ਪੁਲਿਸ ਦੀ CIA ਯੂਨਿਟ ਵੱਲੋਂ ਉੱਤਰੀ ਭਾਰਤ ਦੇ ਹਥਿਆਰਾਂ ਦੀ ਤਸਕਰੀ ਦੇ ਸਭ ਤੋਂ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਹਥਿਆਰਾਂ ਦੇ ਤਸਕਰ ਪੰਜਾਬ ਅਤੇ ਹਰਿਆਣਾ ਵਿੱਚ ਹਥਿਆਰਾਂ ਦੀ ਸਪਲਾਈ ਕਰਦੇ ਸਨ ਅਤੇ ਇਸ ਦੌਰਾਨ ਬੰਬੀਹਾ ਅਤੇ ਲਾਰੈਂਸ ਗੈਂਗ ਦੇ ਚਾਰ ਵੱਡੇ ਗੈਂਗਸਟਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਪੰਜ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।