ETV Bharat / state

ਜੇ ਖੇਤੀ ਆਰਡੀਨੈਂਸ ਬਿੱਲ ਵਾਪਸ ਨਾ ਲਏ ਤਾਂ ਵਿਗੜ ਸਕਦਾ ਹੈ ਪੰਜਾਬ ਦਾ ਮਾਹੌਲ: ਐਨ.ਕੇ ਸ਼ਰਮਾ

author img

By

Published : Sep 25, 2020, 6:13 PM IST

ਖੇਤੀ ਆਰਡੀਨੈਂਸ ਬਿੱਲ ਵਿਰੁੱਧ ਡੇਰਾਬੱਸੀ ਤੋਂ ਵਿਧਾਇਕ ਐਨ.ਕੇ ਸ਼ਰਮਾ ਵੱਲੋਂ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਧਰਨਾ ਲਗਾ ਕੇ ਤਿੰਨ ਘੰਟੇ ਲਈ ਉਸ ਨੂੰ ਜਾਮ ਕੀਤਾ ਗਿਆ।

ਫ਼ੋਟੋ।
ਫ਼ੋਟੋ।

ਚੰਡੀਗੜ੍ਹ: ਖੇਤੀ ਆਰਡੀਨੈਂਸ ਬਿੱਲਾਂ ਵਿਰੁੱਧ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸਿਆਸੀ ਪਾਰਟੀਆਂ ਸਣੇ ਕਲਾਕਾਰ ਵੀ ਕਿਸਾਨਾਂ ਦੇ ਹੱਕ ਵਿੱਚ ਧਰਨਿਆਂ 'ਤੇ ਪਹੁੰਚੇ ਪਰ ਉਥੇ ਹੀ ਵੱਖਰੇ ਤੌਰ 'ਤੇ ਅਕਾਲੀ ਦਲ ਵੱਲੋਂ ਉਲੀਕੇ ਗਏ ਧਰਨੇ ਦੌਰਾਨ ਡੇਰਾਬੱਸੀ ਤੋਂ ਵਿਧਾਇਕ ਐਨ.ਕੇ ਸ਼ਰਮਾ ਵੱਲੋਂ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਧਰਨਾ ਲਗਾ ਕੇ ਤਿੰਨ ਘੰਟੇ ਲਈ ਜਾਮ ਕੀਤਾ ਗਿਆ।

ਵੇਖੋ ਵੀਡੀਓ

ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਐਨ.ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਲੜਾਈ ਲੜੀ ਹੈ ਤੇ ਅੱਗੇ ਵੀ ਲੜਦਾ ਰਹੇਗਾ ਤੇ ਅਕਾਲੀ ਦਲ ਹਰ ਇੱਕ ਜਥੇਬੰਦੀ ਦਾ ਸਵਾਗਤ ਕਰਦੀ ਹੈ ਜੋ ਕਿਸਾਨਾਂ ਦੇ ਹੱਕ ਵਿੱਚ ਡਟੀ ਹੋਈ ਹੈ।

ਸ਼ਰਮਾ ਮੁਤਾਬਕ ਇਨ੍ਹਾਂ ਖੇਤੀ ਆਰਡੀਨੈਂਸ ਬਿੱਲਾਂ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੀ ਕਿਸਾਨੀ ਨੌਜਵਾਨੀ 'ਤੇ ਵਪਾਰੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬ ਦੇ ਵਿੱਚ 80 ਫੀਸਦੀ ਖੇਤੀਬਾੜੀ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ।

ਸ਼ਰਮਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਆਰਡੀਨੈਂਸ ਬਿੱਲ ਵਾਪਸ ਲੈਣ 'ਤੇ ਉਹ ਮਜਬੂਰ ਕਰ ਦੇਣਗੇ ਤੇ ਸੂਬੇ ਦੇ ਹਾਲਾਤ ਅਤੇ ਲਾਅ ਐਂਡ ਆਰਡਰ ਵੀ ਵਿਗੜ ਸਕਦੇ ਹਨ। ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 2017 ਵਿੱਚ ਵਿਧਾਨ ਸਭਾ ਦੇ ਵਿੱਚ ਏਪੀਐਮਸੀ ਐਕਟ ਖੁਦ ਲਾਗੂ ਕਰ ਦਿੱਤਾ।

ਇੰਨਾ ਹੀ ਨਹੀਂ ਕਾਂਗਰਸ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਖੇਤੀ ਆਰਡੀਨੈਂਸ ਬਿੱਲ ਲਿਆਉਣ ਦਾ ਜ਼ਿਕਰ ਕੀਤਾ ਗਿਆ ਸੀ। 6 ਮੈਂਬਰੀ ਕਮੇਟੀ ਦੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਮਲ ਨਾਥ ਵੱਲੋਂ ਵੀ ਇਨ੍ਹਾਂ ਖੇਤੀ ਆਰਡੀਨੈਂਸਾਂ 'ਤੇ ਮੋਹਰ ਲਗਾਈ ਗਈ ਹੈ।

ਐਨ.ਕੇ ਸ਼ਰਮਾ ਨੇ ਕਿਹਾ ਕਿ ਜਦੋਂ ਤੱਕ ਖੇਤੀ ਆਰਡੀਨੈਂਸ ਬਿੱਲ ਵਾਪਸ ਨਹੀਂ ਲਏ ਜਾਂਦੇ, ਸੂਬੇ ਦੇ ਵਿੱਚ ਅਕਾਲੀ ਦਲ ਵੱਲੋਂ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.