ETV Bharat / state

ਪੰਜਾਬ ਯੂਨੀਵਰਸਿਟੀ ਲਾਅਜ਼ ਸੋਧ ਬਿੱਲ ਨੂੰ ਮਨਜ਼ੂਰੀ, ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਹੁਣ ਸੀਐੱਮ ਕੋਲ - ਪੰਜਾਬ ਯੂਨੀਵਰਸਿਟੀ ਦਾ ਮਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ ਕੋਲ ਹੋਣਗੀਆਂ।

Punjab University Laws Amendment Bill approved in Chandigarh Vidhan Sabha
ਪੰਜਾਬ ਯੂਨੀਵਰਸਿਟੀ ਲਾਅਜ਼ ਸੋਧ ਬਿੱਲ ਨੂੰ ਮਨਜ਼ੂਰੀ, ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਹੁਣ ਸੀਐੱਮ ਕੋਲ
author img

By

Published : Jun 20, 2023, 4:40 PM IST

ਚੰਡੀਗੜ੍ਹ: ਸਦਨ ਵਿੱਚ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਆਪਣਾ ਅਮੀਰ ਸੱਭਿਆਚਾਰ ਅਤੇ ਰਵਾਇਤਾਂ ਹਨ, ਜਿਸ ਨੂੰ ਨੌਜਵਾਨ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਖ਼ਾਸ ਤੌਰ ਉੱਤੇ ਯੂਨੀਵਰਸਿਟੀਆਂ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਨੇ ਕਿਵੇਂ ਮਹਾਨ ਬੁੱਧੀਜੀਵੀ, ਕਲਾਕਾਰ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ।

ਰਾਜਪਾਲ ਦੀ ਭੂਮਿਕਾ ਉੱਤੇ ਸਵਾਲ: ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਵਜੋਂ ਅਜਿਹੇ ਵਿਅਕਤੀਆਂ ਦੀ ਨਿਯੁਕਤੀ ਕਰਨ ਦੀ ਲੋੜ ਹੈ, ਜਿਹੜੇ ਇਮਾਨਦਾਰ, ਵਿਵੇਕਸ਼ੀਲ ਅਤੇ ਚੰਗੀ ਦਿੱਖ ਵਾਲੇ ਹੋਣ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਰਾਜਪਾਲ, ਜਿਹੜੇ ਸੂਬੇ ਨਾਲ ਸਬੰਧਤ ਨਹੀਂ ਹਨ, ਇੱਥੋਂ ਦੇ ਇਤਿਹਾਸ ਤੇ ਸੱਭਿਆਚਾਰ ਬਾਰੇ ਜਾਣੂੰ ਨਾ ਹੋਣ ਕਾਰਨ ਬੇਲੋੜੇ ਅੜਿੱਕੇ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਰਾਜਪਾਲ ਸੂਬੇ ਬਾਰੇ ਕੁੱਝ ਨਹੀਂ ਜਾਣਦੇ ਪਰ ਉਨ੍ਹਾਂ ਕੋਲ ਵੀ.ਸੀ. ਨਿਯੁਕਤ ਕਰਨ ਦੀ ਤਾਕਤ ਹੋਣਾ ਪੂਰੀ ਤਰ੍ਹਾਂ ਗਲਤ ਹੈ।

ਪੰਜਾਬ ਯੂਨੀਵਰਸਿਟੀ ਦੇ ਮਸਲੇ ਦਾ ਹਵਾਲਾ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਦੇ ਉਲਟ ਪੰਜਾਬ ਦੇ ਰਾਜਪਾਲ ਅਕਸਰ ਦੂਜੇ ਬੰਨ੍ਹੇ ਖੜ੍ਹੇ ਦਿਖਾਈ ਦਿੰਦੇ ਹਨ। ਪੰਜਾਬ ਯੂਨੀਵਰਸਿਟੀ ਦੇ ਮਸਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਰਾਜਪਾਲ ਨੇ ਯੂਨੀਵਰਸਿਟੀ ਦੇ ਸੈਨੇਟ ਵਿੱਚ ਦਾਖ਼ਲੇ ਬਾਰੇ ਹਰਿਆਣਾ ਦੇ ਰੁਖ਼ ਦਾ ਪੱਖ ਪੂਰਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਅਜੀਬ ਸਥਿਤੀ ਹੈ ਕਿਉਂਕਿ ਰਾਜਪਾਲ ਦਿੱਲੀ ਵਿੱਚ ਬੈਠੇ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਹੀਲੇ ਕਰ ਰਹੇ ਹਨ।

ਫਤਵੇ ਦੀ ਸਿੱਧੀ ਨਿਰਾਦਰੀ: ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਲੋਕਾਂ ਦੇ ਉਸ ਫਤਵੇ ਦੀ ਸਿੱਧੀ ਨਿਰਾਦਰੀ ਹੈ, ਜਿਸ ਰਾਹੀਂ ਲੋਕਾਂ ਨੇ ਆਪਣੀ ਭਲਾਈ ਲਈ ਕੰਮ ਕਰਨ ਵਾਸਤੇ ਸੂਬਾ ਸਰਕਾਰ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਪਾਸ ਕੀਤੇ ਬਿੱਲ ਦੀ ਤਰਜ਼ ਉੱਤੇ ਪੰਜਾਬ ਸਰਕਾਰ ਨੇ ਇਹ ਬਿੱਲ ਬਣਾਇਆ ਹੈ, ਜਿਹੜਾ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਮੁੱਖ ਮੰਤਰੀ ਨੂੰ ਮੁਹੱਈਆ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਰਾਜਪਾਲ ਦੀ ਥਾਂ ਮੁੱਖ ਮੰਤਰੀ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ।

ਰਾਜਪਾਲ ਦੀ ਦਖ਼ਲਅੰਦਾਜ਼ੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਰਾਜਪਾਲ ਦੀ ਦਖ਼ਲਅੰਦਾਜ਼ੀ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਰਵਾਇਤੀ ਸ਼ਾਨ ਬਹਾਲ ਕਰਨ ਲਈ ਹਰੇਕ ਕਦਮ ਚੁੱਕੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.