ETV Bharat / state

Paperless Punjab Vidhan Sabha: ਪੇਪਰ ਲੈਸ ਹੋਈ ਪੰਜਾਬ ਦੀ ਵਿਧਾਨਸਭਾ, ਮੁੱਖ ਮੰਤਰੀ ਬੋਲੇ- ਸਮੇਂ ਦੇ ਨਾਲ ਚੱਲਣਾ ਜ਼ਰੂਰੀ - ਡਿਜ਼ੀਟਲ ਕੀਤੀ ਪੰਜਾਬ ਵਿਧਾਨਸਭਾ

ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੀ ਸ਼ੁਰੂਆਤ ਤੋਂ ਬਾਅਦ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਦਮ ਜਿੱਥੇ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰੇਗਾ, ਉਥੇ ਹੀ ਉਨ੍ਹਾਂ ਦੀ ਜਵਾਬਦੇਹੀ ਵੀ ਤੈਅ ਕਰੇਗਾ। (Paperless Punjab Vidhan Sabha)

Paperless Punjab Vidhan Sabha
Paperless Punjab Vidhan Sabha
author img

By ETV Bharat Punjabi Team

Published : Sep 21, 2023, 6:54 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੂੰ ਪੇਪਰ ਲੈਸ ਕਰਨ ਲਈ ਵਿਧਾਇਕਾਂ ਦਾ ਦੋ ਦਿਨੀ ਟ੍ਰੇਨਿੰਗ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਨੂੰ ਡਿਜ਼ੀਟਲ ਬਣਾਉਣ ਲਈ ਇਹ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੀ ਵਿਧਾਨ ਸਭਾ ਡਿਜ਼ੀਟਲ ਕੀਤੀ ਗਈ ਹੈ। ਹੁਣ ਏਥੇ ਸਾਰਾ ਕੰਮ ਪੇਪਰ ਲੈਸ ਹੋਵੇਗਾ ਅਤੇ ਵਿਧਾਨ ਸਭਾ ਦੀ ਕਾਰਵਾਈ ਦਾ ਪ੍ਰਸਾਰਣ ਵੀ ਵੈੱਬ ’ਤੇ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੇ ਨਾਲ ਚੱਲਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਨਵੀ ਤਕਨੀਕ ਨੂੰ ਛੇਤੀ ਅਪਣਾਉਂਦਾ ਹੈ। (Paperless Punjab Vidhan Sabha) (CM Mann Launches Neva Application)

  • ਅੱਜ ਡਿਜੀਟਲ ਹੋਈ ਪੰਜਾਬ ਦੀ ਵਿਧਾਨ ਸਭਾ ‘ਚ ਦੋ ਦਿਨਾਂ ਟਰੇਨਿੰਗ ਵਰਕਸ਼ਾਪ ‘ਚ ਹਿੱਸਾ ਲਿਆ…ਡਿਜੀਟਲ ਵਿਧਾਨ ਸਭਾ ਦੀ ਪਹਿਲਕਦਮੀ ਨਾਲ ਰੋਜ਼ਾਨਾ ਲੱਖਾਂ ਟਨ ਕਾਗ਼ਜ਼ ਬਚੇਗਾ ਤੇ ਨਾਲ ਹੀ ਰੁੱਖਾਂ ਦਾ ਵੀ ਬਚਾਅ ਹੋਵੇਗਾ…ਨਵੇਂ ਯੁੱਗ ‘ਚ ਨਵੀਆਂ ਤਕਨੀਕਾਂ ਰਾਹੀਂ ਕੰਮਕਾਜ ਨੂੰ ਆਸਾਨ ਬਣਾਉਣ ਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਡੀ ਸਰਕਾਰ ਲਗਾਤਾਰ… pic.twitter.com/ZIt6F3p7JE

    — Bhagwant Mann (@BhagwantMann) September 21, 2023 " class="align-text-top noRightClick twitterSection" data=" ">

ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਦੀ ਸ਼ੁਰੂਆਤ: ਮੁੱਖ ਮੰਤਰੀ ਮਾਨ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੀ ਸ਼ੁਰੂਆਤ ਤੋਂ ਬਾਅਦ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਦਮ ਜਿੱਥੇ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰੇਗਾ, ਉਥੇ ਹੀ ਉਨ੍ਹਾਂ ਦੀ ਜਵਾਬਦੇਹੀ ਵੀ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ,ਦੇਸ਼ ਦੀ ਪਹਿਲੀ ਅਜਿਹੀ ਵਿਧਾਨ ਸਭਾ ਹੈ ਜਿਸ ਨੇ ਦੇਸ਼ ਵਿੱਚ ਵੱਖ-ਵੱਖ ਐਪਲੀਕੇਸ਼ਨਾਂ ਦੀ ਸ਼ੁਰੂਆਤ ਕਰਕੇ ਅਤਿ-ਆਧੁਨਿਕ ਆਧੁਨਿਕ ਪ੍ਰਣਾਲੀ ਲਾਗੂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਆਮ ਆਦਮੀ ਦੀ ਭਲਾਈ ਅਤੇ ਵਿਧਾਇਕਾਂ ਨੂੰ ਅਪਡੇਟ ਰੱਖਣ ਦੇ ਉਦੇਸ਼ ਨਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਣਾਲੀ ਵਿਧਾਨ ਸਭਾ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਇਹ ਪਹਿਲਕਦਮੀ ਕਰਨ ਵਾਲਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।

  • ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਕਾਨਫਰੰਸ-ਕਮ-ਵਰਕਸ਼ਾਪ ਦੇ ਉਦਘਾਟਨ ਮੌਕੇ ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਤੋਂ Live... https://t.co/DMmV6nuWfo

ਲੋਕਾਂ ਦੀ ਖੁਸ਼ਹਾਲੀ ਲਈ ਚੁੱਕਾਂਗੇ ਹਰ ਕਦਮ: ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਨੂੰ ਲਾਈਵ ਕਰਨ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਸੂਬੇ ਦੀ ਭਲਾਈ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਕਦਮ ਚੁੱਕਿਆ ਜਾਵੇਗਾ।

ਦੋਵਾਂ ਧਿਰਾਂ ਦੇ ਵਿਧਾਇਕਾਂ ਨੂੰ ਲਾਭ: ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਸ ਪਹਿਲਕਦਮੀ ਦਾ ਲਾਭ ਵਿਰੋਧੀ ਧਿਰ ਅਤੇ ਸੱਤਾ ਧਿਰ, ਦੋਵਾਂ ਧਿਰਾਂ ਦੇ ਵਿਧਾਇਕਾਂ ਨੂੰ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਲੋਕ ਪੱਖੀ ਬਿੱਲਾਂ ਦਾ ਖਰੜਾ ਤਿਆਰ ਕਰਨ ਅਤੇ ਪਾਸ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਇੱਕ ਸਾਰਥਿਕ ਕਦਮ ਹੈ।

ਵਿਧਾਨ ਸਭਾ ਦਾ ਕੰਮਕਾਜ ਪੂਰੀ ਤਰ੍ਹਾਂ ਕਾਗਜ਼-ਰਹਿਤ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਹੁਣ ਵਿਧਾਨ ਸਭਾ ਦਾ ਕੰਮਕਾਜ ਪੂਰੀ ਤਰ੍ਹਾਂ ਕਾਗਜ਼-ਰਹਿਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰਾਜੈਕਟ ਤਹਿਤ ਵੱਖ-ਵੱਖ ਫੈਸਲਿਆਂ ਅਤੇ ਦਸਤਾਵੇਜ਼ਾਂ ਦੀ ਸਥਿਤੀ ਦਾ ਪਤਾ ਲਾਉਣਾ ਅਤੇ ਜਾਣਕਾਰੀ ਸਾਂਝੀ ਕਰਨਾ ਆਸਾਨ ਹੋਵੇਗਾ ਜੋ ਇਸ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ।

ਦੁਨੀਆਂ ਮੁਤਾਬਿਕ ਅਪਡੇਟ ਹੋਣ ਦੀ ਲੋੜ: ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਵੇਕਲੀ ਐਪਲੀਕੇਸ਼ਨ ਰਾਹੀਂ ਸਦਨ ਵਿੱਚ ਵਿਧਾਨ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ, ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਅਤਿ-ਆਧੁਨਿਕ ਡਿਜੀਟਾਈਜੇਸ਼ਨ ਪ੍ਰਕਿਰਿਆ ਨੂੰ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਸਮਾਂ ਹਰ ਗੁਜ਼ਰਦੇ ਦਿਨ ਨਾਲ ਨਿਰੰਤਰ ਬਦਲਦਾ ਜਾ ਰਿਹਾ ਹੈ ਅਤੇ ਸਾਨੂੰ ਅਜੋਕੀ ਦੁਨੀਆਂ ਮੁਤਾਬਿਕ ਅਪਡੇਟ ਹੋਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਐਪਲੀਕੇਸ਼ਨ ਰਾਹੀਂ ਜਾਣਕਾਰੀ ਹਾਸਲ ਕਰ ਸਕਣਗੇ ਅਤੇ ਮੈਂਬਰਾਂ ਨੂੰ ਆਈ-ਪੈਡ ਦੇ ਮਹਿਜ਼ ਇੱਕ ਕਲਿੱਕ ’ਤੇ ਸਦਨ ਦੀ ਕਾਰਵਾਈ ਸਬੰਧੀ ਅਪਡੇਟਡ ਜਾਣਕਾਰੀ ਮਿਲ ਜਾਵੇਗੀ।

ਪਹਿਲਾਂ ਹੀ ਦੋ ਕਾਗਜ਼- ਰਹਿਤ ਬਜਟ ਪੇਸ਼: ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਪ੍ਰਣਾਲੀ ਦੀ ਆਮਦ ਨਾਲ ਪੁਰਾਣੀ ਕਾਗਜ਼ੀ ਪ੍ਰਣਾਲੀ ’ਤੇ ਨਿਰਭਰਤਾ ਖ਼ਤਮ ਹੋ ਜਾਵੇਗੀ , ਜਿਸ ਨਾਲ ਵਾਤਾਵਰਣ ਦੀ ਸੰਭਾਲ ਹਿੱਤ ਰੁੱਖਾਂ ਨੂੰ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਾਤਾਵਰਣ ਦੀ ਸੁਰੱਖਿਆ ਲਈ ਪਹਿਲਾਂ ਹੀ ਦੋ ਕਾਗਜ਼- ਰਹਿਤ ਬਜਟ ਪੇਸ਼ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਯਾਦ ਕੀਤਾ ਕਿ ਜਦੋਂ ਉਹ ਹਿਮਾਚਲ ਵਿਧਾਨ ਸਭਾ ਵਿੱਚ ਸਦਨ ਦੀ ਕਾਰਵਾਈ ਦੇ ਡਿਜੀਟਲਾਈਜ਼ੇਸ਼ਨ ਨੂੰ ਦੇਖਣ ਲਈ ਗਏ ਸਨ, ਤਾਂ ਉਨ੍ਹਾਂ ਨੇ ਉੱਥੇ ਫੈਸਲਾ ਕੀਤਾ ਸੀ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਇਸ ਪ੍ਰਣਾਲੀ ਨੂੰ ਅਤਿ- ਆਧੁਨਿਕ ਸਾਧਨਾਂ ਨਾਲ ਪੰਜਾਬ ਵਿੱਚ ਵੀ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਇਹ ਸੁਪਨਾ ਸਾਕਾਰ ਹੋ ਗਿਆ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਅਸੀਂ ਨਾ ਸਿਰਫ ਪ੍ਰਣਾਲੀ ਨੂੰ ਅਪਣਾਇਆ ਹੈ ਸਗੋਂ ਸਾਡਾ ਸਿਸਟਮ ਬਾਕੀ ਸੂਬਿਆਂ ਨਾਲੋਂ ਕਿਤੇ ਵੱਧ ਅੱਪਡੇਟ ਵੀ ਹੈ।

