ਚੰਡੀਗੜ੍ਹ: ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 1746 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 37 ਮੌਤਾਂ ਦਰਜ ਕੀਤੀਆਂ ਗਈਆਂ ਹਨ। ਦਿਨ ਵੀਰਵਾਰ ਦੇ ਅੰਕੜਿਆਂ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਤੋਂ ਪਾਰ ਹੋ ਗਈ ਹੈ।
ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 47836 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1256 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਵੀਰਵਾਰ ਨੂੰ ਦਰਜ ਕੀਤੀਆਂ ਗਈਆਂ 37 ਮੌਤਾਂ ਵਿੱਚ ਕਿਹੜੇ-ਕਿਹੜੇ ਜ਼ਿਲ੍ਹੇ ਵਿੱਚ ਕਿੰਨੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਦੀ ਗਿਣਤੀ ਇਸ ਤਰ੍ਹਾਂ ਹੈ: 7 ਅੰਮ੍ਰਿਤਸਰ, 1 ਬਰਨਾਲਾ, 1 ਫ਼ਾਜ਼ਿਲਕਾ, 2 ਹੁਸ਼ਿਆਰਪੁਰ, 1 ਕਪੂਰਥਲਾ, 5 ਲੁਧਿਆਣਾ, 5 ਮੁਹਾਲੀ, 1 ਨਵਾਂਸ਼ਹਿਰ, 2 ਪਠਾਨਕੋਟ, 4 ਪਟਿਆਲਾ, 1 ਰੂਪਨਗਰ, 5 ਸੰਗਰੂਰ, 2 ਤਰਨ ਤਾਰਨ ਸ਼ਾਮਲ ਹਨ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 47836 ਮਰੀਜ਼ਾਂ ਵਿੱਚੋਂ 30972 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15608 ਐਕਟਿਵ ਮਾਮਲੇ ਹਨ।