ਚੰਡੀਗੜ੍ਹ: ਇੱਕ ਪਾਸੇ ਜਿਥੇ ਦੇਸ਼ ਜੀ20 ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰ ਰਿਹਾ ਹੈ ਤਾਂ ਉਥੇ ਹੀ ਪੰਜਾਬ ਦੀ ਮਾਨ ਸਰਕਾਰ ਹੁਣ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਕਰਵਾਉਣ ਜਾ ਰਹੀ ਹੈ। ਜਿਸ ਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮਿਟ 'ਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਸਭ ਨੂੰ ਸੱਦਾ ਦਿੰਦਾ ਹਾਂ ਕਿ ਤੁਸੀਂ ਇੱਥੇ ਆ ਕੇ ਪੰਜਾਬ ਦੇ ਹਰ ਇੱਕ ਪੱਖ ਨੂੰ ਦੇਖੋ ਤਾਂ ਜੋ ਤੁਸੀਂ ਪੰਜਾਬ ਦੇ ਮਾਣ ਮੱਤੇ ਇਤਿਹਾਸ ਨੂੰ ਨੇੜਿਓਂ ਦੇਖ ਸਕੋ। (Punjab Tourism Summit )
ਮੁੱਖ ਮੰਤਰੀ ਨੇ ਜਾਰੀ ਕੀਤਾ ਵੀਡੀਓ ਸੰਦੇਸ਼: ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਮੇਜ਼ਬਾਨ ਪੰਜਾਬ ਤੁਹਾਡਾ ਕਰ ਰਿਹਾ ਹੈ ਅੱਖਾਂ ਵਿਛਾਅ ਕੇ ਇੰਤਜ਼ਾਰ!...ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ ਹਾਂ.. ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸੱਦਾ...।
-
ਮੇਜ਼ਬਾਨ ਪੰਜਾਬ ਤੁਹਾਡਾ ਕਰ ਰਿਹਾ ਹੈ ਅੱਖਾਂ ਵਿਛਾਅ ਕੇ ਇੰਤਜ਼ਾਰ!...
— Bhagwant Mann (@BhagwantMann) September 10, 2023 " class="align-text-top noRightClick twitterSection" data="
ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ ਹਾਂ.. ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸੱਦਾ...Live https://t.co/BY9OfXyFJ4
">ਮੇਜ਼ਬਾਨ ਪੰਜਾਬ ਤੁਹਾਡਾ ਕਰ ਰਿਹਾ ਹੈ ਅੱਖਾਂ ਵਿਛਾਅ ਕੇ ਇੰਤਜ਼ਾਰ!...
— Bhagwant Mann (@BhagwantMann) September 10, 2023
ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ ਹਾਂ.. ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸੱਦਾ...Live https://t.co/BY9OfXyFJ4ਮੇਜ਼ਬਾਨ ਪੰਜਾਬ ਤੁਹਾਡਾ ਕਰ ਰਿਹਾ ਹੈ ਅੱਖਾਂ ਵਿਛਾਅ ਕੇ ਇੰਤਜ਼ਾਰ!...
— Bhagwant Mann (@BhagwantMann) September 10, 2023
ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ ਹਾਂ.. ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸੱਦਾ...Live https://t.co/BY9OfXyFJ4
ਪੰਜਾਬ ਸਰਕਾਰ ਦਾ ਮਨੋਰਥ: ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸਮਿਟ ਦਾ ਜਿਕਰ ਕਰਦਿਆਂ ਕਿਹਾ ਸੀ ਕਿ ਪੰਜਾਬ ਟੂਰਿਜ਼ਮ ਪੇਂਡੂ ਖੇਤਰਾਂ ਵਿੱਚ ਘਰ ਅਤੇ ਖੇਤੀ ਦੇ ਵਿਕਾਸ 'ਤੇ ਜ਼ੋਰ ਦੇਣ ਦੇ ਨਾਲ ਸਾਹਸੀ ਅਤੇ ਜਲ ਸੈਰ-ਸਪਾਟਾ, ਤੰਦਰੁਸਤੀ ਸੈਰ-ਸਪਾਟਾ ਅਤੇ ਖੇਤੀ ਅਧਾਰਤ/ਈਕੋ-ਟੂਰਿਜ਼ਮ ਨੂੰ ਨਿਸ਼ਾਨਾ ਬਣਾਏਗਾ। ਸਰਕਾਰ ਸੈਰ-ਸਪਾਟੇ ਵਿੱਚ ਔਰਤਾਂ ਦੀ ਭੂਮਿਕਾ ਨੂੰ ਵਧਾਉਣ ਲਈ ਵੀ ਉਤਸੁਕ ਹੈ ਕਿਉਂਕਿ ਇਹ ਉਨ੍ਹਾਂ ਨੂੰ ਸਸ਼ਕਤ ਕਰੇਗਾ, ਜਿਸ ਨਾਲ ਰੋਜ਼ੀ-ਰੋਟੀ ਅਤੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ।
ਸੂਬੇ ਨੂੰ ਸੈਰ ਸਪਾਟਾ ਸਥਾਨ ਬਣਾਉਣ ਵੱਲ ਕਦਮ: ਪੰਜ ਸ਼ਹਿਰ-ਅੰਮ੍ਰਿਤਸਰ, ਰੂਪਨਗਰ, ਲੁਧਿਆਣਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਦੇਸ਼ੀ ਸੈਲਾਨੀਆਂ ਲਈ ਚੋਟੀ ਦੇ ਸਥਾਨਾਂ ਵਜੋਂ ਉਭਰ ਕੇ ਸਾਹਮਣੇ ਆਏ ਹਨ ਅਤੇ ਸੈਰ ਸਪਾਟਾ ਵਿਭਾਗ ਹੁਣ ਸੂਬੇ ਨੂੰ ਭਾਰਤੀ ਸੈਰ-ਸਪਾਟੇ ਵਿੱਚ ਮੋਹਰੀ ਬਣਾਉਣ ਅਤੇ 2030 ਤੱਕ ਪੰਜਾਬ ਨੂੰ ਇੱਕ ਪ੍ਰਮੁੱਖ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਬਣਾਉਣ ਦਾ ਟੀਚਾ ਰੱਖ ਰਿਹਾ ਹੈ। ਦਿਸ਼ਾ ਵੱਲ ਤੇਜ਼ੀ ਨਾਲ ਵਧ ਰਿਹਾ ਹੈ
- Amritsar Crime News: ਦੇਰ ਰਾਤ ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਹੋਇਆ ਜ਼ਖ਼ਮੀ
- Punjab Farmers in debt: ਕਰਜ਼ੇ 'ਚ ਡੁੱਬੀ ਪੰਜਾਬ ਦੀ ਕਿਰਸਾਨੀ, ਪੰਜਾਬ ਦੇ ਹਰੇਕ ਕਿਸਾਨ ਸਿਰ 2.95 ਲੱਖ ਰੁਪਏ ਦਾ ਕਰਜ਼ਾ, ਦੇਖੋ ਖਾਸ ਰਿਪੋਰਟ
- Sandeep Nangal Ambia Murder Case: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰਨ ਵਾਲਾ ਗੈਂਗਸਟਰ ਸ਼ੂਟਰ ਹੈਰੀ ਦਿੱਲੀ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
ਮੰਤਰੀ ਨੇ ਹੋਰ ਪ੍ਰਾਪਤੀਆਂ ਦਾ ਵੀ ਕੀਤਾ ਜਿਕਰ: ਇਸ ਤੋਂ ਪਹਿਲਾਂ ਮੰਤਰੀ ਅਨਮੋਲ ਗਗਨ ਮਾਨ ਨੇ ਐਲਾਨ ਕਰਦਿਆਂ ਪੰਜਾਬ ਦੇ ਸਮੁੱਚੇ ਸੈਰ ਸਪਾਟੇ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਵੀ ਚਾਨਣਾ ਪਾਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ ਵਿੱਚ ਮੈਡੀਕਲ ਟੂਰਿਜ਼ਮ ਅਤੇ ਆਧੁਨਿਕ ਦੰਦਾਂ ਦੀਆਂ ਸਹੂਲਤਾਂ ਪ੍ਰਵਾਸੀ ਭਾਰਤੀ ਦੰਦਾਂ ਦੇ ਸੈਰ-ਸਪਾਟੇ 'ਤੇ ਵਿਸ਼ੇਸ਼ ਧਿਆਨ ਦੇ ਕੇ ਵਿਕਾਸ ਲਈ ਤਿਆਰ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਡੈਂਟਲ ਟੂਰਿਜ਼ਮ ਤੋਂ ਹਰ ਕੋਈ ਜਾਣੂ ਹੈ। ਵਾਟਰ ਅਤੇ ਐਡਵੈਂਚਰ ਪਾਰਕਾਂ ਦੇ ਰਣਨੀਤਕ ਵਿਕਾਸ ਦਾ ਉਦੇਸ਼ ਰਾਜ ਵਿੱਚ ਵਧੇਰੇ ਸੈਲਾਨੀਆਂ ਨੂੰ ਆਕਰਸ਼ਿਤ ਕਰਨਾ ਹੈ।