ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਅੱਜ ਪੰਜਾਬ ਭਰ ਦੇ ਜਿਲ੍ਹਿਆਂ ਵਿਚ ਨਸ਼ੇ ਖਿਲਾਫ ਵੱਡੀ ਕਾਰਵਾਈ ਕਰਦਿਆ ਬਠਿੰਡਾ ਰੇਂਜ ਦੇ IG ਸੁਰਿਦਰ ਪਾਲ ਪਰਮਾਰ ਦੀ ਅਗਵਾਈ ਵਿੱਚ ਮਾਨਸਾ ਸ਼ਹਿਰ ਦੇ 4 ਇਲਾਕਿਆ ਵਿੱਚ ਰੇਡ ਕਰ ਨਸ਼ੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ। Punjab police raided various places against drug.
ਮਾਨਸਾ ਵਿੱਚ ਸਰਚ ਅਭਿਆਨ: ਇਸ ਰੇਡ ਦੋਰਾਣ ਜਿੱਥੇ SSP ਮਾਨਸਾ SPD ਮਾਨਸਾ DSP ਮਾਨਸਾ ਖੁਦ ਇਸ ਸਰਚ ਅਭਿਆਨ ਵਿੱਚ ਮੌਜੂਦ ਸੀ ਆਪਣੇ ਇਸ ਸਰਚ ਅਭਿਆਨ ਬਾਰੇ ਜਾਣਕਾਰੀ ਦਿੰਦਿਆ IGSPS ਪਰਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ DGP ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਪੰਜਾਬ ਭਰ ਵਿਚ ਨਸ਼ੇ ਖਿਲਾਫ ਸਰਚ ਅਭਿਆਨ ਸੁਰੂ ਕੀਤਾ ਹੈ ਤੇ ਮਾਨਸਾ ਦੇ 4 ਇਲਾਕਿਆਂ ਵਿੱਚ ਵੀ ਸਰਚ ਕੀਤੀ ਹੈ ਤੇ ਕੱਲ੍ਹ ਮਾਨਸਾ ਵਿਚੋਂ ਭੁੱਕੀ ਫੜੀ ਗਈ ਹੈ। ਸਰਕਾਰ ਨਸ਼ੇ ਦਾ ਖਾਤਮ ਕਰਨਾ ਚਾਹੁੰਦੀ ਹੈ ਜਿਸ ਸਦਕਾ ਇਹ ਕਾਰਵਾਈ ਸੁਰੂ ਕੀਤੀ ਗਈ ਹੈ।
ਬਠਿੰਡਾ ਵਿੱਚ ਵੀ ਚੱਲਿਆ ਸਰਚ ਅਭਿਆਨ: ਬਠਿੰਡਾ 'ਚ ਨਸ਼ਿਆਂ ਦੀ ਸਪਲਾਈ ਲਈ ਬਦਨਾਮ ਬੀੜ ਤਾਲਾਬ ਬਸਤੀ 'ਚ ਵੱਡੀ ਗਿਣਤੀ 'ਚ ਪੁਲਿਸ ਨੇ ਛਾਪੇਮਾਰੀ ਕਰਕੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ। ਇਸੇ ਦੌਰਾਨ ADGP ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਇਹ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਮੁਹਿੰਮ ਪੰਜਾਬ ਦੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਚੱਲ ਰਹੀ ਹੈ, ਤਾਂ ਜੋ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ, ਨਸ਼ਾ ਤਸਕਰਾਂ ਨੂੰ ਫੜਿਆ ਜਾ ਸਕੇ, ਨਸ਼ਾ ਤਸਕਰਾਂ ਨੂੰ ਜੇਲ੍ਹਾਂ ਅੰਦਰ ਪਹੁੰਚਾਇਆ ਜਾ ਸਕੇ। ਇਸੇ ਤਰ੍ਹਾਂ ਜਾਰੀ ਰਹੇਗਾ ਮੇਰੀ ਡਿਊਟੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਸਰਚ ਅਭਿਆਨ ਇਸੇ ਤਰ੍ਹਾਂ ਜਾਰੀ ਰਹੇਗਾ।
