ਚੰਡੀਗੜ੍ਹ: ਬੀਤੇ ਲੰਮੇਂ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ (Ranjit Singh Brahmapura passed away in PGI) ਪੀਜੀਆਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਬਹੁਤ ਲੰਮਾਂ ਸਮਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਸਰਗਰਮੀਆਂ ਵਿੱਚ ਸ਼ਾਮਿਲ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੱਢ ਬੰਨਣ ਵਾਲੇ ਆਗੂਆਂ ਵਿੱਚ ਉਨ੍ਹਾਂ ਦਾ ਨਾਂਅ ਸ਼ੁਮਾਰ ਹੈ।
ਭਲਕੇ ਹੋਵੇਗਾ ਸਸਕਾਰ: ਦਿਲ ਦਾ ਦੌਰਾ ਪੈਣ ਕਾਰਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਤ (Death due to heart attack) ਹੋਈ ਹੈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 14 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਜ਼ਿਲ੍ਹਾ ਤਰਨਤਾਰਨ ਵਿਖੇ ਬਾਅਦ ਦੁਆਹਿਰ 2 ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਵੱਖ ਵੱਖ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਪਹੁੰਚਣਗੀਆਂ।
ਸਿਆਸੀ ਸਫ਼ਰ: ਪਿੰਡ ਦੀ ਸਰਪੰਚੀ ਤੋਂ ਸਿਆਸੀ ਸਫਰ ਦੀ ਸ਼ੁਰੂਆਤ (Beginning of political journey from Sarpanchi) ਕਰਨ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਅਨੇਕਾਂ ਸੰਘਰਸ਼ ਅੰਦਰ ਸ਼ਮੂਲੀਅਤ ਕੀਤੀ ਉੱਥੇ ਹੀ ਉਹ ਪੰਜਾਬ ਦੀ ਸਿਆਸਤ ਵਿੱਚ ਆਪਣਾ ਵੱਖਰਾ ਮੁਕਾਮ ਹਾਸਿਲ ਕਰਨ ਵਿੱਚ ਕਾਮਯਾਬ ਰਹੇ ਸਨ। ਮਰਹੂਮ ਰਣਜੀਤ ਸਿੰਘ ਬ੍ਰਹਮਪੁਰਾ 4 ਵਾਰ (Brahmapura 4 times MLA) ਵਿਧਾਇਕ, 2 ਵਾਰ ਕੈਬਿਨਟ ਮੰਤਰੀ ਅਤੇ ਇਕ ਵਾਰ ਲੋਕ ਸਭਾ ਮੈਂਬਰ ਰਹੇ ਹਨ।
ਮੁੱਖ ਮੰਤਰੀ ਮਾਨ ਨੇ ਜਤਾਇਆ ਦੁਖ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ‘ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।
-
ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 13, 2022 " class="align-text-top noRightClick twitterSection" data="
">ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 13, 2022ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 13, 2022
ਸੁਖਬੀਰ ਬਾਦਲ ਨੇ ਜਤਾਇਆ ਦੁੱਖ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਰਾਹੀਂ ਲਿਖਿਆ ਕਿ, 'ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਚਲੇ ਜਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ (Big loss to Shiromani Akali Dal) ਘਾਟਾ ਹੈ। ਇਸ ਝਟਕੇ ਨੇ ਇੱਕ ਖਾਲੀ ਥਾਂ ਪੈਦਾ ਕਰ ਦਿੱਤੀ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ'।
-
All his life, Jathedar Sahib remained an unflinching symbol of Panthic values in politics and led from the front in safeguarding these. I pray for peace to his soul and strength to family to bear the loss.
— Sukhbir Singh Badal (@officeofssbadal) December 13, 2022 " class="align-text-top noRightClick twitterSection" data="
">All his life, Jathedar Sahib remained an unflinching symbol of Panthic values in politics and led from the front in safeguarding these. I pray for peace to his soul and strength to family to bear the loss.
— Sukhbir Singh Badal (@officeofssbadal) December 13, 2022All his life, Jathedar Sahib remained an unflinching symbol of Panthic values in politics and led from the front in safeguarding these. I pray for peace to his soul and strength to family to bear the loss.
— Sukhbir Singh Badal (@officeofssbadal) December 13, 2022
ਦਲਜੀਤ ਚੀਮਾ ਨੇ ਕਿਹਾ ਅਲਵਿਦਾ: ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ, 'ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ, ਪੰਜਾਬ ਅਤੇ ਪਰਿਵਾਰ ਨੂੰ ਵੱਡਾ ਘਾਟਾ (Big loss to Punjab and family) ਪਿਆ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ'।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵਧਿਆ ਰਿਮਾਂਡ