ਚੰਡੀਗੜ੍ਹ: ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੂਜੇ ਦਿਨ ਵੀ ਜਾਰੀ ਹੈ। ਇਸ ਇਜਲਾਸ ਵਿੱਚ ਸ੍ਰੀ ਦਰਬਾਰ ਸਾਹਿਬ 'ਚ ਸਿੱਖ ਬੀਬੀਆਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਸੰਬੰਧੀ ਮਤਾ ਪੇਸ਼ ਕੀਤਾ ਗਿਆ।
ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬੀਬੀਆਂ ਲਈ ਸ੍ਰੀ ਦਰਬਾਰ ਸਾਹਿਬ ਵਿੱਚ ਕੀਰਤਨ ਕਰਨ ਦੀ ਆਗਿਆ ਹੋਣੀ ਚਾਹਿਦੀ ਹੈ। ਜਿਸ ਦਾ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਢੀਂਡਸਾ ਨੇ ਇਸ ਪ੍ਰਸਤਾਵ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਐਸਜੀਪੀਸੀ ਅਤੇ ਅਕਾਲ ਤਖ਼ਤ ਦੀ ਅਗਵਾਈ ਸਿੱਖ ਕੌਮ ਹੀ ਕਰਦਾ ਆ ਰਿਹਾ ਹੈ, ਇਸ ਪ੍ਰਸਤਾਵ 'ਤੇ ਚੰਨੀ ਨੇ ਕਿਹਾ ਕਿ ਤਖ਼ਤ ਅਤੇ ਐਸਜੀਪੀਸੀ ਵੱਲੋਂ ਸਮੇਂ ਦੀ ਜ਼ਰੂਰਤ ਦੇ ਹਿਸਾਬ ਨਾਲ ਬਦਲਾਅ ਕੀਤੇ ਗਏ ਹਨ
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਪ੍ਰਸਤਾਵ ਦਾ ਆਮ ਆਦਮੀ ਪਾਰਟੀ ਨੇ ਸਵਾਗਤ ਕਰ ਸਮਰਥਨ ਕੀਤਾ ਉੱਥੇ ਹੀ ਬੈਂਸ ਭਰਾਵਾਂ ਵੱਲੋਂ ਵੀ ਬੀਬੀਆਂ ਦੇ ਕੀਰਤਨ ਕਰਨ ਨੂੰ ਲੈ ਕੇ ਸਮਰਥਨ ਦਿੱਤਾ ਗਿਆ। ਜਿਸ ਤੋਂ ਬਾਅਦ ਬਹੁਮਤ ਨਾਲ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਪ੍ਰਸਤਾਵ ਪਾਸ ਕੀਤਾ ਗਿਆ।