ETV Bharat / state

Punjab Rivers Water Level : ਘੱਗਰ ਮਚਾ ਰਹੀ ਤਬਾਹੀ, ਪਟਿਆਲਾ ਦੇ ਕਈ ਪਿੰਡਾਂ 'ਚ ਪਾਣੀ-ਪਾਣੀ, ਹੁਸੈਨੀਵਾਲਾ ਤੋਂ ਪਾਕਿ ਵੱਲ ਛੱਡਿਆ ਪਾਣੀ, ਜਾਣੋ ਮੌਸਮ ਦੀ ਭਵਿੱਖਬਾਣੀ - ਮੌਸਮ ਦੀ ਭੱਵਿਖਬਾਣੀ

Punjab Rivers Water Level Update: ਪੰਜਾਬ ਦੇ ਕਈ ਖੇਤਰਾਂ ਵਿੱਚ ਅਜੇ ਵੀ ਹੜ੍ਹ ਤੋਂ ਰਾਹਤ ਨਹੀਂ ਹੈ। ਨਦੀਆਂ, ਡੈਮਾਂ ਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਤੇ ਕਈ ਥਾਂ ਬੰਨ੍ਹਾਂ ਨੂੰ ਪਾੜ ਪੈਣ ਕਾਰਨ ਪਾਣੀ ਰਿਹਾਇਸ਼ੀ ਖੇਤਰਾਂ ਵੱਲ ਵੱਧ ਰਿਹਾ ਹੈ। ਦੂਜੇ ਪਾਸੇ, ਪਟਿਆਲਾ 'ਚ ਬੜੀ ਨਦੀ 'ਚ ਪਾਣੀ ਦਾ ਪੱਧਰ ਵਧਣ ਕਾਰਨ ਘਨੌਰ ਦੇ ਸਾਰਾਲਾ ਤੋਂ ਇਲਾਵਾ ਟਾਂਗਰੀ, ਸਾਸੀ, ਸਾਸਾ ਅਤੇ ਨੇੜਲੇ ਪਿੰਡਾਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Punjab Rivers Water Level, Punjab Floods
Punjab Rivers Water Level
author img

By

Published : Jul 23, 2023, 11:08 AM IST

Updated : Jul 23, 2023, 2:32 PM IST

ਹੈਦਰਾਬਾਦ (ਡੈਸਕ) : ਪੰਜਾਬ ਵਿੱਚ ਕਈ ਥਾਂ ਅਜੇ ਵੀ ਹੜ੍ਹ ਦੀ ਮਾਰ ਹੇਠ ਹਨ। ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਰਾਹਤ ਕਾਰਜ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਘੱਗਰ ਦੇ ਨਾਲ ਲੱਗਦੇ ਖੇਤਰਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਪਟਿਆਲਾ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ। ਕਈ ਕਿਸਾਨਾਂ ਦੀਆਂ ਫ਼ਸਲਾਂ ਤੱਕ ਵੀ ਤਬਾਹ ਹੋ ਗਈਆਂ ਹਨ। ਪਟਿਆਲਾ ਦੇ ਭਾਗਪੁਰ ਤੇ ਨੇੜਲੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਅਲਰਟ ਜਾਰੀ ਕੀਤੇ ਜਾਣ ਕਰਕੇ ਸਥਿਤੀ ਕੰਟਰੋਲ ਵਿੱਚ ਹੈ।

ਐਸਡੀਐਮ ਪਰਲੀਨ ਕੌਰ ਰਾਤ ਤੋਂ ਹੀ ਹੜ੍ਹ ਪ੍ਰਭਾਵਿਤ ਥਾਂ 'ਤੇ ਮੌਜੂਦ: ਰਾਤ ਨੂੰ ਸਭ ਤੋਂ ਪਹਿਲਾਂ ਦੜਵਾ ਪਿੰਡ ਵਿੱਚ ਪਾਣੀ ਚੜ੍ਹਿਆ। ਇਸ ਤੋਂ ਬਾਅਦ ਘੱਗਰ ਨੇ ਭਾਗਪੁਰ ਨੂੰ ਵੀ ਅਪਣੀ ਚਪੇਟ ਵਿੱਚ ਲੈ ਲਿਆ। ਐਸਡੀਐਮ ਪਰਲੀਨ ਕੌਰ ਬਰਾੜ ਨੇ ਰਾਤ ਵੇਲ੍ਹੇ ਹੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਤਹਿਸੀਲਦਾਰ ਅਤੇ ਹੋਰ ਸਟਾਫ਼ ਨੇ ਪਿੰਡ ਵਿੱਚ ਪਹੁੰਚ ਕੇ ਸਥਿਤੀ ’ਤੇ ਨਜ਼ਰ ਰੱਖੀ। ਖਾਸ ਗੱਲ ਇਹ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਮਨਰੇਗਾ ਤਹਿਤ ਕੰਮ ਕਰਦੇ ਲੋਕ ਵੀ ਸਥਿਤੀ ਨੂੰ ਕਾਬੂ ਕਰਨ ਵਿੱਚ ਲੱਗੇ ਹੋਏ ਸਨ।

