ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਹੋ ਰਹੀ ਹੈ, ਪਰ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਤਿੱਖਾ ਰੁਖ ਅਪਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫਾ ਮੰਗਿਆ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰ ਕਤਲ ਕਰ ਰਹੇ ਹਨ ਅਤੇ ਜੇਲ੍ਹ ਦੇ ਅੰਦਰੋਂ ਵੀਡੀਓ ਬਣਾ ਰਹੇ ਹਨ। ਮੁੱਖ ਮੰਤਰੀ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਰਹੇ ਹਨ । ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਅਨੌਖੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ : ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਪੰਜਾਬ ਵਿੱਚ ਵਾਪਰੀ ਮੌਜੂਦਾ ਘਟਨਾ ਨੂੰ ਲੈ ਕੇ ਟੀ-ਸ਼ਰਟ ਪਾ ਕੇ ਵਿਧਾਨ ਸਭਾ ਵਿੱਚ ਪਹੁੰਚੇ। ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਹੈ। ਅੱਜ ਟੀ-ਸ਼ਰਟਾਂ ਰਾਹੀਂ ਸਰਕਾਰ ਕੋਲ ਇਨ੍ਹਾਂ ਮਸਲਿਆਂ ਸਬੰਧੀ ਜਾਵੇਗੀ ਆਵਾਜ਼ ਵਿਧਾਨ ਸਭਾ ਅੰਦਰ ਆਵਾਜ਼ ਉਠਾਈ ਜਾਵੇਗੀ।
ਇਹ ਵੀ ਪੜ੍ਹੋ : Ruckus in Kullu : ਕੁੱਲੂ 'ਚ ਪੰਜਾਬੀ ਸੈਲਾਨੀਆਂ ਦਾ ਹੁੱਲੜਬਾਜ਼ੀ, ਸ਼ਰ੍ਹੇਆਮ ਕੀਤੀ ਗੁੰਡਾਗਰਦੀ ਤੇ ਕੁੱਟਮਾਰ
ਜਿਥੇ ਪੁਲਿਸ ਸੁਰੱਖਿਅਤ ਨਹੀਂ ਉਥੇ ਆਮ ਲੋਕਾਂ ਦਾ ਕੀ ਬਣੇਗਾ : ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਵੀ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਦਾ ਕੀ ਬਣੇਗਾ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਮੈਨੂੰ ਸਭ ਪਤਾ ਹੈ, ਪਰ ਹਾਲਾਤ ਇਹ ਹਨ ਕਿ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ। ਪੰਜਾਬ ਵਿਚ ਕਾਨੂੰਨ ਪ੍ਰਬੰਧਾਂ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਇਸ ਲਈ ਮੈਂ ਇਹ ਟੀ-ਸ਼ਰਟ ਪਾ ਕੇ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਨੂੰ ਦਰਸਾਉਣ ਲਈ ਆਇਆ ਹਾਂ।
ਇਹ ਵੀ ਪੜ੍ਹੋ : Punjab Budget Session Live Updates: ਸਦਨ ਦੀ ਕਾਰਵਾਈ ਸ਼ੁਰੂ, ਦੂਜੇ ਦਿਨ ਵੀ ਹੰਗਾਮੇ ਦੇ ਆਸਾਰ
ਵਿਰੋਧੀ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ : ਕਾਂਗਰਸ ਆਗੂ ਰਾਜਾ ਵੜਿੰਗ ਵਿਧਾਨਸਭਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੀਆਂ ਖਬਰਾਂ ਵਾਲੀ ਪ੍ਰਿੰਟ ਟੀਸ਼ਰਟ ਪਾ ਕੇ ਪਹੁੰਚੇ ਹਨ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਧਮਕੀਆਂ ਮਿਲ ਰਹੀਆਂ ਹਨ। ਇਕ ਵਾਰ ਫਿਰ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਸਦਨ ਵਿੱਚ ਹੰਗਾਮਾ ਕਰਨ ਦੇ ਪੂਰੇ ਮੂਡ ਵਿੱਚ ਹੈ। ਉਨ੍ਹਾਂ ਵੱਲੋਂ ਗੋਇੰਦਵਾਲ ਜੇਲ੍ਹ ਵਿੱਚ ਹੋਈ ਗੈਂਗਵਾਰ ਦਾ ਮੁੱਦਾ ਵੀ ਚੁੱਕਿਆ ਜਾ ਰਿਹਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਗੈਂਗਸਟਰ ਕਾਨੂੰਨ ਵਿਵਸਥਾ ਦੀ ਧੱਜੀਆਂ ਉਡਾ ਰਹੇ ਹਨ।