ETV Bharat / state

Punjab Weather Update: ਭਾਖੜਾ 'ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਦੇ 11 ਜ਼ਿਲ੍ਹਿਆ ਵਿੱਚ ਮੀਂਹ ਦਾ ਅਲਰਟ - Punjab Rain Update

ਹੜ੍ਹਾਂ ਦੀ ਮਾਰ ਤੋਂ ਪਰੇਸ਼ਾਨ ਪੰਜਾਬ ਦੇ ਸਾਹ ਹੁਣ ਮੁੜ ਤੋਂ ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਸੂਤ ਦਿੱਤੇ ਨੇ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਮੀਂਹ ਕਰਕੇ ਭਾਖੜਾ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਾਰਣ ਪੰਜਾਬ ਦੇ ਲੋਕਾਂ ਦੀ ਚਿੰਤਾ ਵਧ ਗਈ ਹੈ।

Rain alert in 11 districts of Punjab
ਭਾਖੜਾ 'ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਦੇ 11 ਜ਼ਿਲ੍ਹਿਆ ਵਿੱਚ ਮੀਂਹ ਦਾ ਅਲਰਟ
author img

By

Published : Jul 29, 2023, 12:41 PM IST

ਚੰਡੀਗੜ੍ਹ: ਪੰਜਾਬ ਵਿੱਚ ਕਹਿਰ ਦੀ ਬਰਸਾਤ ਨੇ ਤਬਾਹੀ ਮਚਾਈ, ਹੁਣ ਹੋਲੀ-ਹੋਲੀ ਬਰਸਾਤ ਦਾ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੈ ਪਰ ਇਸ ਵਿਚਾਲੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਕਾਲੇ ਬੱਦਲ ਛਾਏ ਹੋਏ ਨੇ। ਪਹਿਲਾਂ ਹੀ ਹੜ੍ਹ ਦੀ ਮਾਰ ਹੰਢਾ ਰਹੇ ਲੋਕ ਹੁਣ ਹੋਰ ਬਰਸਾਤ ਨਹੀਂ ਚਾਹੁੰਦੇ। ਅਜਿਹੇ ਵਿੱਚ ਕਾਲੇ ਬੱਦਲ ਲੋਕਾਂ ਲਈ ਬੁਰੇ ਸੁਫਨੇ ਵਾਂਗ ਹਨ। ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਮੁਤਾਬਿਕ ਫਾਜ਼ਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਵੀ ਪੰਜਾਬ ਵਿੱਚ ਕੋਈ ਖਾਸ ਮੀਂਹ ਨਹੀਂ ਪਿਆ। ਪਟਿਆਲਾ ਅਤੇ ਲੁਧਿਆਣਾ ਵਿੱਚ 4-4 ਮਿਲੀਮੀਟਰ, ਬਰਨਾਲਾ ਵਿੱਚ 19.5 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 6 ਮਿਲੀਮੀਟਰ, ਮੋਗਾ ਵਿੱਚ 3.5 ਮਿਲੀਮੀਟਰ, ਰੋਪੜ ਵਿੱਚ 2.5 ਮਿਲੀਮੀਟਰ ਅਤੇ ਬਲਾਚੌਰ ਵਿੱਚ 5 ਮਿ.ਮੀ. ਮੀਂਹ ਹੋ ਸਕਦਾ ਹੈ।

ਪਹਾੜੀ ਇਲਾਕਿਆਂ 'ਚ ਮੀਂਹ ਨੇ ਵਧਾਇਆ ਡੈਮ ਦਾ ਪਾਣੀ: ਦੱਸ ਦਈਏ ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਲਗਾਤਾਰ ਹੋ ਰਿਹਾ ਹੈ ਜਿਸ ਕਰਕੇ ਭਾਖੜਾ ਅਤੇ ਨੰਗਲ ਡੈਮ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਾਣੀ ਨੂੰ ਕੰਟਰੋਲ ਵਿੱਚ ਰੱਖਣ ਲਈ ਲੋੜ ਮੁਤਾਬਿਕ ਸਤਲੁਜ ਦਰਿਆ ਅਤੇ ਬੀਬੀਐੱਮਬੀ ਨਹਿਰ ਵਿੱਚ ਪਾਣੀ ਅਧਿਕਾਰੀਆਂ ਵੱਲੋਂ ਛੱਡਿਆ ਜਾ ਰਿਹਾ ਹੈ। ਦੱਸ ਦਈਏ ਭਾਖੜੇ ਡੈਮ ਵਿੱਚ ਅੱਜ ਪਾਣੀ ਦਾ ਪੱਧਰ ਪਿਛਲੇ ਦਿਨ ਨਾਲੋਂ ਡੇਢ ਫੁੱਟ ਵੱਧ ਹੈ। ਜਿੱਥੇ ਬੀਤੇ ਦਿਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1658.01 ਫੁੱਟ ਤੱਕ ਪਹੁੰਚ ਗਿਆ ਸੀ, ਉੱਥੇ ਹੀ ਸ਼ਨੀਵਾਰ ਸਵੇਰੇ ਪਾਣੀ ਦਾ ਪੱਧਰ 1659.51 ਫੁੱਟ ਸੀ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 68403 ਕਿਊਸਿਕ ਸੀ ਜਦੋਂ ਕਿ ਟਰਬਾਈਨਾਂ ਰਾਹੀਂ ਸਿਰਫ਼ 41641 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।

ਇਸੇ ਤਰ੍ਹਾਂ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 19200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਅਜੇ ਵੀ 1680 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਕਰੀਬ 21 ਫੁੱਟ ਹੇਠਾਂ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.