ਚੰਡਾਗੜ੍ਹ: ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ।
ਰਵੀ ਸ਼ੰਕਰ ਝਾਅ ਦੇ ਨਾਮ ਦੀ ਸਿਫਾਰਸ਼ ਸੁਪਰੀਮ ਕੋਰਟ ਦੇ ਕਾਲਜੀਅਮ ਵੱਲੋਂ 30 ਅਗਸਤ ਨੂੰ ਕੀਤੀ ਗਈ ਸੀ। ਰਵੀ ਸ਼ੰਕਰ ਝਾਅ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਜਗ੍ਹਾ ਲੈਣਗੇ। ਇਸ ਦੇ ਨਾਲ ਹੀ ਕੇਂਦਰ ਵੱਲੋਂ ਤੇਲੰਗਨਾ ਹਾਈ ਕੋਰਟ ਦੇ ਜਸਟਿਸ ਪੁਲੀਗੋਰੂ ਵੈਂਕਟਾ ਸੰਜੇ ਕੁਮਾਰ ਦਾ ਤਬਾਦਲਾ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ 17 ਅਕਤੂਬਰ ਤੋਂ ਪਹਿਲਾਂ ਆਪਣਾ ਚਾਰਜ ਸੰਭਾਲਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।
14 ਅਕਤੂਬਰ 1961 ਨੂੰ ਜਨਮੇ ਜਸਟਿਸ ਝਾਅ ਨੇ ਸਾਲ 1986 ਤੋਂ ਮੱਧ ਪ੍ਰਦੇਸ਼ ਹਾਈ ਕੋਰਟ ਤੋਂ ਵਕਾਲਤ ਕਰਨੀ ਸ਼ੁਰੂ ਕੀਤੀ ਸੀ। 2 ਫਰਵਰੀ 2007 ਨੂੰ ਉਨ੍ਹਾਂ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਸਥਾਈ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ।