ETV Bharat / state

ਮੰਤਰੀ ਅਮਨ ਅਰੋੜਾ ਦਾ ਬਿਆਨ, ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ - ਸਟੇਟ ਸਕਿੱਲ ਟਰੇਨਿੰਗ ਸਕੀਮ

Punjab skill training scheme: ਪੰਜਾਬ ਸਰਕਾਰ ਨੌਜਵਾਨਾਂ ਨੂੰ ਹੁਨਰਬੰਦ ਕਰਨ ਅਤੇ ਰੁਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਪੰਜਾਬ ਹੁਨਰ ਸਿਖਲਾਈ ਸਕੀਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ।

Punjab skill training scheme
Punjab skill training scheme
author img

By ETV Bharat Punjabi Team

Published : Dec 7, 2023, 3:51 PM IST

ਚੰਡੀਗੜ੍ਹ: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੁਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ।

ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ : ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ।

ਰੁਜ਼ਗਾਰ ਉਤਪਤੀ ਮੰਤਰੀ ਵੱਲੋਂ ਸੂਬੇ ਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼

ਸਿਖਲਾਈ ਕੋਰਸ ਕਰਵਾਏ ਜਾਣਗੇ: ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ।

ਭਾਈਵਾਲਾਂ ਨਾਲ ਵਿਚਾਰ ਵਟਾਂਦਰਾ: ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ।

ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਡਿਜ਼ਾਈਨ: ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ।

ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ: ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.