ਰੋਪੜ ਵਿੱਚ DIG ਗੁਰਪ੍ਰੀਤ ਭੁੱਲਰ ਦੀ ਅਗਵਾਈ ਵਿੱਚ ਸਰਚ ਅਭਿਆਨ: ਪੰਜਾਬ ਪੁਲਿਸ ਵੱਲੋਂ ਸ਼ਰਾਰਤੀ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਰੋਪੜ ਵਿਚ ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ DIG ਰੋਪੜ੍ਹ ਗੁਰਪ੍ਰੀਤ ਭੂੱਲਰ ਦੀ ਅਗਵਾਈ ਹੇਠ ਕੀਤਾ ਗਿਆ। ਇਸੇ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਚ ਅਭਿਆਨ ਕੀਤਾ ਗਿਆ ਇਸ ਦੌਰਾਨ ਪੁਲਿਸ ਵੱਲੋਂ ਕਈ ਲੋਕਾਂ ਦੇ ਘਰ ਦੀ ਤਲਾਸ਼ੀ ਵੀ ਲਈ ਗਈ।
ਸ਼ਰਾਰਤੀ ਅਨਸਰਾਂ ਨੂੰ ਪਹਿਲਾਂ ਹੀ ਲੱਗੀ ਸਰਚ ਅਭਿਆਨ ਦੀ ਭਿਣਕ: ਦੱਸ ਦੇਈਏ ਕਿ ਪੁਲਿਸ ਵੱਲੋਂ ਇਸ ਨੂੰ ਇਕ ਗੁਪਤ ਸਰਚ ਅਭਿਆਨ ਦੇ ਤੌਰ ਤੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਸਭ ਨੂੰ ਪਤਾ ਲੱਗ ਗਿਆ ਸੀ ਕਿ ਖੋਜੀ ਅਭਿਆਨ ਹੋਣ ਵਾਲਾ ਹੈ। ਜਿਸ ਨਾਲ ਸ਼ਰਾਰਤੀ ਅਨਸਰਾਂ ਨੂੰ ਪਹਿਲਾ ਹੀ ਭਿਣਕ ਲਗ ਗਈ ਸੀ ਅਤੇ ਸਰਚ ਅਭਿਆਨ ਤੋਂ ਬਾਅਦ ਪੁਲਿਸ ਨੂੰ ਕੁਝ ਨਹੀਂ ਮਿਲਿਆ।
ਤਰਨਤਾਰਨ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਰੇਡ: ਤਰਨਤਾਰਨ ਪੁਲਿਸ ਦੁਆਰਾ ਕਈ ਪਿੰਡਾਂ ਵਿੱਚ ਜਾ ਰਹੀ ਹੈ। ਪੁਲਿਸ ਵੱਲੋਂ ਅਲੱਗ-ਅਲੱਗ ਟੀਮ ਬਣਾਉਣ ਵਾਲੇ ਗੈਂਗਸਟਰ ਅਤੇ ਤਸਕਰਾਂ ਦੇ ਘਰਾਂ ਵਿੱਚ ਜਾ ਕੇ ਰੇਡ ਕੀਤੀ ਜਾਂਦੀ ਹੈ। ਡੀਆਈਜੀ ਫਿਰੋਜਪੁਰ ਰੇਂਜ ਰੰਜੀਤ ਸਿੰਘ ਢਿੱਲੋਂ ਤਰਨਤਾਰਨ SPD ਵਿਸ਼ਾਲਜੀਤ ਸਿੰਘ ਅਤੇ ਪੁਲਿਸ ਟੀਮ ਦੇ ਨਾਲ ਹਨ। Raids in houses of drug traffickers in Tarn Taran.
'ਬਰਨਾਲਾ ਕੁਝ ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ': ਬਰਨਾਲਾ ਪੁਲਿਸ ਵੱਲੋਂ ਨਸ਼ਾ ਵੇਚਣ ਲਈ ਬਦਨਾਮ ਬਸਤੀਆਂ ਵਿੱਚ ਅੱਜ DIG S.K. ਰਾਮਪਾਲ ਅਤੇ SSP ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਕੁਝ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਅਤੇ ਕੁਝ ਨਸ਼ਾ ਤਸਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। Barnala detained some drug traffickers.
