ਚੰਡੀਗੜ੍ਹ: ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 120 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3952 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1176 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 98 ਲੋਕਾਂ ਦੀ ਮੌਤ ਹੋਈ ਹੈ। ਸ਼ਨੀਵਾਰ ਨੂੰ ਸੂਬੇ ਵਿੱਚ 6 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।
ਇਨ੍ਹਾਂ 120 ਨਵੇਂ ਮਾਮਲਿਆਂ ਵਿੱਚੋਂ 21 ਅੰਮ੍ਰਿਤਸਰ, 11 ਮੋਹਾਲੀ, 47 ਜਲੰਧਰ, 7 ਪਟਿਆਲਾ, 14 ਸਗੰਰੂਰ, 7 ਲੁਧਿਆਣਾ, 1 ਮੋਗਾ, 2 ਪਠਾਨਕੋਟ, 1 ਮਾਨਸਾ, 02 ਤਰਨ ਤਾਰਨ, 1 ਬਰਨਾਲਾ, 2 ਫਤਿਹਗੜ੍ਹ ਸਾਹਿਬ 4 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 3952 ਮਰੀਜ਼ਾਂ ਵਿੱਚੋਂ 2678 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1176 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,35,700 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 3952 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।