ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 150 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5568 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1557 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 144 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 150 ਨਵੇਂ ਮਾਮਲਿਆਂ ਵਿੱਚੋਂ 7 ਅੰਮ੍ਰਿਤਸਰ, 45 ਲੁਧਿਆਣਾ, 26 ਜਲੰਧਰ, 22 ਸਗੰਰੂਰ, 3 ਪਟਿਆਲਾ, 11 ਮੋਹਾਲੀ, 1 ਗੁਰਦਾਸਪੁਰ, 5 ਪਠਾਨਕੋਟ, 4 ਹੁਸ਼ਿਆਰਪੁਰ, 1 ਨਵਾਂ ਸ਼ਹਿਰ, 9 ਫ਼ਤਿਹਗੜ੍ਹ ਸਾਹਿਬ, 1 ਰੋਪੜ, 7 ਮੋਗਾ, 2 ਬਠਿੰਡਾ, 6 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 5568 ਮਰੀਜ਼ਾਂ ਵਿੱਚੋਂ 3867 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1557 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,01,830 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5568 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।