'ਪੂਰੇ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ 6000 ਦੇ ਕਰੀਬ ਕੇਸ ਦਰਜ': ਇਸੇ ਦੌਰਾਨ ਗੱਲਬਾਤ ਕਰਦਿਆਂ DIG ਐਸ.ਕੇ.ਰਾਮਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਸ਼ੇ ਦੇ ਸੌਦਾਗਰਾਂ ਦੇ ਖ਼ਿਲਾਫ਼ ਹੈ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੁਲਿਸ ਨੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਹੈ। ਉਨ੍ਹਾਂ ਦੱਸਿਆ ਕਿ ਜਿਸ ਦਿਨ ਤੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਅੱਜ ਤੱਕ ਪੰਜਾਬ ਪੁਲਿਸ ਵੱਲੋਂ ਪੂਰੇ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ 6000 ਦੇ ਕਰੀਬ ਕੇਸ ਦਰਜ ਕਰਕੇ 8500 ਦੇ ਕਰੀਬ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਲੋਕਾਂ ਨੂੰ ਪੁਲਿਸ ਦਾ ਦੇਣਾ ਪਵੇਗਾ ਸਾਥ: ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਨਸ਼ਾ ਤਸਕਰਾਂ ਕੋਲੋਂ ਹੁਣ ਤੱਕ ਪੰਜਾਬ ਪੁਲਿਸ ਵੱਲੋਂ 150 ਕਿਲੋ ਹੈਰੋਇਨ, ਕਰੀਬ 3 ਕਰੋੜ ਰੁਪਏ ਦੀ ਡਰੱਗ ਮਨੀ, ਕਰੀਬ 20000 ਕਿਲੋ ਭੁੱਕੀ ਬਰਾਮਦ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਜਨਤਾ ਦਾ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਲੋਕਾਂ ਨੂੰ ਪੁਲਿਸ ਦਾ ਸਾਥ ਦੇਣਾ ਪਵੇਗਾ ਤਾਂ ਹੀ ਅਸੀਂ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਪੂਰਾ ਕਰ ਸਕਦੇ ਹਾਂ।
ਪਟਿਆਲਾ ਵਿੱਚ ਸਰਚ ਅਭਿਆਨ: ADGP/IRB ਅਤੇ SSP ਪਟਿਆਲਾ ਜੀ ਵੱਲੋਂ ਸਮੇਤ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਪੁਰਾਣੀ ਚੁੰਗੀ ਰੋੜੀ ਕੁੱਟ ਮੁਹੱਲਾ, ਲੱਕੜ ਮੰਡੀ ਵਿਖੇ ਸਰਚ ਆਪ੍ਰੇਸ਼ਨ ਚਲਾਇਆ ਚਲਾਇਆ ਗਿਆ। ਇਸ ਮੌਕੇ ਪਟਿਆਲਾ ਪੁਲਿਸ ਦੇ ਆਲਾ ਅਧਿਕਾਰੀ ਮੌਜੂਦ ਰਹੇ ਅਤੇ ਘਰਾਂ ਦੀ ਚੈਕਿੰਗ ਕੀਤੀ ਗਈ। ਇਸ ਪੂਰੇ ਮਾਮਲੇ ਤੇ ਇਹ ਡੀਜੀਪੀ ਪੰਜਾਬ ਵੱਲੋਂ ਕਿਹਾ ਗਿਆ ਕਿ ਸ਼ਰਾਰਤੀ ਅਨਸਰਾਂ ਤੇ ਨੱਥ ਪਾਉਣ ਦੇ ਲਈ ਪੂਰੇ ਪੰਜਾਬ ਦੇ ਵਿੱਚ ਇਹੋ ਸਰਚ ਓਪਰੇਸ਼ਨ ਜਾਰੀ ਹੈ ਅਤੇ ਘਰਾਂ ਦੀਆਂ ਤਲਾਸ਼ੀਆਂ ਲਈਆਂ ਜਾ ਰਹੀਆਂ ਹਨ। ਉਥੇ ਹੀ ਪਟਿਆਲਾ SSP ਪਟਿਆਲਾ ਅਰੁਣ ਸ਼ਰਮਾ ਵੱਲੋਂ ਕਿਹਾ ਗਿਆ ਕਿ ਮਾੜੇ ਅਨਸਰਾਂ ਦੇ ਖਿਲਾਫ ਪੂਰੇ ਪੰਜਾਬ ਦੇ ਵਿੱਚ ਇਹ ਮੁਹਿੰਮ ਚਲਾਈ ਜਾ ਰਹੀ ਹੈ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਭਦੌੜ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ: DIG STF ਐੱਸ ਕੇ ਰਾਮਪਾਲ ਅਤੇ SSP ਬਰਨਾਲਾ ਸੰਦੀਪ ਮਲਿਕ ਵੱਲੋਂ ਤਪਾ ਅਤੇ ਭਦੌੜ ਵਿਖੇ ਵੱਡੀ ਪੱਧਰ ਤੇ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਡੀਐੱਸਪੀ ਤਪਾ ਰਵਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਥਾਣਾ ਮੁਖੀ ਵੀ ਹਾਜ਼ਰ ਸਨ। ਇਸ ਮੌਕੇ ਡੀਆਈਜੀ ਐੱਸਟੀਐੱਫ ਨੇ ਕਿਹਾ ਕਿ ਇਹ ਸਰਚ ਅਭਿਆਨ ਨਸ਼ਿਆਂ ਵੇਚਣ ਵਾਲਿਆਂ ਨੂੰ ਫੜ੍ਹਨ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਵੱਲੋਂ ਅੱਜ ਸਵੇਰ ਤੋਂ ਹੀ ਸਰਚ ਅਭਿਆਨ ਚਲਾਇਆ ਗਿਆ ਹੈ। ਜਿਸਦੇ ਅਧੀਨ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਭਦੌੜ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰ ਕੇ ਕੁਝ ਮਾੜੇ ਅਨਸਰਾਂ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਹੈ ਅਤੇ ਕੁਝ ਸਾਮਾਨ ਵੀ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਇਸ ਮੌਕੇ ਤੇ ਥਾਣਾ ਭਦੌੜ ਦੇ SHO ਬਲਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਦੀ ਰੋਕਥਾਮ ਸੰਬੰਧੀ ਪੰਜਾਬ ਸਰਕਾਰ ਦੀ ਚਲਾਈ ਮੁਹਿੰਮ ਤਹਿਤ ਅੱਜ ਭਦੌੜ ਦੇ ਵੱਖ ਵੱਖ ਇਲਾਕਿਆਂ ਵਿੱਚ ਤਕਰੀਬਨ 100 ਘਰਾਂ ਵਿੱਚ ਸਰਚ ਕੀਤਾ ਗਿਆ ਹੈ। ਜਿਸ ਵਿੱਚ ਕੁਝ ਸ਼ੱਕੀ ਬੰਦੇ ਅਤੇ ਸ਼ੱਕੀ ਵਹੀਕਲਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਤਫ਼ਤੀਸ਼ ਕਰਨ ਬਾਅਦ ਕਾਰਵਾਈ ਕੀਤੀ ਜਾਵੇਗੀ।
ਮੋਗਾ ਵਿੱਚ ਸਰਚ ਅਭਿਆਨ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਵਗ ਰਹੇ ਦਰਿਆ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਅਦੇਸ਼ਾਂ ਨੂੰ ਮੁੱਖ ਰੱਖਦਿਆਂ ਆਈ ਜੀ ਅਤੇ ਮੋਗਾ ਪੁਲਿਸ ਵੱਲੋਂ ਐੱਸ ਪੀ ਗੁਲਨੀਤ ਖੁਰਾਣਾ ਦੀ ਅਗਵਾਈ ਹੇਠ ਮੋਗਾ ਦੇ ਸਾਧਾਂ ਵਾਲੀ ਬਸਤੀ ਵਿਖੇ ਨਸ਼ਾ ਵੇਚਣ ਦਾ ਕਾਰੋਬਾਰ ਕਰਨ ਵਾਲੇ ਕਾਫ਼ੀ ਘਰਾਂ ਵਿਚ ਸਰਚ ਅਭਿਆਨ ਚਲਾਇਆ ਗਿਆ ਹੈ। ਜਿਸ ਵਿੱਚ ਸਰਚ ਅਭਿਆਨ ਦੌਰਾਨ ਤਕਰੀਬਨ 400 ਕਰੀਬ ਪੁਲਿਸ ਤਾਇਨਾਤ ਕੀਤੀ ਗਈ ਸੀ। ਨਸ਼ੇ ਦੀ ਹੱਬ ਮੰਨੇ ਜਾਣ ਵਾਲਾ ਸਾਧਾਂ ਵਾਲੀ ਬਸਤੀ ਵਿੱਚ ਆਮ ਲੋਕਾਂ ਦਾ ਕਹਿਣਾ ਹੈ ਕਿ ਬਸਤੀ ਦੇ ਵਿਚ ਨਸ਼ਾ ਤਾਂ ਸ਼ਰੇਆਮ ਹੀ ਵਿਕ ਰਿਹਾ ਹੈ ਜਦ ਇਸ ਮਾਮਲੇ ਸਬੰਧੀ ਮਹੱਲੇ ਦੀ ਰਹਿਣ ਵਾਲੀ ਔਰਤ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਮੁਹੱਲੇ ਵਿਚ ਦਾਰੂ ਅਤੇ ਚਿੱਟਾ ਤਾਂ ਸ਼ਰੇਆਮ ਵਿਕਦਾ ਹੈ ਪਰ ਪੁਲਿਸ ਨਸ਼ਾ ਤਸਕਰਾਂ ਨੂੰ ਤਾਂ ਫੜ ਲੈਂਦੀ ਹੈ। ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੰਦੀ ਹੈ। ਜੇਕਰ ਅਸੀਂ ਪੁਲਿਸ ਨੂੰ ਦੱਸਦੇ ਹਾਂ ਤਾ ਸਾਡੇ ਨਾਲ ਵੈਰ ਪੈਂਦਾ ਹੈ, ਜਿਸ ਕਰਕੇ ਅਸੀਂ ਡਰਦੇ ਨਹੀਂ ਦੱਸਦੇ।
