ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 162 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4397 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1245 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 105 ਲੋਕਾਂ ਦੀ ਮੌਤ ਹੋਈ ਹੈ।

ਇਨ੍ਹਾਂ 165 ਨਵੇਂ ਮਾਮਲਿਆਂ ਵਿੱਚੋਂ 7 ਅੰਮ੍ਰਿਤਸਰ, 38 ਜਲੰਧਰ, 12 ਪਟਿਆਲਾ, 18 ਸਗੰਰੂਰ, 34 ਲੁਧਿਆਣਾ 1 ਹੁਸ਼ਿਆਰਪੁਰ, 1 ਫ਼ਰੀਦਕੋਟ, 2 ਰੋਪੜ, 4 ਫਿਰੋਜ਼ਪੁਰ, 9 ਮੋਗਾ , 3 ਬਰਨਾਲਾ, 4 ਗੁਰਦਾਸਪੁਰ, 1 ਤਰਨ ਤਾਰਨ, 10 ਫ਼ਤਿਹਗੜ੍ਹ ਸਾਹਿਬ, 4 ਕਪੂਰਥਲਾ, 3 ਮਾਨਸਾ 11 ਬਠਿੰਡਾ ਤੋਂ ਮਾਮਲੇ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 4397 ਮਰੀਜ਼ਾਂ ਵਿੱਚੋਂ 3047 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1245 ਐਕਟਿਵ ਮਾਮਲੇ ਹਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,55,380 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 4397 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।