ETV Bharat / state

ਸੁਖਬੀਰ ਬਾਦਲ 'ਤੇ ਵਰ੍ਹੇ ਕੈਪਟਨ, ਕਿਹਾ- ਪਹਿਲਾਂ ਕੇਂਦਰ ਨੂੰ ਆਖੋ ਅਲਵਿਦਾ - shiromani akali dal protest

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਤੇਲ 'ਤੇ ਵੈਟ ਵਧਾਉਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੇਂਦਰ ਨਾਲੋਂ ਗੱਠਜੋੜ ਤੋੜਣ ਦੀ ਚੁਣੌਤੀ ਦਿੱਤੀ।

'ਤੇਲ ਕੀਮਤਾਂ 'ਚ ਵਾਧੇ 'ਤੇ ਪਹਿਲਾਂ ਕੇਂਦਰ ਨੂੰ ਅਲਵਿਦਾ ਆਖੋ, ਫੇਰ ਪੰਜਾਬ 'ਚ ਵੈਟ 'ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕਰੋ'

author img

By

Published : Jul 8, 2020, 7:52 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਵਿੱਚ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਨੱਚਣਾ ਬੰਦ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਸੁਖਬੀਰ ਬਾਦਲ ਨੂੰ ਤੇਲ 'ਤੇ ਵੈਟ ਵਧਾਉਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੇਂਦਰ ਨਾਲੋਂ ਗੱਠਜੋੜ ਤੋੜਣ ਦੀ ਚੁਣੌਤੀ ਦਿੱਤੀ ਹੈ।

ਸੁਖਬੀਰ ਵੱਲੋਂ ਵੈਟ ਵਾਧੇ 'ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕੀਤੇ ਰੋਸ ਪ੍ਰਦਰਸ਼ਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬ ਦੇ ਲੋਕਾਂ ਦੀ ਜਾਨ ਜ਼ੋਖਮ ਵਿੱਚ ਪਾ ਕੇ ਰਾਜਨੀਤੀ ਤੋਂ ਪ੍ਰੇਰਿਤ ਕਦਮ ਨੂੰ ਚੁੱਕਣ ਦੀ ਬਜਾਏ ਕੇਂਦਰ ਸਰਕਾਰ 'ਤੇ ਤੇਲ ਕੀਮਤਾਂ ਘਟਾਉਣ ਲਈ ਦਬਾਅ ਬਣਾਉਣਾ ਚਾਹੀਦਾ ਹੈ ਕਿਉਂਕਿ ਦੇਸ਼ ਵਿੱਚ ਅਨਲੌਕ 1.0 ਦੀ ਸ਼ੁਰੂਆਤ ਤੋਂ ਹੀ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਕੀਮਤਾਂ ਵਿੱਚ ਕਈ ਗੁਣਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਦੇਸ਼ ਵਾਸੀਆਂ ਨੂੰ ਹੋਰ ਵੀ ਰੜਕਦਾ ਹੈ ਕਿਉਂਕਿ ਇਹ ਵਾਧਾ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਵਰਣਨਯੋਗ ਗਿਰਾਵਟ ਦੇ ਬਾਵਜੂਦ ਕੀਤਾ ਗਿਆ।

ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2016 ਤੋਂ ਐਨ.ਡੀ.ਏ. ਸਰਕਾਰ ਜਿਸ ਵਿੱਚ ਅਕਾਲੀ ਦਲ ਵੀ ਭਾਈਵਾਲ ਹੈ, ਨੇ ਡੀਜ਼ਲ 'ਤੇ ਟੈਕਸਾਂ ਵਿੱਚ 900 ਫੀਸਦੀ ਅਤੇ ਪੈਟਰੋਲ 'ਤੇ 700 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਵਿਸ਼ਵ ਵਿੱਚ ਸਭ ਤੋਂ ਉਪਰ ਪਹੁੰਚ ਗਈਆਂ ਹਨ। ਕੈਪਟਨ ਨੇ ਕਿਹਾ ਕਿ ਭਾਵੇਂ ਹੋਰ ਸਾਰੇ ਕੇਂਦਰੀ ਕਰਾਂ ਵਿੱਚ ਸੂਬੇ ਦਾ 42 ਫੀਸਦੀ ਹਿੱਸਾ ਹੈ ਜਦਕਿ ਪੈਟਰੋਲੀਅਮ ਉਤਪਾਦਾਂ 'ਤੇ ਆਬਕਾਰੀ ਨਹੀਂ ਸੈੱਸ ਜ਼ਰੀਏ ਟੈਕਸ ਵਧਾਇਆ ਜਾਂਦਾ ਹੈ, ਜਿਸ ਕਰਕੇ ਸੂਬੇ ਆਪਣੇ ਹਿੱਸੇ ਤੋਂ ਵਿਰਵੇ ਰਹਿ ਜਾਂਦੇ ਹਨ ਅਤੇ ਜੂਨ, 2020 ਵਿੱਚ ਤੇਲ ਵਾਧੇ ਦੇ ਲਗਾਤਾਰ 22 ਦਿਨਾਂ ਤੋਂ ਇਕੱਤਰ ਹੋਏ 2 ਲੱਖ ਕਰੋੜ ਤੋਂ ਵੱਧ ਦਾ ਸਮੁੱਚਾ ਮਾਲੀਆ ਕੇਂਦਰ ਦੇ ਖਜ਼ਾਨੇ ਵਿੱਚ ਜਾ ਰਿਹਾ ਸੀ।

ਮੁੱਖ ਮੰਤਰੀ ਨੇ ਕਿਹਾ,''ਅਸੀਂ ਵੈਟ ਵਿੱਚ ਇੱਕੋ ਵਾਧੇ ਨਾਲ ਜੋ ਕਮਾਈ ਕੀਤੀ ਹੈ, ਕੇਂਦਰ ਵੱਲੋਂ ਜੂਨ ਮਹੀਨੇ ਵਿੱਚ ਤੇਲ ਕੀਮਤਾਂ ਵਿੱਚ ਹੋਏ ਇਜ਼ਾਫੇ ਨਾਲ ਕੀਤੀ ਕਮਾਈ ਦੀ ਤੁਲਨਾ ਵਿੱਚ ਕੁਝ ਵੀ ਨਹੀਂ।'' ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਪਹਿਲਾਂ ਉਹ ਕੇਂਦਰ ਸਰਕਾਰ ਨੂੰ ਕੀਮਤਾਂ 'ਚ ਵਾਧਾ ਵਾਪਸ ਲੈਣ ਲਈ ਆਖੇ ਜਿਸ ਦਾ ਉਨ੍ਹਾਂ ਤੋਂ ਇਲਾਵਾ ਕਿਸੇ ਨੂੰ ਵੀ ਫਾਇਦਾ ਨਹੀਂ ਹੋਇਆ।

ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਬਾਰੇ ਸੁਖਬੀਰ ਵੱਲੋਂ ਕੀਤੇ ਦਾਅਵੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਕੇਂਦਰ ਸਰਕਾਰ ਉਸ ਦੇ ਹੀ ਭਾਈਵਾਲ ਵੱਲੋਂ ਉਠਾਏ ਮੁੱਦੇ ਨੂੰ ਬਹੁਤੀ ਤਵੱਜੋਂ ਨਹੀਂ ਦਿੰਦੀ, ਜਿਸ ਕਰਕੇ ਅਕਾਲੀ ਦਲ ਨੂੰ ਇਕ ਦਿਨ ਵੀ ਗੱਠਜੋੜ 'ਚ ਨਹੀਂ ਰਹਿਣਾ ਚਾਹੀਦਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕ ਵੰਡ ਘੁਟਾਲੇ ਦੇ ਬੇਬੁਨਿਆਦ ਦੋਸ਼ਾਂ ਦਾ ਉੱਚੀ-ਉੱਚੀ ਰੌਲਾ ਪਾ ਕੇ ਸੁਖਬੀਰ ਸੂਬੇ ਲਈ ਜ਼ਰਾ ਜਿੰਨਾ ਵੀ ਚੰਗਾ ਕਰਨ 'ਚ ਆਪਣੀ ਅਸਫਲਤਾ 'ਤੇ ਪਰਦਾ ਨਹੀਂ ਪਾ ਸਕਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.