ਫਰੀਦਕੋਟ ਵਿੱਚ ਸਰਚ ਅਭਿਆਨ: ਜਿੱਥੇ ਅੱਜ ਪੰਜਾਬ ਭਰ ਵਿਚ ਪੰਜਾਬ ਪੁਲਿਸ ਵੱਲੋਂ ਨਸ਼ਿਆ ਅਤੇ ਗੈਂਗਸਟਰਾਂ ਖਿਲਾਫ ਵਿਸੇਸ ਅਭਿਆਨ ਚਲਾਇਆ ਗਿਆ ਉਥੇ ਹੀ ਆਈਜੀਪੀ ਫਰੀਦਕੋਟ ਰੇਂਜ ਦੀ ਅਗਵਾਈ ਹੇਠ ਫਰੀਦਕੋਟ ਜਿਲ੍ਹੇ ਅੰਦਰ ਵੀ ਨਸ਼ਿਆ ਅਤੇ ਗੈਂਗਸਟਰਾਂ ਖਿਲਾਫ ਅਭਿਆਨ ਚਲਾਇਆ ਗਿਆ। ਇਸ ਅਭਿਆਨ ਤਹਿਤ ਫਰੀਦਕੋਟ ਪੁਲਿਸ ਵੱਲੋਂ ਫਰੀਦਕੋਟ ਦੀ ਸੰਜੇ ਨਗਰ, ਜੋਤਰਾਮ ਕਲੋਨੀ ਅਤੇ ਬਾਜੀਗਰ ਬਸਤੀ ਵਿਚ ਅਜਿਹੇ ਲੋਕਾਂ ਦੇ ਘਰਾਂ ਵਿਚ ਅਚਨਚੇਤ ਚੈਕਿੰਗ ਕੀਤੀ ਗਈ ਜੋ ਨਸ਼ਾ ਤਸਕਰੀ ਲਈ ਬਦਨਾਮ ਨੇ ਜਾਂ ਜਿੰਨਾਂ ਦੇ ਘਰਾਂ ਦੇ ਲੋਕ ਕਿਸੇ ਮਾਮਲੇ ਵਿਚ ਭਗੌੜੇ ਹਨ ਜਾਂ ਕਿਸੇ ਅਪਰਾਧਿਕ ਮਾਮਲੇ ਵਿਚ ਨਾਮਜਦ ਹਨ।
ਮੋਹਾਲੀ ਵਿੱਚ ਸਰਚ ਅਭਿਆਨ: ਪੰਜਾਬ 'ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਕਾਰਨ 'ਆਪ' ਪੰਜਾਬ ਪੁਲਿਸ ਹਰਕਤ 'ਚ ਆ ਗਈ ਹੈ। ਪੰਜਾਬ ਦੇ ਸਾਰੇ ਵੱਡੇ ਜ਼ਿਲ੍ਹਿਆਂ ਵਿੱਚ ਜਿੱਥੇ ਮਲਟੀਕੰਪਲੈਕਸ ਇਮਾਰਤਾਂ ਹਨ, ਉਨ੍ਹਾਂ ਦੀ ਅੱਜ ਤਲਾਸ਼ੀ ਲਈ ਜਾ ਰਹੀ ਹੈ, ਹਾਲਾਂਕਿ ਇਸ ਤੋਂ ਪਹਿਲਾਂ ਵੀ ਪੁਲਿਸ ਵੱਲੋਂ ਕਈ ਵਾਰ ਅਜਿਹੀ ਮੁਹਿੰਮ ਚਲਾਈ ਜਾ ਚੁੱਕੀ ਹੈ।
ਜਿਸ ਤਰ੍ਹਾਂ ਪਿਛਲੇ ਸਮੇਂ 'ਚ ਪੰਜਾਬ 'ਚ ਪੁਲਸ ਵਿਭਾਗ 'ਚ ਵੱਡੇ ਪੱਧਰ 'ਤੇ ਫੇਰਬਦਲ ਦਾ ਦੌਰ ਚੱਲਿਆ, ਉਸ ਤੋਂ ਬਾਅਦ ਹੁਣ ਸਾਰੇ ਅਧਿਕਾਰੀ ਆਪਣੇ-ਆਪਣੇ ਜ਼ਿਲਿਆਂ 'ਚ ਸਰਚ ਅਭਿਆਨ ਚਲਾ ਰਹੇ ਹਨ, ਪਿਛਲੇ ਸਮੇਂ 'ਚ ਪੰਜਾਬ 'ਚ ਗੈਂਗਸਟਰਾਂ ਦੀ ਸਰਗਰਮੀ ਕਾਫੀ ਦੇਖਣ ਨੂੰ ਮਿਲੀ ਸੀ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਬਹੁਮੰਜ਼ਿਲਾ ਇਮਾਰਤ ਵਿੱਚ ਗੈਂਗਸਟਰ ਪਨਾਹ ਲੈ ਰਹੇ ਹਨ, ਅੱਜ ਮੋਹਾਲੀ ਜ਼ੀਰਕਪੁਰ ਖਰੜ ਦੇ ਇਲਾਕੇ ਵਿੱਚ ਮੋਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਭਾਰੀ ਪੁਲਿਸ ਫੋਰਸ ਨਾਲ ਪੂਰੇ ਇਲਾਕੇ ਦੀ ਜਾਂਚ ਕੀਤੀ।Search operation in Mohali
ਇਹ ਵੀ ਪੜ੍ਹੋ: ਲੁਧਿਆਣਾ ਵਿੱਚ ਪੰਜਾਬ ਦੇ DGP ਵੱਲੋਂ ਕੀਤੀ ਗਈ ਚੈਕਿੰਗ