ਚੰਡੀਗੜ੍ਹ : ਪੰਜਾਬ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 25 ਜਨਵਰੀ 2023 ਨੂੰ ਯੂਕੇ ਲੰਡਨ ਵਿਚ ਇਕ ਐਵਾਰਡ ਸਮਾਗਮ ਵਿਚ "ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ" ਐਵਾਰਡ ਨਾਲ ਨਿਵਾਜਿਆ ਗਿਆ ਹੈ। ਰਾਘਵ ਚੱਢਾ ਨੂੰ ਸਰਕਾਰ ਤੇ ਸਿਆਸਤ ਸ਼੍ਰੇਣੀ ਵਿੱਚ ਚੰਗੇ ਅਕਸ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਸ ਸਨਮਾਨ ਉਨ੍ਹਾਂ ਵਿਅਕਤੀਆਂ ਸਨਮਾਨਿਆ ਜਾਂਦਾ ਹੈ, ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੋਵੇ ਅਤੇ ਲੋਕ ਭਲਾਈ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਦਾ ਸਾਹਮਣਾ ਕੀਤਾ ਹੋਵੇ। ਯੂਕੇ ਵਿੱਚ ਪੜ੍ਹ ਰਹੇ ਨੌਜਵਾਨ ਭਾਰਤੀਆਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਦਾ ਸਨਮਾਨ ਕਰਨ ਲਈ ਭਾਰਤ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਮੌਕੇ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਕਰਵਾਇਆ ਗਿਆ ਸੀ।
ਲੰਡਨ ਸਕੂਲ ਤੋਂ ਹੀ ਪੜ੍ਹੇ ਰਾਘਵ ਚੱਢਾ : ਦੱਸ ਦਈਏ ਕਿ ਰਾਘਵ ਚੱਢਾ ਨੇ ਮੰਨੇ-ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਲੰਡਨ ਵਿੱਚ ਇੱਕ 'ਵੈਲਥ ਮੈਨੇਜਮੈਂਟ ਫਰਮ' ਵੀ ਖੋਲ੍ਹੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ 'ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ' ਵਿੱਚ ਹਿੱਸਾ ਲਿਆ। ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸ ਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। 2022 ਵਿੱਚ, ਸਿਰਫ਼ 33 ਸਾਲ ਦੀ ਉਮਰ ਵਿੱਚ, ਉਹ ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਦੀ ਨੁਮਾਇੰਦਗੀ ਕਰਦੇ ਹਨ।
ਇਹ ਵੀ ਪੜ੍ਹੋ : Bharat Jodo Yatra in Kashmir: ਕਸ਼ਮੀਰ ਵਿੱਚ ਰਾਹੁਲ ਗਾਂਧੀ ਦੀ ਅੰਤਿਮ ਰੈਲੀ, 12 ਵਿਰੋਧੀ ਪਾਰਟੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ
ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ : ਪੁਰਸਕਾਰ ਸਮਾਗਮ ਲੰਡਨ ਵਿੱਚ 25 ਜਨਵਰੀ 2023 ਨੂੰ ਅੰਤਰਰਾਸ਼ਟਰੀ ਵਪਾਰ ਵਿਭਾਗ, ਇੰਗਲੈਂਡ ਸਰਕਾਰ ਦੇ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਤ ਇਹ ਐਵਾਰਡ ਸਮਾਗਮ ਐੱਨ ਆਈ ਐੱਸ ਏ ਯੂ ਵੱਲੋਂ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਵੱਲੋਂ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ।
ਇਹ ਪੁਰਸਕਾਰ ਕਿਸੇ ਵਿਅਕਤੀ ਦੀ ਪ੍ਰਾਪਤੀ ਨਹੀਂ - ਰਾਘਵ ਚੱਢਾ : ਐਵਾਰਡ ਪ੍ਰਾਪਤ ਕਰਨ 'ਤੇ ਚੱਢਾ ਨੇ ਕਿਹਾ, "ਇਹ ਪੁਰਸਕਾਰ ਕਿਸੇ ਵਿਅਕਤੀ ਦੀ ਪ੍ਰਾਪਤੀ ਨਹੀਂ ਹੈ, ਬਲਕਿ ਇੱਕ ਆਮ ਪਿਛੋਕੜ ਵਾਲੇ ਵਿਅਕਤੀ ਦੁਆਰਾ ਪ੍ਰਾਪਤ ਕੀਤਾ ਗਿਆ ਇੱਕ ਪੁਰਸਕਾਰ ਹੈ। ਇਹ ਪੁਰਸਕਾਰ 'ਆਪ' ਨਾਮ ਦੀ ਇੱਕ ਅਸਾਧਾਰਨ ਪਾਰਟੀ ਅਤੇ ਇਸਦੇ ਅਸਾਧਾਰਨ ਨੇਤਾ ਅਤੇ ਮੇਰੇ ਗੁਰੂ ਅਰਵਿੰਦ ਕੇਜਰੀਵਾਲ ਦਾ ਹੈ। ਮੈਂ ਇਹ ਪੁਰਸਕਾਰ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਹਜ਼ਾਰਾਂ ਬੇਨਾਮ ਵਰਕਰਾਂ ਨੂੰ ਭਾਰਤ ਦੀ ਸੇਵਾ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਸਮਰਪਿਤ ਕਰਦਾ ਹਾਂ।