ETV Bharat / state

ਪੌਂਗ ਡੈਮ ਤੋਂ ਫਿਰ ਛੱਡਿਆ ਜਾਵੇਗਾ ਪਾਣੀ, ਮੁੜ ਮੰਡਰਾਇਆ ਹੜ੍ਹਾਂ ਦਾ ਖ਼ਤਰਾ - ਭਾਖੜਾ ਡੈਮ

ਭਾਖੜਾ ਡੈਮ ਤੋਂ ਪਾਣੀ ਛੱਡਣ ਨਾਲ ਪੰਜਾਬ  ਦਾ ਪਹਿਲਾ ਹੀ ਬਹੁਤ ਨੁਕਸਾਨ ਹੋ ਗਿਆ ਹੈ ਇਹ ਨੁਕਸਾਨ ਹਲੇ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ ਅਤੇ ਲੋਕਾਂ ਨੂੰ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਡਰ ਸਤਾਉਣ ਲੱਗ ਪਿਆ ਹੈ ਕਿਉਕੀ ਫਿਰ ਡੈਮ ਤੋਂ ਪਾਣੀ ਛੱਡਣ ਦਾ ਫ਼ੈਸਲਾ ਲਿਆ ਹੈ।

ਪੌਂਗ ਡੈਮ
author img

By

Published : Sep 3, 2019, 11:06 PM IST

ਚੰਡੀਗੜ੍ਹ: ਪਿਛਲੇ ਦਿਨਾਂ ਵਿੱਚ ਭਾਖੜਾ ਡੈਮ ਤੋਂ ਪਾਣੀ ਛੱਡਣ ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਆ ਗਏ ਸਨ ਹੜ੍ਹ ਕਾਰਨ ਪੰਜਾਬ ਦਾ ਬਹੁਤ ਜਾਨੀ ਮਾਲੀ ਨੁਕਸਾਨ ਹੋਇਆ ਹੈ। ਹੁਣ ਇੱਕ ਵਾਰ ਫਿਰ ਡੈਮ ਤੋਂ ਪਾਣੀ ਛੱਡਣ ਦਾ ਫ਼ੈਸਲਾ ਲਿਆ ਹੈ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਪੌਂਗ ਡੈਮ ਦਾ ਦੌਰਾ ਕਰਕੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਬੀਬੀਐਮਬੀ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

ਈਸ਼ਾ ਕਾਲੀਆ ਨੇ ਕਿਹਾ ਕਿ ਬੀਬੀਐਮਬੀ (ਭਾਖੜਾ-ਬਿਆਸ ਮੈਨੇਜਮੈਂਟ ਬੋਰਡ) ਵੱਲੋਂ ਪੌਂਗ ਡੈਮ ਤੋਂ 26 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਕਿ ਪਾਣੀ ਛੱਡਣ ਨਾਲ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੇ ਹਾਲਾਤ ਪੈਦਾ ਨਹੀਂ ਹੋਣਗੇ।

ਈਸ਼ਾ ਕਾਲੀਆ ਨੇ ਦੱਸਿਆ ਕਿ ਜੇ 26 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ, ਤਾਂ ਉਹ ਦਿਨ ਵੇਲੇ ਹੀ ਛੱਡਿਆ ਜਾਵੇਗਾ, ਪਰ ਫਿਲਹਾਲ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਾਫੀ ਹੇਠਾਂ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ।

ਇਸ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਨ੍ਹਾਂ ਦਾ ਨੰਬਰ 01882-220412 ਹੈ, ਦਸੂਹਾ ਸਬ-ਡਵੀਜ਼ਨ ਦੇ ਕੰਟਰੋਲ ਰੂਮ ਦਾ ਨੰਬਰ 1883-285024 ਅਤੇ ਮੁਕੇਰੀਆਂ ਸਬ-ਡਵੀਜ਼ਨ ਦੇ ਕੰਟਰੋਲ ਰੂਮ ਦਾ ਨੰਬਰ 01883-246214 ਹੈ।

ਉਨ੍ਹਾਂ ਦੱਸਿਆ ਕਿ 14 ਹਜ਼ਾਰ ਕਿਊਸਿਕ ਪਾਣੀ ਸਪਿਲ ਵੇਅ ਰਾਹੀਂ ਛੱਡਿਆ ਜਾ ਰਿਹਾ ਹੈ ਤੇ 12 ਹਜ਼ਾਰ ਕਿਊਸਿਕ ਪਾਣੀ ਟਰਬਾਇਨ ਰਾਹੀਂ ਛੱਡਿਆ ਜਾ ਰਿਹਾ ਹੈ, ਜੋ ਬੀਬੀਐਮਬੀ ਵੱਲੋਂ ਰੁਟੀਨ ਵਿੱਚ ਹੀ ਛੱਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ 14 ਹਜ਼ਾਰ ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾਵੇਗਾ ਤੇ 12 ਹਜ਼ਾਰ ਮੁਕੇਰੀਆਂ ਹਾਈਡਲ ਵਿੱਚ ਛੱਡਿਆ ਜਾਵੇਗਾ।

ਇਹ ਵੀ ਪੜੋ: ਮਿਤਾਲੀ ਰਾਜ ਨੇ ਲਿਆ ਟੀ-20 ਤੋਂ ਸੰਨਿਆਸ

ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਸਬ-ਡਵੀਜ਼ਨ ਦਸੂਹਾ ਤੇ ਮੁਕੇਰੀਆਂ ਵਿਚਲੇ ਪਿੰਡ ਪ੍ਰਭਾਵਿਤ ਹੁੰਦੇ ਹਨ, ਇਸ ਲਈ ਇਨ੍ਹਾਂ ਸਬ-ਡਵੀਜ਼ਨਾਂ ਅਧੀਨ ਪੈਂਦੇ ਨਾਜ਼ੁਕ ਪਿੰਡਾਂ ਵਿਚ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਪ੍ਰਸਾਸ਼ਨ ਵਲੋਂ ਸਿਹਤ ਸਹੂਲਤਾਂ ਤੋਂ ਇਲਾਵਾ ਰਾਸ਼ਨ, ਤਰਪਾਲਾਂ, ਲਾਈਫ ਜੈਕਟਾਂ, ਟੈਂਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕਰ ਦਿੱਤੇ ਗਏ ਹਨ।

Intro:Body:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.