ETV Bharat / state

ਨਸ਼ੇ ਖਿਲਾਫ ਪੁਲਿਸ ਦੀ ਵੱਡੀ ਕਾਮਯਾਬੀ, ਹਫਤੇ ਵਿੱਚ 41 ਕਿਲੋ ਹੈਰੋਇਨ ਅਤੇ ਹੋਰ ਨਸ਼ੇ ਸਮੇਤ 258 ਤਸਕਰਾਂ ਨੂੰ ਕੀਤਾ ਗ੍ਰਿਫਤਾਰ - 41 kg of heroin and other drugs in the week

ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਹਫਤੇ ਹੀ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ 258 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋ ਭਾਰੀ ਮਾਤਰਾ ਵਿੱਚ ਨਸ਼ਾ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

41 ਕਿਲੋ ਹੈਰੋਇਨ ਅਤੇ ਹੋਰ ਨਸ਼ੇ ਸਮੇਤ 258 ਤਸਕਰਾਂ ਨੂੰ ਕੀਤਾ ਗ੍ਰਿਫਤਾਰ

author img

By

Published : Jan 16, 2023, 5:58 PM IST

ਚੰਡੀਗੜ੍ਹ: ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 194 ਐਫਆਈਆਰ ਦਰਜ ਕਰਕੇ 258 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ 31 ਵਪਾਰਕ ਮਾਮਲੇ ਹਨ।

ਭਾਰੀ ਮਾਤਰਾ ਵਿੱਚ ਨਸ਼ਆ ਬਰਾਮਦ: ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ 41.26 ਕਿਲੋ ਹੈਰੋਇਨ, 13.55 ਕਿਲੋ ਅਫੀਮ, 53.25 ਕਿਲੋ ਗਾਂਜਾ, 4.81 ਕੁਇੰਟਲ ਭੁੱਕੀ ਅਤੇ 5.28 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ ਤੋਂ ਇਲਾਵਾ 20.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਹਨਾਂ ਦੱਸਿਆ ਕਿ 5 ਜੁਲਾਈ 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 15 ਹੋਰ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 623 ਹੋ ਗਈ ਹੈ।

ਚਾਈਨ ਡੋਰ ਵੇਚਣ ਵਾਲਿਆਂ 'ਤੇ ਵੀ ਸਖ਼ਤ ਕਾਰਵਾਈ: ਆਈ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 176 ਐਫਆਈਆਰਜ਼ (FIR) ਦਰਜ ਕਰਕੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ। ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ। ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ ਤਾਂ ਵੀ ਉਸ ਗੱਲ ਦੀ ਜਾਂਚ ਬਰੀਕੀ ਨਾਲ ਹੋਣੀ ਚਾਹੀਦੀ ਹੈ।

ਨਸ਼ਾ ਤਸਕਰਾਂ ਦੀ ਪਛਾਣ ਲਈ ਹਾਟਸਪਾਟ ਸ਼ਨਾਖਤ: ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁੱਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਇਹ ਵੀ ਪੜ੍ਹੋ:- Bharat Jodo Yatra In Punjab : ਰਾਹੁਲ ਗਾਂਧੀ ਦੀ ਟਾਂਡਾ ਵਿੱਚ ਐਂਟਰੀ, ਲੋਕਾਂ ਨੇ ਕੀਤਾ ਭਰਵਾ ਸਵਾਗਤ

ETV Bharat Logo

Copyright © 2025 Ushodaya Enterprises Pvt. Ltd., All Rights Reserved.