ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਵਿਡ 19 ਦਾ ਟੀਕਾ ਲਗਵਾਉਣ ਤੋਂ ਬਾਅਦ ਉਹ ਹੁਣ ਫਿੱਟ ਹਨ ਅਤੇ 2022 ਦੀਆਂ ਚੋਣਾਂ ਲੜਨ ਲਈ ਤਿਆਰ ਹਨ ਹਾਲਾਂਕਿ ਕਾਂਗਰਸ ‘ਚ ਕੋਈ ਵੱਡਾ ਫੇਰਬਦਲ ਕੀਤਾ ਜਾ ਸਕਦਾ ਹੈ, ਉਸ ਬਾਰੇ ਫੈਸਲਾ ਹਾਈ ਕਮਾਨ ਕਰੇਗੀ।
ਕੋਰੋਨਾ ਦੇ ਨਵੇਂ ਸਟ੍ਰੇਨ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੜ ਲੋਕਡਾਊਨ ਲਗਾਉਣ ਦੀ ਸਥਿਤੀ ਪੈਦਾ ਨਾ ਹੋਵੇ ਇਸ ਬਾਬਤ ਉਹ ਲਗਾਤਾਰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਫਿਲਹਾਲ ਅਜਿਹੀ ਸਥਿਤੀ ਨਹੀਂ ਲੱਗਦੀ ਕਿ ਸੂਬੇ 'ਚ ਲੋਕਡਾਊਨ ਲਗਾਇਆ ਜਾਵੇ। ਇਸ ਮੌਕੇ ਕਿਸਾਨੀ ਸੰਘਰਸ਼ ਬਾਰੇ ਬੋਲਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੇ ਸਿਆਸੀ ਲੋਕਾਂ ਨੂੰ ਅੰਦੋਲਨ ਤੋਂ ਦੂਰ ਰੱਖਿਆ ਹੋਇਆ ਤੇ ਇਹ ਮਾਮਲਾ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੈ ਤੇ ਉਹ ਆਪਣੇ ਆਪ ਮਸਲਾ ਹੱਲ ਕਰਵਾਉਣ ਦੀ ਗੱਲ ਕਹਿ ਰਹੇ ਹਨ।
ਇਹ ਵੀ ਪੜ੍ਹੋ:ਬਜਟ ਵਿੱਚ ਸੂਬੇ ਦੇ ਖਿਡਾਰੀਆਂ ਨੂੰ ਮਿਲੀ ਵੱਡੀ ਰਾਹਤ: ਰਾਣਾ ਗੁਰਮੀਤ ਸੋਢੀ