ਪਟਿਆਲਾ/ਬਠਿੰਡਾ/ਹੁਸ਼ਿਆਰਪੁਰ/ਮੋਗਾ/: ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਜਿਸ ਤਹਿਤ ਪੰਜਾਬ ਪੁਲਿਸ ਨੇ ਪੰਜਾਬ ਦੇ ਪਟਿਆਲਾ/ਬਠਿੰਡਾ/ਹੁਸ਼ਿਆਰਪੁਰ/ਮੋਗਾ/ਅੰਮ੍ਰਿਤਸਰ/ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ਉੱਤੇ ਸਖ਼ਤ ਨਾਕਾਬੰਦੀ ਕਰਕੇ ਪੁਲਿਸ ਵੱਲੋਂ ਚੈਕਿੰਗ (Punjab Police checking operation in Punjab) ਅਭਿਆਨ ਚਲਾਇਆ ਗਿਆ ਅਤੇ ਆਉਣ-ਜਾਣ ਵਾਲੇ ਵਿਅਕਤੀਆਂ ਦੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ।
ਪੁਲਿਸ ਵੱਲੋਂ ਬਠਿੰਡਾ ਸ਼ਹਿਰ ਵਿੱਚ 10 ਟੀਮਾਂ ਬਣਾ ਕੇ ਚੈਕਿੰਗ :- ਇਸ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੈਕਿੰਗ ਦੌਰਾਨ ਬਠਿੰਡਾ ਪੁਲਿਸ ਵੱਲੋਂ ਅੱਜ ਸ਼ੁੱਕਰਵਾਰ ਨੂੰ 10 ਟੀਮਾਂ ਬਣਾ ਕੇ ਬਠਿੰਡਾ ਸ਼ਹਿਰ ਰਾਮਪੁਰਾ ਫੂਲ ਮੌੜ ਮੰਡੀ ਆਦਿ ਵਿੱਚ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਵਿੱਚ ਆਉਣ ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ। ਇਸ ਮੌਕੇ ਮੁਸਾਫ਼ਿਰਾਂ ਵੱਲੋਂ ਲਿਆਂਦੇ ਜਾ ਰਹੇ ਸਮਾਜ ਨੂੰ ਖੁੱਲ੍ਹਵਾਕੇ ਬਠਿੰਡਾ ਪੁਲਿਸ ਵੱਲੋਂ ਚੈਕ ਕੀਤਾ ਗਿਆ।
ਇਸ ਮੌਕੇ ਐਸਐਸਪੀ ਬਠਿੰਡਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸ਼ੁੱਕਰਵਾਰ ਨੂੰ ਸੂਬੇ ਭਰ ਵਿਚ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਵਿਚ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ਉੱਤੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੀ ਜਾਂਚ ਕੀਤੀ ਗਈ ਅਤੇ ਆਉਣ ਜਾਣ ਵਾਲੇ ਮੁਸਾਫ਼ਿਰਾਂ ਦੇ ਸਮਾਨ ਨੂੰ ਵੀ ਚੈੱਕ ਕੀਤਾ ਗਿਆ। ਇਸ ਮੌਕੇ ਬੰਬ ਸਕੁਐਡ ਅਤੇ ਡਾਗ ਸਕੁਐਡ ਵੀ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਵਿਖੇ ਜਾਂਚ ਕਰਨ ਵਾਲੀਆਂ ਟੀਮਾਂ ਨਾਲ ਤਾਇਨਾਤ ਸੀ।
ਹੁਸ਼ਿਆਰਪੁਰ ਵਿੱਚ ਚੈਕਿੰਗ ਲਈ 700 ਪੁਲਿਸ ਮੁਲਾਜ਼ਮ ਤੈਨਾਤ :- ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਚੈਕਿੰਗ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਵਿੱਚ ਵੱਖ-ਵੱਖ ਥਾਈਂ ਸਖ਼ਤ ਨਾਕਾਬੰਦੀ ਕਰਕੇ ਪੁਲਿਸ ਵਲੋਂ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਆਉਣ-ਜਾਣ ਵਾਲੇ ਵਿਅਕਤੀਆਂ ਦੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ।
ਇਸ ਚੈਕਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਆਈ.ਜੀ, ਜੀ.ਐਸ ਸੰਧੂ ਨੇ ਕਿਹਾ ਕਿ ਅਪਰਾਧ ਉੱਤੇ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਇਹ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਸਕੇ ਅਤੇ ਕਿਸੇ ਵੀ ਅਪਰਾਧਿਕ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ।
ਆਈ.ਜੀ, ਜੀ.ਐਸ ਸੰਧੂ ਨੇ ਦੱਸਿਆ ਕਿ ਹੁਸ਼ਿਆਰਪੁਰ ਕਰੀਬ 700 ਜਵਾਨਾਂ ਦੀ ਡਿਊਟੀ ਲਗਾਈ ਗਈ ਹੈ ਜੋ ਹੁਸ਼ਿਆਰਪੁਰ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਤੋਂ ਇਲਾਵਾ ਹੋਰ ਵੀ ਜਨਤਕ ਥਾਵਾਂ ਉੱਤੇ ਪੂਰੀ ਸਖ਼ਤਾਈ ਨਾਲ ਚੈਕਿੰਗ ਕਰ ਰਹੇ ਹਨ। ਆਈ.ਜੀ, ਜੀ.ਐਸ ਸੰਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਇਹ ਚੈਕਿੰਗ ਅਭਿਆਨ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਆਪਰੇਸ਼ਨ ਈਗਲ ਤਹਿਤ ਮੋਗਾ ਪੁਲਿਸ ਵੱਲੋਂ 250 ਪੁਲਿਸ ਮੁਲਾਜ਼ਮ ਤੈਨਾਤ:- ਮੋਗਾ ਪੁਲਿਸ ਵੱਲੋਂ ਅੱਜ ਸ਼ੁੱਕਰਵਾਰ ਨੂੰ ਆਪਰੇਸ਼ਨ ਈਗਲ ਤਹਿਤ ਮੋਗਾ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਮੋਗਾ ਪੁਲਿਸ ਨੇ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੇ ਮੇਨ ਚੌਕ ਤੱਕ ਨਾਕੇ ਲਗਾਕੇ 250 ਦੇ ਕਰੀਬ ਪੁਲਿਸ ਮੁਲਾਜ਼ਮਾਂ ਅਤੇ ਡੌਗ ਸਕੁਐਡ ਨਾਲ ਥਾਂ-ਥਾਂ ਚੈਕਿੰਗ ਕੀਤੀ ਗਈ। ਦੱਸ ਦਈਏ ਕਿ ਇਸ ਪੁਲਿਸ ਟੀਮ ਦੀ ਅਗਵਾਈ ਆਈ.ਜੀ ਸੁਰੱਖਿਆ ਸ਼ਿਵੇ ਕੁਮਾਰ ਵਰਮਾ ਤੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਕੀਤੀ ਗਈ।
ਪਟਿਆਲਾ ਵਿੱਚ ਵੱਖ-ਵੱਖ ਥਾਵਾਂ ਉੱਤੇ ਚੈਕਿੰਗ:- ਪਟਿਆਲਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪਟਿਆਲਾ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਉੱਤੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਦੇ ਵਿੱਚ ਏ.ਡੀ.ਜੀ.ਪੀ ਪੰਜਾਬ ਗੁਰਪ੍ਰੀਤ ਦਿਓਲ ਅਤੇ ਐਸ.ਐਸ.ਪੀ ਪਟਿਆਲਾ ਦੀ ਅਗਵਾਈ ਵਿੱਚ ਕੀਤੀ ਗਈ। ਇਸ ਚੈਕਿੰਗ ਸਬੰਧੀ ਐਸ.ਐਸੀ.ਪੀ ਪਟਿਆਲਾ ਵਰੁਣ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਹ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ। ਜਿਸ ਤਹਿਤ ਪਟਿਆਲਾ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਅਤੇ ਹੋਰ ਵੱਖ-ਵੱਖ ਥਾਵਾਂ ਉੱਤੇ ਅਸੀਂ ਚੈਕਿੰਗ ਕੀਤੀ ਹੈ।
ਇਹ ਵੀ ਪੜੋ:- ਮੂਸਾ ਪਿੰਡ ਨੂੰ ਪੁਲਿਸ ਨੇ ਕੀਤਾ ਸੀਲ, ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਵਧਾਈ ਸੁਰੱਖਿਆ