ਹੁਸੈਨੀਵਾਲਾ ਤੋਂ ਪਾਕਿ ਵੱਲ ਛੱਡਿਆ ਪਾਣੀ: ਫਿਰੋਜ਼ਪੁਰ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਸਵੇਰੇ 8 ਵਜੇ ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਵੱਲ 81338 ਕਿਊਸਿਕ ਪਾਣੀ ਛੱਡਿਆ ਗਿਆ, ਜਦਕਿ ਹੁਸੈਨੀਵਾਲਾ ਹੈੱਡ ਤੋਂ ਪਾਕਿਸਤਾਨ ਵੱਲ 76580 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਸਰਦੂਲਗੜ੍ਹ ਅਜੇ ਵੀ ਪਾਣੀ ਨਾਲ ਘਿਰਿਆ: ਸਰਦੂਲਗੜ੍ਹ ਦੇ ਕਈ ਪਿੰਡ ਅਜੇ ਵੀ ਪਾਣੀ ਦੀ ਮਾਰ ਹੇਠ ਹਨ। ਸਾਧੂਗੜ੍ਹ ਵਿੱਚ ਪਾਣੀ ਥੋੜ੍ਹਾ ਘੱਟ ਗਿਆ ਹੈ, ਪਰ ਫਿਰ ਵੀ ਇਹ ਪਿੰਡ ਚਾਰੋਂ ਪਾਸਿਓਂ ਪਾਣੀ ਨਾਲ ਘਿਰਿਆ ਹੋਇਆ ਹੈ। ਇੱਥੋਂ ਦੇ ਲੋਕਾਂ ਨੂੰ ਹੁਣ ਸਹਾਰੇ ਅਤੇ ਮਦਦ ਦੀ ਲੋੜ ਹੈ, ਜਿਸ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰ ਰਹੇ ਹਨ।

ਪੰਜਾਬ ਵਿੱਚ ਅੱਜ ਮੌਸਮ: ਪਿਛਲੇ ਦਿਨ ਸੂਬੇ ਦੇ ਅੱਧੇ ਤੋਂ ਵੱਧ ਹਿੱਸਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ 'ਚ ਮੌਸਮ ਵਿਭਾਗ ਨੇ ਬਾਰਿਸ਼ ਦੀ ਕੋਈ ਚਿਤਾਵਨੀ ਦਿੱਤੀ ਹੈ, ਜਿਸ ਕਾਰਨ ਪਿਛਲੇ ਦਿਨੀਂ ਦਰਿਆਵਾਂ ਦੇ ਪਾਣੀ ਦਾ ਪੱਧਰ ਥੋੜ੍ਹਾ ਘੱਟ ਹੋਣ ਦੀ ਸੰਭਾਵਨਾ ਹੈ।

ਸ੍ਰੀ ਕਰਤਾਰਪੁਰ ਸਾਹਿਬ ਯਾਤਰਾ ਸੋਮਵਾਰ ਤੱਕ ਮੁਲਤਵੀ: ਪਾਕਿਸਤਾਨ ਸਰਕਾਰ ਦੇ ਵਾਰ-ਵਾਰ ਬੇਨਤੀਆਂ ਦੇ ਬਾਵਜੂਦ ਭਾਰਤ ਨੇ ਸ਼ਨੀਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਯਾਤਰਾ ਸ਼ੁਰੂ ਕਰਨ ਤੋਂ ਇਨਕਾਰ ਕਰ ਦਿੱਤਾ। ਸ਼ਨੀਵਾਰ ਨੂੰ ਜਦੋਂ ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ, ਤਾਂ ਉਥੇ ਪਾਣੀ ਕਾਰਨ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਸੀ ਜਿਸ ਕਾਰਨ ਇਹ ਯਾਤਰਾ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

Last Updated : Jul 23, 2023, 2:32 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.