ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਪੁਲਿਸ ਅਜੇ ਤੱਕ ਗ੍ਰਿਫਤਾਰੀ ਬਾਰੇ ਕੁਝ ਨਹੀਂ ਦੱਸ ਰਹੀ। ਪੁਲਿਸ ਆਖ ਰਹੀ ਹੈ ਕਿ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਸਾਨੂੰ ਇਹ ਵੀ ਸ਼ੱਕ ਹੈ ਕਿ ਉਸ ਨਾਲ ਕੁਝ ਗ਼ਲਤ ਨਾ ਹੋ ਜਾਵੇ। ਬਾਬਾ ਬਕਾਲਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ 4 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। 23 ਮਾਰਚ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਿਮਰਨਜੀਤ ਸਿੰਘ ਮਾਨ ਦਾ ਪੁੱਤਰ ਈਮਾਨ ਸਿੰਘ ਮਾਨ, ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚਿਆਂ ਹੈ। ਉਹ ਉਸ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਨਗੇ। ਪੇਸ਼ੇ ਵਜੋਂ ਵਕੀਲ ਈਮਾਨ ਸਿੰਘ ਮਾਨ ਵਲੋਂ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਕਾਨੂੰਨੀ ਸਲਾਹ ਦਿੱਤੀ ਜਾ ਰਹੀ ਹੈ। ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪਿੰਡ ਬੋਪਾਰਾਏ ਵਿੱਚ ਸਰਚ ਅਭਿਆਨ ਤਹਿਤ ਕਾਰਵਾਈ ਕਰਦੇ ਹੋਏ 15 ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਜਿਸ ਸਬੰਧ ਵਿਚ ਆਈਜੀ ਰੇਂਜ ਲੁਧਿਆਣਾ ਕੌਸਤੁਭ ਸ਼ਰਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਲਗਾਉਣ ਦੀ ਫਿਰਾਕ ਵਿੱਚ ਸੀ, ਇਸ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਨੂੰ ਐਸਡੀਐਮ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਜਾਰੀ ਹੈ। ਪੁਲਿਸ ਮੁਤਾਬਕ, ਅੰਮ੍ਰਿਤਪਾਲ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਦੋ ਸਾਲਾਂ ਵਿੱਚ 35 ਕਰੋੜ ਰੁਪਏ ਦੇ ਵਿਦੇਸ਼ੀ ਫੰਡ ਮਿਲੇ ਹਨ। ਪਾਕਿਸਤਾਨ 'ਚ ਵੀ ਉਸ ਦੀ ਫੋਨ 'ਤੇ ਗੱਲ ਹੋਈ। ਪੁਲਿਸ ਉਸ ਦਾ ਮੋਬਾਈਲ ਚੈੱਕ ਕਰ ਰਹੀ ਹੈ।
ਅੰਮ੍ਰਿਤਪਾਲ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਪਟੀਸ਼ਨ ਐਡਵੋਕੇਟ ਈਮਾਨ ਸਿੰਘ ਖਾਰਾ ਨੇ ਦਾਖਲ ਕੀਤੀ ਹੈ। ਬ੍ਰਿਜਮੋਹਨ ਸੂਰੀ ਵੱਲੋਂ ਦੱਸਿਆ ਗਿਆ ਕਿ ਬੀਤੇ ਦਿਨੀ ਥਾਣਾ ਅਜਨਾਲਾ ਦਾ ਘਿਰਾਉ ਕੀਤਾ ਗਿਆ ਸੀ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਾਥੀ ਨੂੰ ਛੁਡਾਉਣ ਲੈ ਕੇ ਔਰ ਇਸ ਵਿਚ ਕਾਫੀ ਉੱਚ ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਵੀ ਹੋਏ ਸਨ। ਉਸ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੂੰ ਕਾਫ਼ੀ ਦੇਰ ਪਹਿਲਾਂ ਕਾਰਵਾਈ ਕਰ ਦੇਣੀ ਚਾਹੀਦੀ ਸੀ। ਪੰਜਾਬ 'ਚ ਅੰਮ੍ਰਿਤਪਾਲ ਸਿੰਘ 'ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਚੰਡੀਗੜ੍ਹ ਜ਼ਿਲਾ ਮੈਜਿਸਟ੍ਰੇਟ ਨੇ ਸ਼ਹਿਰ 'ਚ ਧਾਰਾ 144 ਲਾਗੂ ਕਰ ਦਿੱਤੀ ਹੈ। ਧਾਰਾ 144 ਲਾਗੂ ਹੋਣ ਤੋਂ ਬਾਅਦ, 5 ਜਾਂ 5 ਤੋਂ ਵੱਧ ਵਿਅਕਤੀ ਕਿਤੇ ਵੀ ਇਕੱਠੇ ਜਾਂ ਪ੍ਰਦਰਸ਼ਨ ਨਹੀਂ ਕਰ ਸਕਦੇ। ਪੰਜਾਬ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਟਵੀਟ ਕਰ ਕੇ ਕਿਹਾ ਕਿਹਾ ਪੰਜਾਬ ਪੁਲਿਸ ਹਮੇਸ਼ਾ ਅਮਨ-ਕਾਨੂੰਨ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰਦੀ ਹੈ...ਇਸ ਕੇਸ ਸਬੰਧੀ ਅਗਲੀ ਕਾਰਵਾਈ ਵੀ ਕਾਨੂੰਨ ਤਹਿਤ ਹੀ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਇਸ ਮਾਮਲੇ ਵਿੱਚ ਲੋੜੀਂਦਾ ਹੈ ਅਤੇ ਉਸ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਚਾਚੇ ਦਾ ਪਾਸਪੋਰਟ, ਅਸਲਾ ਲਾਇਸੈਂਸ ਤੇ ਪਿਸਟਲ ਜ਼ਬਤ ਕਰ ਲਈ ਗਈ ਹੈ।
ਬਾਬਾ ਬਕਾਲਾ ਕੋਰਟ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਪਿਤਾ: