ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 177 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4235 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1309 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 101 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 177 ਨਵੇਂ ਮਾਮਲਿਆਂ ਵਿੱਚੋਂ 28 ਅੰਮ੍ਰਿਤਸਰ, 2 ਮੋਹਾਲੀ, 46 ਜਲੰਧਰ, 5 ਪਟਿਆਲਾ, 15 ਸਗੰਰੂਰ, 34 ਲੁਧਿਆਣਾ, 3 ਫ਼ਰੀਦਕੋਟ,13 ਫਾਜ਼ਿਲਕਾ, 3 ਮੁਕਤਸਰ, 7 ਫਿਰੋਜ਼ਪੁਰ, 1 ਮੋਗਾ , 2 ਐਸਬੀਐਸ ਨਗਰ, 2 ਗੁਰਦਾਸਪੁਰ, 7 ਪਠਾਨਕੋਟ, 2 ਤਰਨ ਤਾਰਨ, 2 ਫਤਿਹਗੜ੍ਹ ਸਾਹਿਬ, 1 ਕਪੂਰਥਲਾ, 4 ਬਠਿੰਡਾ ਤੋਂ ਮਾਮਲੇ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 4235 ਮਰੀਜ਼ਾਂ ਵਿੱਚੋਂ 2825 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1309 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,46,760 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 4235 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।