ਚੰਡੀਗੜ੍ਹ: ਪੰਜਾਬ ਸਰਕਾਰ ਹਰ ਮਹਿਕਮੇ ਵਿੱਚ ਭਰਤੀਆਂ ਕੱਢ ਕੇ ਮੁਲਾਜ਼ਮਾਂ ਦੀ ਕਮੀ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਚੱਲਦਿਆਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ 418 ਵੈਨਟਰਨਰੀ ਡਾਕਟਰਾਂ ਦੀ ਭਰਤੀ ਪ੍ਰੀਕਿਰਿਆ ਮੁਕੰਮਲ (Recruitment of 418 Veterinary Officers in Punjab) ਕਰ ਲਈ ਗਈ ਹੈਂ ਅਤੇ ਪੰਜਾਬ ਸਰਕਾਰ ਵੱਲੋਂ ਵੈਟਰਨਰੀ ਡਾਕਟਰਾਂ ਦੀਆਂ ਅਸਾਮੀਆਂ ਨੂੰ ਵਧਾ ਕੇ 418 ਕੀਤਾ ਗਿਆ ਹੈ। ਜਲਦੀ ਇਹਨਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਪਸ਼ੂ ਪਾਲਣ ਮੰਤਰੀ ਲਾਲਜੀਤ ਭੁੱਲਰ (Animal Husbandry Minister Laljit Bhullar) ਵੱਲੋਂ ਵਾਅਦਾ ਕੀਤਾ ਗਿਆ ਹੈ।
ਪਸ਼ੂ ਪਾਲਣ ਵਿਭਾਗ: ਵਿਸਥਾਰ ਸਹਿਤ ਵੇਰਵੇ ਦਿੰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ (Animal Husbandry Minister Laljit Bhullar) ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ ਜਿਸ ਕਾਰਨ ਵਿਭਾਗ ਦਾ ਕੰਮ ਪ੍ਰਭਾਵਤ ਹੋਣਾ ਲਾਜ਼ਮੀ ਸੀ।
ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ(Recruitment of 418 Veterinary Officers in Punjab) ਗਿਆ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ 'ਤੇ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਦਿੱਲੀ ਏਰਪੋਰਟ 'ਤੇ ਖੁੱਲ੍ਹੇਗਾ ਪੰਜਾਬ ਹੈਲਪ ਡੈਸਕ, ਸੀਐੱਮ ਮਾਨ ਨੇ ਕੀਤਾ ਐਲਾਨ
ਵੈਟਰਨਰੀ ਇੰਸਪੈਕਟਰਾਂ ਦੀ ਭਰਤੀ: ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ (Recruited 152 Veterinary Inspectors) ਕੀਤੀ ਗਈ ਹੈ, ਜੋ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਤੈਨਾਤ ਹੋ ਕੇ ਆਪਣਾ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।