ਚੰਡੀਗੜ੍ਹ: ਪੰਜਾਬ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਅੱਗੇ ਵੀ ਬਣੀਰਹੇਗੀ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਪੰਜਾਬ ਵਿੱਚ ਬੱਦਲ (cold wave may increase in Punjab) ਛਾਏ ਰਹੇ ਅਤੇ ਲੁਧਿਆਣਾ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ। ਆਉਂਦੇ ਦਿਨਾਂ ਵਿਚ ਪੰਜਾਬ ਅੰਦਰ ਫਿਰ ਤੋਂ ਸੰਘਣੀ ਧੁੰਦ ਅਤੇ ਕੋਹਰਾ ਛਾਅ ਸਕਦਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 1 ਜਨਵਰੀ ਤੋਂ ਪੰਜਾਬ ਵਿਚ ਮੁੜ ਤੋਂ ਸ਼ੀਤ ਲਹਿਰ ਦਾ ਪ੍ਰਕੋਪ ਵੇਖਣ ਨੂੰ ਮਿਲੇਗਾ। ਪੰਜਾਬ ਸਮੇਤ ਉੱਤਰ ਭਾਰਤ ਦੇ ਹੋਰ ਕਈ ਹਿੱਸਿਆਂ ਵਿਚ ਵੀ ਸ਼ੀਤ ਲਹਿਰ ਦਾ ਕਹਿਰ ਚੱਲੇਗਾ।
ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ: ਪੰਜਾਬ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ। ਮੌਸਮ ਵਿਭਾਗ ਮੁਤਾਬਕ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਅੱਗੇ ਵੀ ਬਣੀਰਹੇਗੀ।ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਵੈਸਟਰਨ ਡਿਸਟਰਬੈਂਸ ਦੇ (Punjab Weather news) ਸਰਗਰਮ ਹੋਣ ਕਾਰਨ ਪੰਜਾਬ ਵਿੱਚ ਬੱਦਲ ਛਾਏ ਰਹੇ ਅਤੇ ਲੁਧਿਆਣਾ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ।
"ਫ਼ਸਲਾਂ ਲਈ ਚੰਗੀ ਹੈ ਠੰਢ": ਮਾਹਿਰਾਂ ਅਨੁਸਾਰ ਇਹ ਮੀਂਹ ਕਣਕ ਦੀ ਫ਼ਸਲ ਲਈ ਕਿਸੇ ਖਾਦ ਤੋਂ ਘੱਟ ਨਹੀਂ ਹੈ, ਕਿਉਂਕਿ ਧੁੰਦ ਦੇ ਨਾਲ-ਨਾਲ ਮੀਂਹ ਕਣਕ ਲਈ ਬਹੁਤ ਜ਼ਰੂਰੀ ਸੀ। ਸ਼ੁਰੂ ਹੋਈ ਬਾਰਿਸ਼ ਨੇ ਵੀ ਕਿਸਾਨਾਂ ਨੂੰ ਕਾਫੀ ਰਾਹਤ ਦਿੱਤੀ ਹੈ। ਹੁਣ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਹੋ ਗਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸੀਜ਼ਨ ਦੀ ਇਹ ਬਾਰਿਸ਼ ਉਨ੍ਹਾਂ ਲਈ ਲਾਹੇਵੰਦ ਸਾਬਤ ਹੋਵੇਗੀ। ਇਸ ਦੇ ਨਾਲ ਹੀ ਡਾਕਟਰਾਂ ਨੇ ਮੀਂਹ ਕਾਰਨ ਮੌਸਮ ਵਿੱਚ ਆਏ ਬਦਲਾਅ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕਮਰਾ ਬੰਦ ਕਰਕੇ ਚੁੱਲ੍ਹਾ ਨਾ ਜਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਮੌਸਮ ਦਾ ਹਾਲ: ਮੌਸਮ ਵਿਿਗਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਰਾਜਧਾਨੀ ਚੰਡੀਗੜ੍ਹ ਅਨੁਸਾਰ ਘੱਟ ਤੋਂ ਘੱਟ ਤਾਪਮਾਨ 10.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਚੰਡੀਗੜ੍ਹ ਏਅਰਪੋਰਟ 'ਚ 11.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 8.4 ਡਿਗਰੀ ਸੈਲਸੀਅਸ, ਪਟਿਆਲਾ 8.0 ਡਿਗਰੀ ਸੈਲਸੀਅਸ, ਪਠਾਨਕੋਟ ਵਿਚ 12.4 ਡਿਗਰੀ ਸੈਲਸੀਅਸ, ਬਠਿੰਡਾ 5.0 ਡਿਗਰੀ ਸੈਲਸੀਅਸ, ਫਰੀਦਕੋਟ 10.0 ਡਿਗਰੀ ਸੈਲਸੀਅਸ, ਗੁਰਦਾਸਪੁਰ 5.3 ਡਿਗਰੀ ਸੈਲਸੀਅਸ, ਬੱਲੋਵਾਲ ਸ਼ੌਕਰੀ ਵਿਚ ਤਾਪਮਾਨ ਮਾਈਨਸ ਡਿਗਰੀ ਸੈਲਸੀਅਸ, ਅੰਮ੍ਰਿਤਸਰ 7.9 ਡਿਗਰੀ ਸੈਲਸੀਅਸ, ਬਰਨਾਲਾ 9.6 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ ਵਿਚ 8.7 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ 8.4 ਡਿਗਰੀ ਸੈਲਸੀਅਸ, ਹੁਸ਼ਿਆਰਪੁਰ 10.4 ਡਿਗਰੀ ਸੈਲਸੀਅਸ, ਨੂਰਮਹਿਲ 10.8 ਡਿਗਰੀ ਸੈਲਸੀਅਸ, ਲੁਧਿਆਣਾ 9.3 ਡਿਗਰੀ ਸੈਲਸੀਅਸ, ਸਮਰਾਲਾ 10.4 ਡਿਗਰੀ ਸੈਲਸੀਅਸ, ਮੋਗਾ 9.3 ਡਿਗਰੀ ਸੈਲਸੀਅਸ, ਸੰਗਰੂਰ ਵਿਚ ਘੱਟੋ-ਘੱਟ ਤਾਪਮਾਨ ਮਾਈਨਸ ਡਿਗਰੀ ਵਿਚ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: PM Modi with Heeraba ਤਸਵੀਰਾਂ 'ਚ ਦੇਖੋ PM ਮੋਦੀ ਦੀ ਮਾਂ ਹੀਰਾ ਬਾ ਨਾਲ ਬਾਂਡਿੰਗ