ETV Bharat / state

Vigilance Raid Search Manpreet Badal : ਮਨਪ੍ਰੀਤ ਬਾਦਲ ਦੀ ਭਾਲ ਲਈ ਸ਼ਿਮਲਾ ਪਹੁੰਚੀ ਪੰਜਾਬ ਵਿਜੀਲੈਂਸ, ਹਿਮਾਚਲ 'ਚ ਵੱਖ-ਵੱਖ ਥਾਵਾਂ ਉੱਤੇ ਕੀਤੀ ਛਾਪੇਮਾਰੀ - Raid for arrest

Vigilance Raid Search Manpreet Badal : ਬਠਿੰਡਾ ਵਿੱਚ ਜ਼ਮੀਨ ਅਲਾਟਮੈਂਟ ਮਾਮਲੇ ਨੂੰ ਲੈਕੇ ਵਿਜੀਲੈਂਸ ਦੇ ਸ਼ਿਕੰਜੇ ਹੇਠ ਆਏ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਲਈ ਲਈ ਪੰਜਾਬ ਵਿਜੀਲੈਂਸ ਦੀ ਟੀਮ (Punjab Vigilance Team) ਹਿਮਾਚਲ ਵਿੱਚ ਰੇਡ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਵੀਰਵਾਰ ਸ਼ਾਮ ਤੋਂ ਇਹ ਰੇਡਾਂ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀਆਂ ਹਨ।

In Himachal, the Punjab Vigilance team conducted raids in different areas of Himachal in search of former finance minister Manpreet Badal.
Raid for search of Manpreet Badal: ਮਨਪ੍ਰੀਤ ਬਾਦਲ ਦੀ ਤਲਾਸ਼ ਲਈ ਸ਼ਿਮਲਾ ਪਹੁੰਚੀ ਪੰਜਾਬ ਵਿਜੀਲੈਂਸ ਦੀ ਟੀਮ,ਹਿਮਾਚਲ 'ਚ ਵੱਖ-ਵੱਖ ਥਾਵਾਂ ਉੱਤੇ ਕੀਤੀ ਗਈ ਰੇਡ
author img

By ETV Bharat Punjabi Team

Published : Sep 29, 2023, 2:24 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ (Former Finance Minister Manpreet Badal) ਖ਼ਿਲਾਫ਼ ਬੀਤੇ ਦਿਨੀ ਬਠਿੰਡਾ ਵਿੱਚ ਜ਼ਮੀਨ ਅਲਾਟਮੈਂਟ ਦੇ ਮਾਮਲੇ ਵਿੱਚ ਘਪਲਾ ਕਰਨ ਨੂੰ ਲੈਕੇ ਮਾਮਲਾ ਦਰਜ ਹੋਇਆ। ਉਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵਾਰੰਟ ਵੀ ਜਾਰੀ ਹੋਏ ਪਰ ਇਸ ਤੋਂ ਮਗਰੋਂ ਮਨਪ੍ਰੀਤ ਬਾਦਲ ਲਗਾਤਾਰ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਵਿਜੀਲੈਂਸ ਦੀਆਂ ਟੀਮਾਂ ਛਾਪੇਮਾਰੀ ਕਰਦੀਆਂ ਹੁਣ ਹਿਮਾਚਲ ਵਿੱਚ ਵੀ ਜਾ ਪੁੱਜੀਆਂ ਹਨ।

ਗ੍ਰਿਫ਼ਤਾਰੀ ਲਈ ਛਾਪੇਮਾਰੀ: ਮੀਡੀਆ ਰਿਪੋਰਟਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਸਾਬਕਾ ਖ਼ਜ਼ਾਨਾ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਵਿਜੀਲੈਂਸ ਦੀਆਂ ਟੀਮਾਂ ਨੇ ਸ਼ਿਮਲਾ ਸਮੇਤ ਹਿਮਾਚਲ ਦੀਆਂ ਵੱਖ-ਵੱਖ ਥਾਵਾਂ ਵਿੱਚ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਿਕ ਵੀਰਵਾਰ ਰਾਤ ਤੋਂ ਹੀ ਮਨਪ੍ਰੀਤ ਬਾਦਲ ਦੀ ਭਾਲ 'ਚ ਛਾਪੇਮਾਰੀ (Raid for arrest) ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਦੀ ਟੀਮ ਨੇ ਬੀਤੀ ਰਾਤ ਸ਼ਿਮਲਾ ਦੇ ਝੰਜੇੜੀ ਵਿੱਚ ਛਾਪੇਮਾਰੀ ਕੀਤੀ ਪਰ ਮਨਪ੍ਰੀਤ ਬਾਦਲ ਦਾ ਕੋਈ ਸੁਰਾਗ ਨਹੀਂ ਮਿਲਿਆ। ਅੱਜ ਸ਼ਿਮਲਾ ਦੇ ਮਸ਼ੋਬਰਾ, ਚੈਲ-ਕੋਟੀ, ਕੁਫਰੀ ਅਤੇ ਫਾਗੂ ਵਿੱਚ ਮਨਪ੍ਰੀਤ ਦੇ ਸੰਭਾਵਿਤ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਛਾਪੇਮਾਰੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਹ ਵੀ ਕਿਹਾ ਜਾ ਰਿਹਾ ਕਿ ਮਨਪ੍ਰੀਤ ਬਾਦਲ ਦੀ ਭਾਲ 6 ਸੂਬਿਆਂ ਵਿੱਚ ਹੋ ਰਹੀ,ਜਿਸ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ,ਹਿਮਾਚਲ,ਰਾਜਧਾਨੀ ਦਿੱਲੀ,ਉੱਤਰਾਖੰਡ ਅਤੇ ਰਾਜਸਥਾਨ ਸ਼ਾਮਿਲ ਹਨ।

ਪਹਿਲਾਂ ਦੀ ਦਰਜ ਸ਼ਿਕਾਇਤ ਉੱਤੇ ਕਾਰਵਾਈ: ਵਿਜੀਲੈਂਸ ਟੀਮ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸਾਲ 2021 ਵਿੱਚ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਕੀਤੀ ਸੀ। ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿੱਚ ਵਿਜੀਲੈਂਸ ਟੀਮ ਪਿਛਲੇ ਕਈ ਮਹੀਨਿਆਂ ਤੋਂ ਜਾਂਚ ਵੀ ਕਰ ਰਹੀ ਸੀ। ਇਸ ਤੋਂ ਮਗਰੋਂ ਐੱਫਆਈਆਰ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਮਨਪ੍ਰੀਤ ਬਾਦਲ ਦੀ ਭਾਲ ਵਿੱਚ ਜੁਟੀ ਹੋਈ ਹੈ। ਇਹ ਵੀ ਦੱਸਣਾ ਲਾਜ਼ਮੀ ਹੈ ਕਿ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਉੱਤੇ ਆਮਦਨ ਤੋਂ ਵੱਧ ਸਰੋਤਾਂ ਦੇ ਵੀ ਇਲਜ਼ਾਮ ਹਨ ਅਤੇ ਇਨ੍ਹਾਂ ਇਲਜ਼ਾਮਾਂ ਦੀ ਵੀ ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.