ਵਿਧਾਨ ਸਭਾ ਦੀ ਵੈੱਬਸਾਈਟ ਅਤੇ ਨੇਵਾ ਬਰੌਸ਼ਰ ਜਾਰੀ: ਇਸ ਦੌਰਾਨ ਮੁੱਖ ਮੰਤਰੀ ਨੇ ਨੇਵਾ ਵਰਕਸ਼ਾਪ ਦੇ ਉਦਘਾਟਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ਅਤੇ ਨੇਵਾ ਬਰੌਸ਼ਰ ਜਾਰੀ ਕਰਨ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਡਿਜੀਟਲ ਵਿੰਗ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਮੈਂਬਰਾਂ ਨੂੰ ਆਈਪੈਡ ਵੰਡਣ ਦੀ ਸ਼ੁਰੂਆਤ ਵੀ ਕੀਤੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਆਈਪੈਡ ਸੌਂਪੇ।

ਇੱਕ ਕਲਿੱਕ ’ਤੇ ਸਹੀ ਜਾਣਕਾਰੀ ਮੁਹੱਈਆ: ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਨਿਵੇਕਲੀ ਐਪਲੀਕੇਸ਼ਨ ਨੂੰ ਅਪਣਾਉਣ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਇਸ ਪ੍ਰਣਾਲੀ ਦੇ ਕੰਮਕਾਜ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਮਹਿਜ਼ ਇੱਕ ਕਲਿੱਕ ’ਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਮੌਜੂਦਾ ਅਸੈਂਬਲੀ ਨੂੰ 11 ਯੋਗ ਡਾਕਟਰ, 14 ਪੋਸਟ ਗ੍ਰੈਜੂਏਟ, 17 ਵਕੀਲਾਂ ਵਾਲੀ ਸਭ ਤੋਂ ਪੜ੍ਹੀ-ਲਿਖੀ ਅਤੇ ਨੌਜਵਾਨ ਵਿਧਾਨ ਸਭਾ ਦੱਸਦਿਆਂ ਕਿਹਾ ਕਿ ਮੈਂਬਰਾਂ ਨੂੰ ਇਸ ਪ੍ਰਣਾਲੀ ਬਾਰੇ ਸਿਖਲਾਈ ਦੇਣ ਲਈ ਇੱਥੇ ਨੇਵਾ ਸੇਵਾ ਕੇਂਦਰ ਵੀ ਸਥਾਪਿਤ ਕੀਤਾ ਗਿਆ ਹੈ। ਸੰਧਵਾਂ ਨੇ ਇਹ ਵੀ ਦੱਸਿਆ ਕਿ ਅੰਤਰ ਵਿਭਾਗੀ ਪੱਤਰ ਵਿਹਾਰ ਨੂੰ ਵੀ ਜਲਦ ਹੀ ਇਲੈਕਟ੍ਰਾਨਿਕ ਵਿਧੀ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕਾਂ ਨੂੰ ਇਸ ਐਪਲੀਕੇਸ਼ਨ ਦੇ ਕੰਮਕਾਜ ਬਾਰੇ ਸਿਖਲਾਈ ਦੇਣ ਲਈ ਵਰਕਸ਼ਾਪ ਵੀ ਲਾਈ ਗਈ। (ਪ੍ਰੈਸ ਨੋਟ)

ETV Bharat Logo

Copyright © 2025 Ushodaya Enterprises Pvt. Ltd., All Rights Reserved.