ETV Bharat / state

ਲੁਧਿਆਣਾ 'ਚ 30 ਕਿੱਲੋ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਿਆ

ਪੰਜਾਬ ਪੁਲਿਸ ਨੇ ਅੱਜ ਇਥੇ ਸੈਕਟਰ 36 ਦੀ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਅੰਤਰਰਾਜੀ ਗੈਂਗਸਟਰ ਗਗਨ ਜੱਜ ਦੀ ਗ੍ਰਿਫਤਾਰੀ ਨਾਲ ਲੁਧਿਆਣਾ ਵਿਖੇ 30 ਕਿਲੋ ਸੋਨੇ ਦੀ ਲੁੱਟ ਦੇ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ ਹੈ।ਗਗਨ ਨੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਟੀਮ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮ ਨੇ ਉਸ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਉਸਨੂੰ ਗ੍ਰਿਫਤਾਰ ਕਰ ਲਿਆ।

punjab police solve sensational gold robbery case of ludhiana
ਫ਼ੋਟੋ
author img

By

Published : Mar 13, 2020, 4:31 AM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੱਜ ਇਥੇ ਸੈਕਟਰ 36 ਦੀ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਅੰਤਰਰਾਜੀ ਗੈਂਗਸਟਰ ਗਗਨ ਜੱਜ ਦੀ ਗ੍ਰਿਫਤਾਰੀ ਨਾਲ ਲੁਧਿਆਣਾ ਵਿਖੇ 30 ਕਿਲੋ ਸੋਨੇ ਦੀ ਲੁੱਟ ਦੇ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ ਹੈ।ਗਗਨ ਨੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਟੀਮ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮ ਨੇ ਉਸ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਉਸਨੂੰ ਗ੍ਰਿਫਤਾਰ ਕਰ ਲਿਆ।

ਡੀਜੀਪੀ ਦਿਨਕਰ ਗੁਪਤਾ ਨੇ ਓਸੀਸੀਯੂ ਦੀ ਟੀਮ ਨੂੰ ਉਨ੍ਹਾਂ ਦੀ ਬਹਾਦਰੀ ਲਈ ਇਨਾਮ ਦੇਣ ਦਾ ਐਲਾਨ ਕੀਤਾ ਹੈ ਅਤੇ ਕਿਹਾ ਕਿ ਲੁਧਿਆਣਾ ਕੇਸ ਵਿੱਚ ਗਿਰੋਹ ਦੇ ਹੋਰ ਮੈਂਬਰਾਂ ਅਤੇ ਗਗਨ ਦੇ ਸਾਥੀਆਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਗਗਨ ਤਿੰਨ ਹਫਤੇ ਪਹਿਲਾਂ ਵਾਪਰੀ ਲੁੱਟਖੋਹ ਦੀ ਵਾਰਦਾਤ ਵਿਚ ਸ਼ਾਮਲ ਪੰਜ ਸ਼ੱਕੀ ਵਿਅਕਤੀਆਂ ਵਿਚ ਸ਼ਾਮਲ ਸੀ।

ਗਗਨਦੀਪ ਜੱਜ ਉਰਫ ਗਗਨ ਜੱਜ ਅਤੇ ਉਸਦੇ ਗਿਰੋਹ ਦੇ ਮੈਂਬਰ ਕਥਿਤ ਤੌਰ 'ਤੇ ਪੈਸੇ ਲੈ ਕੇ ਹੱਤਿਆ, ਕਤਲ ਦੀ ਕੋਸ਼ਿਸ਼, ਜ਼ਬਰੀ ਵਸੂਲੀ, ਵਾਹਨ ਖੋਹਣ ਅਤੇ ਹੋਰ ਗੰਭੀਰ ਅਪਰਾਧਿਕ ਗਤੀਵਿਧੀਆਂ ਦੇ ਦੋ ਦਰਜਨ ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹਨ। ਇਕ ਹੋਰ ਫਰਾਰ ਗੈਂਗਸਟਰ ਜੈਪਾਲ ਨਾਲ ਉਸ ਦੇ ਨਜ਼ਦੀਕੀ ਸਬੰਧ ਹਨ।

ਓ.ਸੀ.ਸੀ.ਯੂ. ਦੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਨੇ ਇਸ ਸਫਲ ਕਾਰਵਾਈ ਲਈ ਟੀਮ ਦੀ ਸ਼ਲਾਘਾ ਕੀਤੀ। ਆਈਜੀਪੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਖੁਲਾਸਾ ਕੀਤਾ ਕਿ ਗਗਨ ਜੱਜ ਪਾਸੋਂ ਇਕ ਪਿਸਤੌਲ, ਦੋ ਮੈਗਜੀਨ ਅਤੇ 50 ਜਿੰਦਾ ਕਾਰਤੂਸਾਂ ਤੋਂ ਇਲਾਵਾ ਲਗਭਗ 31 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਆਈਜੀਪੀ ਨੇ ਕਿਹਾ ਕਿ ਇਹ ਗਿਰੋਹ ਕਾਲ ਟਰੇਸਿੰਗ ਤੋਂ ਬਚਣ ਲਈ ਆਪਣੇ ਮੈਂਬਰਾਂ ਨਾਲ ਵਾਇਰਲੈੱਸ ਹੈਂਡਸੈੱਟਾਂ ਰਾਹੀਂ ਗੱਲਬਾਤ ਕਰਦਾ ਸੀ। ਉਹਨਾਂ ਕਿਹਾ ਕਿ ਗੈਂਗਸਟਰ ਪਾਸੋਂ ਚੋਰੀ ਦੀ ਇਕ ਆਈ-20 ਕਾਰ ਤੋਂ ਇਲਾਵਾ ਤਿੰਨ ਵਾਕੀਟਾਕੀ (ਡਬਲਯੂ/ਟੀ) ਸੈਟ ਵੀ ਬਰਾਮਦ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ 'ਚੋਂ ਗੈਂਗਸਟਰਾਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਗੁਆਂਢੀ ਸੂਬਿਆਂ ਖ਼ਾਸਕਰ ਟ੍ਰਾਈਸਿਟੀ ਦੀ ਪੁਲਿਸ ਨਾਲ ਨਜਦੀਕੀ ਤਾਲਮੇਲ ਜ਼ਰੀਏ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਹੋਰ 4-5 ਲੋੜੀਂਦੇ ਗੈਂਗਸਟਰ ਪੰਜਾਬ ਪੁਲਿਸ ਦੇ ਨਿਸ਼ਾਨੇ 'ਤੇ ਹਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਓ.ਸੀ.ਸੀ.ਯੂ. ਇਸ ਤਰ੍ਹਾਂ ਦੇ ਗੈਂਗਸਟਰਾਂ ਅਤੇ ਗਿਰੋਹਾਂ ਨਾਲ ਜੁੜੇ ਅਪਰਾਧਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.