ETV Bharat / state

Punjab Police weekly report: ਹਫਤੇ ਅੰਦਰ ਪੁਲਿਸ ਨੇ 16 ਕਿੱਲੋ ਹੈਰੋਇਨ ਸਮੇਤ 11 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ, ਦੋ ਖਤਰਨਾਕ ਗੈਂਗਸਟਰਾਂ ਨੂੰ ਵੀ ਕੀਤਾ ਗ੍ਰਿਫ਼ਤਾਰ - 198 ਐਫਆਈਆਰ ਦਰਜ

ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਗਿੱਲ ਨੇ ਚੰਡੀਗੜ੍ਹ ਹੈੱਡਕੁਆਟਰ ਤੋਂ ਸਾਂਝੀ ਕੀਤੀ ਹਫਤਾਵਾਰੀ ਰਿਪੋਰਟ ਰਾਹੀਂ ਖੁਲਾਸਾ ਕੀਤਾ ਕਿ ਪਿਛਲੇ ਇੱਕ ਹਫਤੇ ਦੌਰਾਨ ਪੁਲਿਸ ਨੇ 16.36 ਕਿਲੋ ਹੈਰੋਇਨ ਅਤੇ 11 ਲੱਖ ਰੁਪਏ ਦੀ ਡਰੱਗ ਮਨੀ ਸਮੇਤ 45 ਵਾਹਨ ਡਰੱਗ ਤਸਕਰਾਂ ਦੇ ਕਾਬੂ ਕੀਤੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਦੋ ਖਤਰਨਾਕ ਗੈਂਗਸਟਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Punjab Police IG Sukhchain Gill shared the weekly report
Punjab Police weekly report: ਹਫਤੇ ਅੰਦਰ ਪੁਲਿਸ ਨੇ 16 ਕਿੱਲੋ ਹੈਰੋਇਨ ਸਮੇਤ 11 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ, ਦੋ ਖਤਰਨਾਕ ਗੈਂਗਸਟਰਾਂ ਨੂੰ ਵੀ ਕੀਤਾ ਗ੍ਰਿਫ਼ਤਾਰ
author img

By

Published : Jan 31, 2023, 12:41 PM IST

Punjab Police weekly report: ਹਫਤੇ ਅੰਦਰ ਪੁਲਿਸ ਨੇ 16 ਕਿੱਲੋ ਹੈਰੋਇਨ ਸਮੇਤ 11 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ, ਦੋ ਖਤਰਨਾਕ ਗੈਂਗਸਟਰਾਂ ਨੂੰ ਵੀ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਚੰਡੀਗੜ੍ਹ ਹੈੱਡਕੁਆਟਰ ਤੋਂ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਨਸ਼ਿਆਂ ਵਿਰੁੱਧ ਪੁਲਿਸ ਦੀ ਕਾਰਗੁਜ਼ਾਰੀ ਦੀ ਹਫ਼ਤਾਵਰੀ ਰਿਪੋਰਟ ਜਾਰੀ ਕੀਤੀ। ਜਿਸ ਵਿਚ ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 19 ਵਪਾਰਕ ਸਮੇਤ 198 ਐਫਆਈਆਰ ਦਰਜ ਕਰਕੇ 257 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਪੁਲਿਸ ਨੇ ਐਕਸ਼ਨ ਕਰਦਿਆਂ ਪਿਛਲੇ ਇੱਕ ਹਫ਼ਤੇ ਦੌਰਾਨ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 1.94 ਕੁਇੰਟਲ ਭੁੱਕੀ ਅਤੇ 78918 ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।

11.53 ਲੱਖ ਰੁਪਏ ਦੀ ਡਰੱਗ ਮਨੀ: ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਫਾਰਮਾ ਓਪੀਔਡਜ਼ ਦੇ ਟੀਕੇ ਅਤੇ ਸ਼ੀਸ਼ੀਆਂ ਤੋਂ ਇਲਾਵਾ 11.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਉਨ੍ਹਾਂ ਕਿਹਾ ਇਸ ਹਫ਼ਤੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ, 4.90 ਕਿਲੋਗ੍ਰਾਮ ਅਫੀਮ, 5.92 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਔਡਜ਼ ਦੀਆਂ 1.95 ਲੱਖ ਗੋਲੀਆਂ ਅਤੇ 7.89 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕਰਕੇ 241 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਸੀ।

ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 648 ਹੋਈ: ਆਈ ਸੁਖਚੈਨ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ 648 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਪਿਛਲੇ ਹਫਤੇ ਦੌਰਾਨ 12 ਹੋਰ ਭਗੌੜੇ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 648 ਤੱਕ ਦੱਸੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ 5 ਜੁਲਾਈ 2022 ਤੋਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਡੀ ਮੁਹਿੰਮ ਵਿੱਢ ਗਈ ਸੀ ਜਿਸ ਤਹਿਤ ਧੜਾਧੜ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਉਹਨਾਂ ਆਖਿਆ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।

ਇਹ ਵੀ ਪੜ੍ਹੋ: Maur Bomb Blast: ਮੌੜ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਉਡੀਕ, ਅੱਖਾਂ ਅੱਜ ਵੀ ਨਮ

ਗੈਂਗਸਟਰਾਂ ਦੀ ਗ੍ਰਿਫ਼ਤਾਰੀ: ਇਸ ਤੋਂ ਅੱਗੇ ਆਈਜੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਹਫ਼ਤੇ ਗੈਂਗਸਟਰਾਂ ਖ਼ਿਲਾਫ਼ ਐਕਸ਼ਨ ਕਰਦਿਆਂ ਪੁਲਿਸ ਨੇ ਦੋ ਖਤਰਨਾਕ ਗੈਂਗਸਟਰਾਂ ਕੁਲਦੀਪ ਕਿੰਗਰਾ ਤੇ ਹਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗੈਂਗਸਟਰ ਪੰਜਾਬ ਤੋਂ ਬਾਹਰ ਕਿਸੇ ਟਾਰਗੇਟ ਕਿਲਿੰਗ ਲਈ ਯੋਜਨਾ ਬਣਾ ਰਹੇ ਸੀ ਪਰ ਪੁਲਿਸ ਨੇ ਸਮਾਂ ਰਹਿੰਦੇ ਇੰਨ੍ਹਾਂ ਗੈਂਗਸਟਰਾਂ ਨੂੰ ਹਥਿਆਰ ਅਤੇ ਕਾਰਤੂਸ ਸਮੇਤ ਗ੍ਰਿਫ਼ਤਾਰ ਕਰ ਲਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.