ਚੰਡੀਗੜ੍ਹ ਡੈਸਕ : ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆ ਦਾ ਵੱਧ ਤੋਂ ਵੱਧ ਤਾਪਮਾਨ 29 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਗਿਆਨੀ ਇਸ ਮੀਂਹ ਨੂੰ ਵੈਸਟਰਨ ਡਿਸਟਰਬੈਂਸ ਦੀ ਅਤਿਅੰਤ ਸਰਗਰਮੀ ਦਾ ਕਾਰਨ ਦੱਸ ਰਹੇ ਹਨ, ਪਰ ਕੁਝ ਲੋਕ ਇਸ ਨੂੰ ਮਾਨਸੂਨ ਤੋਂ ਪਹਿਲਾਂ ਵਾਲੀ ਬਾਰਿਸ਼ ਵੀ ਮੰਨ ਰਹੇ ਹਨ।
ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਦੀ ਸੰਭਾਵਨਾ : ਮੌਸਮ ਵਿਗਿਆਨੀ ਡਾਕਟਰ ਸੁਧੀਰ ਮਿਸ਼ਰਾ ਅਨੁਸਾਰ ਪੰਜਾਬ ਵਿੱਚ ਬੁੱਧਵਾਰ ਤੱਕ ਬਰਸਾਤ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਹ ਬਾਰਿਸ਼ ਕਿਸਾਨਾਂ ਲਈ ਕਾਫੀ ਲਾਹੇਵੰਦ ਹੈ। ਮਈ ਦੇ ਆਖ਼ਰੀ ਹਫ਼ਤੇ ਵਿੱਚ ਹੁਣ ਤੱਕ ਕਰੀਬ 75 ਮਿਲੀਮੀਟਰ ਮੀਂਹ ਦਰਜ ਕੀਤਾ ਜਾ ਚੁੱਕਾ ਹੈ ਅਤੇ 2 ਦਿਨ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।
- Coronavirus Update: ਦੇਸ਼ ਅੰਦਰ ਕੋਰੋਨਾ ਦੇ 403 ਮਾਮਲੇ ਦਰਜ, 2 ਮੌਤਾਂ, ਪੰਜਾਬ ਵਿੱਚ 5 ਨਵੇਂ ਕੇਸ
- Wrestlers Protest: ਪਹਿਲਵਾਨਾਂ ਨੂੰ ਹਿਰਾਸਤ 'ਚ ਲੈ ਕੇ ਜੰਤਰ-ਮੰਤਰ 'ਤੇ ਧਾਰਾ 144 ਲਾਗੂ, ਸਾਕਸ਼ੀ ਨੇ ਕਿਹਾ- ਅਸੀਂ ਕੀ ਅਪਰਾਧ ਕੀਤਾ
- Congress BJP Twitter War : ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਬਾਅਦ ਟਵਿੱਟਰ 'ਤੇ ਕਾਂਗਰਸ-ਭਾਜਪਾ 'ਚ ਛਿੜੀ ਜੰਗ
ਦਿੱਲੀ ਵਿੱਚ ਮੌਸਮ ਦਾ ਹਾਲ : ਸੋਮਵਾਰ ਸਵੇਰੇ ਦਿੱਲੀ 'ਚ ਮੌਸਮ ਅਚਾਨਕ ਬਦਲ ਗਿਆ। ਦਿੱਲੀ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਭਾਰੀ ਬਾਰਿਸ਼ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਬੱਦਲ ਛਾਏ ਰਹਿਣਗੇ। ਇੱਕ ਜਾਂ ਦੋ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਤੂਫਾਨ ਦੌਰਾਨ ਹਵਾ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਤੱਕ ਰਹਿ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ। ਜੂਨ ਦੇ ਸ਼ੁਰੂ ਤੋਂ ਮੌਸਮ ਖੁਸ਼ਕ ਹੋ ਜਾਵੇਗਾ। ਜੂਨ ਦੇ ਪਹਿਲੇ ਤਿੰਨ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅੰਸ਼ਕ ਤੌਰ 'ਤੇ ਬੱਦਲਵਾਈ ਦਿਖਾਈ ਦੇ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਤੱਕ ਰਹੇਗਾ।
ਭਾਰਤੀ ਮੌਸਮ ਵਿਭਾਗ ਨੇ ਅੱਜ ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਬਿਜਲੀ, ਤੇਜ਼ ਹਵਾਵਾਂ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਅਤੇ ਗਰਜ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਦਿੱਲੀ-ਐਨਸੀਆਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਚੰਗਾ ਬਣਿਆ ਹੋਇਆ ਹੈ।