ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 188 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4957 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1634 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 122 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 188 ਨਵੇਂ ਮਾਮਲਿਆਂ ਵਿੱਚੋਂ 14 ਅੰਮ੍ਰਿਤਸਰ, 67 ਲੁਧਿਆਣਾ, 24 ਸਗੰਰੂਰ, 31 ਪਟਿਆਲਾ, 6 ਮੁਹਾਲੀ, 9 ਗੁਰਦਾਸਪੁਰ, 10 ਪਠਾਨਕੋਟ, 6 ਫ਼ਤਿਹਗੜ੍ਹ ਸਾਹਿਬ, 6 ਰੋਪੜ, 2 ਫਿਰੋਜ਼ਪੁਰ, 13 ਫਾਜ਼ਿਲਕਾ ਤੋਂ ਮਾਮਲੇ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 4957 ਮਰੀਜ਼ਾਂ ਵਿੱਚੋਂ 3201 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1634 ਐਕਟਿਵ ਮਾਮਲੇ ਹਨ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,76,919 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 4957 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।